ਅਮਰੀਕਾ ਦੇ ਸਾਊਥ ਕੈਰੋਲੀਨਾ ’ਚ ਚੱਲੀਆਂ ਗੋਲ਼ੀਆਂ, 5 ਲੋਕਾਂ ਦੀ ਮੌਤ

Tuesday, Oct 11, 2022 - 01:01 AM (IST)

ਅਮਰੀਕਾ ਦੇ ਸਾਊਥ ਕੈਰੋਲੀਨਾ ’ਚ ਚੱਲੀਆਂ ਗੋਲ਼ੀਆਂ, 5 ਲੋਕਾਂ ਦੀ ਮੌਤ

ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਉੱਤਰੀ ਦੱਖਣੀ ਕੈਰੋਲੀਨਾ ’ਚ ਐਤਵਾਰ ਰਾਤ ਨੂੰ ਇਕ ਘਰ ’ਚ ਗੋਲ਼ੀਆਂ ਚੱਲਣ ਨਾਲ 5 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਪਾਰਟਨਬਰਗ ਕਾਊਂਟੀ ਦੇ ਕੋਰੋਨਰ ਰਸਟੀ ਕਲੇਵੇਂਜਰ ਨੇ ਇਕ ਬਿਆਨ ’ਚ ਕਿਹਾ ਕਿ ਸਪਾਰਟਨਬਰਗ ਕਾਊਂਟੀ ਦੇ ਡਿਪਟੀ ਅਤੇ ਐਮਰਜੈਂਸੀ ਕਰਮਚਾਰੀਆਂ ਨੂੰ ਇਨਮਾਨ ’ਚ ਇਕ ਘਰ ’ਚ ਜ਼ਖ਼ਮੀ ਪਾਇਆ ਗਿਆ, ਜਿਨ੍ਹਾਂ ਨੂੰ ਗੋਲ਼ੀ ਲੱਗੀ ਹੋਈ ਸੀ।

ਇਹ ਖ਼ਬਰ ਵੀ ਪੜ੍ਹੋ : ਸਕੂਲ ਅਧਿਆਪਕਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਪੰਜਾਬ ਨੇ ਸ਼ੁਰੂ ਕੀਤਾ ਆਨਲਾਈਨ ਤਬਾਦਲਾ ਪੋਰਟਲ

ਇਨਮਾਨ ਦੱਖਣੀ ਕੈਰੋਲੀਨਾ ਦੇ ਕੋਲੰਬੀਆ ਤੋਂ ਤਕਰੀਬਨ 160 ਕਿਲੋਮੀਟਰ ਉੱਤਰ-ਪੱਛਮ ’ਚ ਹੈ। ਅਧਿਕਾਰੀਆਂ ਨੇ ਦੱਸਿਆ ਕਿ 4 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਪੰਜਵੇਂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ’ਚ ਦਮ ਤੋੜ ਦਿੱਤਾ। ਸਪਾਰਟਨਬਰਗ ਕਾਊਂਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਹ ਗੋਲੀਬਾਰੀ ਬਾਰੇ ਕੋਈ ਜ਼ਿਆਦਾ ਜਾਣਕਾਰੀ ਉਦੋਂ ਤੱਕ ਜਾਰੀ ਨਹੀਂ ਕਰਨਗੇ, ਜਦੋਂ ਤੱਕ ਕੋਰੋਨਰ ’ਚ ਮਾਰੇ ਗਏ ਲੋਕਾਂ ਦੀ ਪਛਾਣ ਨਹੀਂ ਕਰ ਲੈਂਦੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਨਹੀਂ ਕਰ ਦਿੰਦੇ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਮਜ਼ਦੂਰਾਂ ਤੇ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਦਿੱਤਾ ਤੋਹਫ਼ਾ


author

Manoj

Content Editor

Related News