ਸ਼ੋਯਗੂ ਨੇ ਅੱਤਵਾਦ ਦੇ ਮੁੱਦੇ ''ਤੇ ਸੀਤਾਰਮਣ ਨਾਲ ਕੀਤੀ ਗੱਲ

03/02/2019 10:06:50 PM

ਮਾਸਕੋ (ਸਪੁਤਨਿਕ)- ਰੂਸ ਦੇ ਰੱਖਿਆ ਮੰਤਰੀ ਸਰਗੇਈ ਸ਼ੋਯਗੂ ਨੇ ਅੱਤਵਾਦ ਵਿਰੋਧੀ ਕੋਸ਼ਿਸ਼ਾਂ ਨੂੰ ਲੈ ਕੇ ਭਾਰਤ ਦੀ ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਨਾਲ ਚਰਚਾ ਕੀਤੀ ਅਤੇ ਅੱਤਵਾਦ ਦਾ ਸਾਹਮਣਾ ਕਰਨ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਰੂਸ ਦੇ ਰੱਖਿਆ ਮੰਤਰਾਲੇ ਨੇ ਸ਼ਨੀਵਾਰ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਦੋਹਾਂ ਦੇਸ਼ਾਂ ਦੇ ਰੱਖਿਆ ਮੰਤਰੀਆਂ ਨੇ ਅੱਤਵਾਦ ਦੇ ਖਤਰੇ ਦਾ ਸਾਹਮਣਾ ਕਰਨ ਲਈ ਗੱਲਬਾਤ ਦੇ ਮਹੱਤਵ 'ਤੇ ਜ਼ੋਰ ਦਿੱਤਾ। ਦੋਹਾਂ ਰੱਖਿਆ ਮੰਤਰੀਆਂ ਨੇ ਰੱਖਿਆ ਖੇਤਰ ਵਿਚ ਭਾਰਤ-ਰੂਸ ਦੇ ਸਹਿਯੋਗ ਦੀ ਮੌਜੂਦਾ ਸਥਿਤੀ ਅਤੇ ਇਸ ਨੂੰ ਵਧਾਉਣ ਦੀਆਂ ਸੰਭਾਵਨਾਵਾਂ 'ਤੇ ਚਰਚਾ ਕੀਤੀ। ਸ਼ੋਯਗੂ ਨੇ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਭਾਰਤੀ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਵੀ ਨਿੰਦਿਆ ਕੀਤੀ। ਜ਼ਿਕਰਯੋਗ ਹੈ ਕਿ ਪੁਲਵਾਮਾ ਵਿਚ ਅੱਤਵਾਦੀ ਹਮਲੇ ਵਿਚ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ 44 ਜਵਾਨ ਸ਼ਹੀਦ ਹੋ ਗਏ ਸਨ।

Sunny Mehra

This news is Content Editor Sunny Mehra