ਸਾਊਦੀ ਅਰਬ ਵਿਚ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ ਤੇ 3 ਜ਼ਖਮੀ
Wednesday, May 27, 2020 - 05:35 PM (IST)
ਰਿਆਦ- ਸਾਊਦੀ ਅਰਬ ਦੇ ਦੱਖਣ-ਪੱਛਮੀ ਸੂਬੇ ਆਸਿਰ ਵਿਚ ਹੋਈ ਗੋਲੀਬਾਰੀ ਕਾਰਨ ਘੱਟ ਤੋਂ ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 3 ਜ਼ਖਮੀ ਹੋ ਗਏ। ਸਰਕਾਰੀ ਸਾਊਦੀ ਪ੍ਰੈੱਸ ਏਜੰਸੀ ਨੇ ਸੂਬਾ ਪੁਲਸ ਬੁਲਾਰੇ ਦੇ ਹਵਾਲੇ ਤੋਂ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਸੂਬੇ ਦੇ ਉਮਾਹ ਜ਼ਿਲ੍ਹੇ ਵਿਚ ਮੰਗਲਵਾਰ ਦੀ ਸਵੇਰ ਨੂੰ ਇਹ ਘਟਨਾ ਵਾਪਰੀ। ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀ ਮੁਤਾਬਕ ਵਰਤਮਾਨ ਵਿਚ ਮਾਮਲਿਆਂ ਨੂੰ ਸਰਕਾਰੀ ਵਕੀਲ ਦੇ ਦਫ਼ਤਰ ਵਿੱਚ ਤਬਦੀਲ ਕਰਨ ਲਈ ਜ਼ਰੂਰੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਜ਼ਖਮੀਆਂ ਦੇ ਤਾਜ਼ਾ ਹਾਲਾਤ ਸਬੰਧੀ ਅਜੇ ਜਾਣਕਾਰੀ ਨਹੀਂ ਮਿਲ ਸਕੀ। ਗੋਲੀਬਾਰੀ ਪਿਛਲੇ ਕਾਰਨਾਂ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।