ਸਾਊਦੀ ਅਰਬ ''ਚ ਅਮਰੀਕੀ ਦੂਤਘਰ ਦੇ ਬਾਹਰ ਹੋਈ ਗੋਲੀਬਾਰੀ ''ਚ ਸੁਰੱਖਿਆ ਕਰਮਚਾਰੀ ਦੀ ਮੌਤ, ਹਮਲਾਵਰ ਵੀ ਢੇਰ
Thursday, Jun 29, 2023 - 01:58 PM (IST)
ਦੁਬਈ- ਸਾਊਦੀ ਅਰਬ ਦੇ ਜੇਦਾਹ 'ਚ ਅਮਰੀਕੀ ਵਣਜ ਦੂਤਘਰ 'ਚ ਹੋਈ ਗੋਲੀਬਾਰੀ 'ਚ ਕੌਂਸਲੇਟ 'ਚ ਕੰਮ ਕਰ ਰਹੇ ਬੰਦੂਕਧਾਰੀ ਅਤੇ ਸੁਰੱਖਿਆ ਗਾਰਡ ਦੀ ਮੌਤ ਹੋ ਗਈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਮੰਤਰਾਲੇ ਦੇ ਅਨੁਸਾਰ ਬੁੱਧਵਾਰ ਦੇ ਹਮਲੇ ਦਾ ਉਦੇਸ਼ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਹੈ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕੌਂਸਲੇਟ ਬੰਦ ਕਰ ਦਿੱਤਾ ਗਿਆ। ਹਮਲੇ 'ਚ ਕੋਈ ਵੀ ਅਮਰੀਕੀ ਨਾਗਰਿਕ ਜਾਂ ਅਮਰੀਕੀ ਕਰਮਚਾਰੀ ਜ਼ਖਮੀ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: ENG vs AUS : ਨਾਥਨ ਲਾਇਨ ਨੇ ਟੈਸਟ ਕ੍ਰਿਕਟ 'ਚ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਪਹਿਲੇ ਗੇਂਦਬਾਜ਼ ਬਣੇ
ਵਿਦੇਸ਼ ਮੰਤਰਾਲੇ ਨੇ ਮਾਮਲੇ ਦੀ ਜਾਂਚ ਕਰ ਰਹੇ ਸਾਊਦੀ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਮਲਾਵਰ ਨੂੰ ਸਾਊਦੀ ਸੁਰੱਖਿਆ ਬਲਾਂ ਨੇ ਮਾਰ ਦਿੱਤਾ ਹੈ। ਸਾਊਦੀ ਅਰਬ ਦੀ ਸਰਕਾਰੀ ਸਮਾਚਾਰ ਏਜੰਸੀ ਨੇ ਸਾਊਦੀ ਪੁਲਸ ਦੇ ਹਵਾਲੇ ਨਾਲ ਕਿਹਾ ਕਿ ਬੰਦੂਕ ਲੈ ਕੇ ਇਕ ਵਿਅਕਤੀ ਕੌਂਸਲੇਟ ਦੇ ਬਾਹਰ ਇਕ ਵਾਹਨ ਤੋਂ ਉਤਰ ਗਿਆ ਸੀ।
ਇਹ ਵੀ ਪੜ੍ਹੋ: ਵਿੰਡੀਜ਼ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਦੇ ਸਾਥੀਆਂ ਨੂੰ ਮਿਲੇ ਰਿਸ਼ਭ ਪੰਤ, ਸਾਂਝੀਆਂ ਕੀਤੀਆਂ ਤਸਵੀਰਾਂ
ਸਮਾਚਾਰ ਏਜੰਸੀ ਮੁਤਾਬਕ, ''ਅਧਿਕਾਰੀਆਂ ਨੇ ਇਸ ਦਾ ਅਹਿਸਾਸ ਹੋਣ ਤੋਂ ਬਾਅਦ ਸਥਿਤੀ ਨਾਲ ਨਜਿੱਠਣ ਲਈ ਕਾਰਵਾਈ ਕੀਤੀ।'' ਸਮਾਚਾਰ ਏਜੰਸੀ ਨੇ ਕਿਹਾ ਕਿ ਮਾਰੇ ਗਏ ਕੌਂਸਲੇਟ ਦਾ ਸੁਰੱਖਿਆ ਗਾਰਡ ਨੇਪਾਲ ਦਾ ਨਾਗਰਿਕ ਸੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।