ਪਾਕਿਸਤਾਨ ''ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
Sunday, Jun 07, 2026 - 03:26 PM (IST)
ਪੇਸ਼ਾਵਰ (ਪੀ.ਟੀ.ਆਈ.)- ਉੱਤਰ-ਪੱਛਮੀ ਪਾਕਿਸਤਾਨ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਪੁਲਿਸ ਨੇ ਐਤਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਬਾਲੜੀ ਨੂੰ ਅਧਿਆਪਕਾ ਨੇ ਦਿੱਤੀ ਰੂਹ-ਕੰਬਾਊ ਸਜ਼ਾ ! ਪੈ ਗਏ ਛਾਲੇ, ਚੀਨੀ ਟੀਚਰ 'ਤੇ ਹੋਵੇਗੀ ਕਾਰਵਾਈ
ਇਹ ਘਟਨਾ ਸ਼ਨੀਵਾਰ ਨੂੰ ਖੈਬਰ ਪਖਤੂਨਖਵਾ ਸੂਬੇ ਦੇ ਦੱਖਣੀ ਵਜ਼ੀਰਿਸਤਾਨ ਦੇ ਤੋਈ ਖੁੱਲਾ ਪੁਲਿਸ ਸਟੇਸ਼ਨ ਅਧੀਨ ਆਉਂਦੇ ਗੁਲ ਕੱਛ ਖੇਤਰ ਵਿੱਚ ਵਾਪਰੀ। ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਮੁੱਢਲਾ ਡਾਕਟਰੀ ਇਲਾਜ ਪ੍ਰਦਾਨ ਕੀਤਾ ਗਿਆ ਅਤੇ ਫਿਰ ਬਿਹਤਰ ਇਲਾਜ ਲਈ ਵਾਨਾ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
