ਟੋਰਾਂਟੋ 'ਚ ਚੱਲੀਆਂ ਗੋਲੀਆਂ, 3 ਲੋਕਾਂ ਨੂੰ ਲਿਜਾਇਆ ਗਿਆ ਹਸਪਤਾਲ

Saturday, Dec 07, 2024 - 06:40 PM (IST)

ਟੋਰਾਂਟੋ- ਕੈਨੇਡੀਅਨ ਸ਼ਹਿਰ ਟੋਰਾਂਟੋ ਵਿਖੇ ਸ਼ਨੀਵਾਰ ਤੜਕੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਸਬੰਧੀ ਸੂਚਨਾ ਮਿਲਦੇ ਹੀ ਟੋਰਾਂਟੋ ਪੁਲਸ ਘਟਨਾ ਸਥਾਨ 'ਤੇ ਪੁੱਜੀ, ਜਿੱਥੇ ਪੁਲਸ ਨੂੰ 3 ਲੋਕ ਜ਼ਖ਼ਮੀ ਹਾਲਤ ਵਿਚ ਮਿਲੇ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਪੀੜਤਾਂ ਵਿੱਚੋਂ ਇੱਕ ਨੂੰ ਜਾਨਲੇਵਾ ਸੱਟਾਂ ਲੱਗੀਆਂ ਹਨ। 

ਇਹ ਵੀ ਪੜ੍ਹੋ: ਨੀਦਰਲੈਂਡ 'ਚ 3 ਮੰਜ਼ਿਲਾ ਬਿਲਡਿੰਗ 'ਚ ਹੋਇਆ ਜ਼ਬਰਦਸਤ ਧਮਾਕਾ, ਬਚਾਅ ਮੁਹਿੰਮ ਜਾਰੀ

ਪੁਲਸ ਦਾ ਕਹਿਣਾ ਹੈ ਕਿ ਸਪੈਡਿਨਾ ਐਵੇਨਿਊ ਅਤੇ ਕੁਈਨ ਸਟ੍ਰੀਟ ਵੈਸਟ ਨੇੜੇ ਸਵੇਰੇ 5:19 ਵਜੇ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਇਸ ਦੌਰਾਨ ਅਧਿਕਾਰੀਆਂ ਨੇ ਮੌਕੇ 'ਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਕਥਿਤ ਤੌਰ 'ਤੇ 2 ਹਥਿਆਰ ਬਰਾਮਦ ਕੀਤੇ ਗਏ। 

ਇਹ ਵੀ ਪੜ੍ਹੋ: ਕਾਰ ਨਾਲ ਟੱਕਰ ਮਗਰੋਂ ਪਲਟੀ ਸਵਾਰੀਆਂ ਨਾਲ ਭਰੀ ਬੱਸ, 16 ਲੋਕਾਂ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News