ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

Thursday, May 14, 2026 - 10:57 AM (IST)

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ਵੈਨਕੂਵਰ (ਮਲਕੀਤ ਸਿੰਘ)– ਕੈਨੇਡਾ ਦੇ ਓਂਟਾਰੀਓ ਸੂਬੇ ਦੇ ਵੌਨ ਸ਼ਹਿਰ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਗੋਲੀਬਾਰੀ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕੈਜ਼ਰ ਡਰਾਈਵ ਇਲਾਕੇ ਵਿੱਚ ਵਾਪਰੀ, ਜਿਸ ਮਗਰੋਂ ਇਲਾਕੇ ਵਿੱਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਬਣ ਗਿਆ।

ਪੜ੍ਹੋ ਇਹ ਅਹਿਮ ਖ਼ਬਰ- Work From Home ਦੇ ਜਾਰੀ ਹੋ ਗਏ ਹੁਕਮ ! 40 ਦੇਸ਼ਾਂ 'ਚ ਨਿਯਮ ਲਾਗੂ, ਭਾਰਤ 'ਚ ਵੀ ਸ਼ੁਰੂ ਹੋਈ ਤਿਆਰੀ

ਪੁਲਿਸ ਅਨੁਸਾਰ ਪੁਲਿਸ ਨੂੰ ਇੱਕ ਰਿਹਾਇਸ਼ੀ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੂੰ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹਾਲਤ ਵਿੱਚ ਮਿਲੇ, ਜਿਨ੍ਹਾਂ ਨੂੰ ਬਚਾਇਆ ਨਾ ਜਾ ਸਕਿਆ ਅਤੇ ਮੌਕੇ ‘ਤੇ ਹੀ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਘਟਨਾ ਮਗਰੋਂ ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਅਤੇ ਫੋਰੈਂਸਿਕ ਟੀਮਾਂ ਵੱਲੋਂ ਸਬੂਤ ਇਕੱਠੇ ਕਰਨ ਦੀ ਕਾਰਵਾਈ ਕੀਤੀ ਗਈ। ਪੁਲਿਸ ਨੇ ਫਿਲਹਾਲ ਮ੍ਰਿਤਕਾਂ ਦੀ ਪਛਾਣ ਜਾਰੀ ਨਹੀਂ ਕੀਤੀ ਅਤੇ ਨਾ ਹੀ ਕਿਸੇ ਸ਼ੱਕੀ ਵਿਅਕਤੀ ਬਾਰੇ ਜਾਣਕਾਰੀ ਦਿੱਤੀ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News