ਸਨਸ਼ਾਈਨ ਕੋਸਟ ਵਿਖੇ ਪਹਿਲੀ ਵਾਰ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

Sunday, Jan 05, 2020 - 09:22 AM (IST)

ਬ੍ਰਿਸਬੇਨ, ( ਸਤਵਿੰਦਰ ਟੀਨੂੰ )—ਦੁਨੀਆ ਦੇ ਹਰ ਕੋਨੇ ਵਿੱਚ ਸਾਹਿਬੇ ਕਮਾਲ ਸਰਬੰਸ ਦਾਨੀ, ਖਾਲਸਾ ਪੰਥ ਦੇ ਸਿਰਜਣਹਾਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸਿੱਖ ਸੰਗਤਾਂ ਬਹੁਤ ਹੀ ਸ਼ਰਧਾ ਪੂਰਬਕ ਮਨਾਉਂਦੀਆਂ ਹਨ।

ਇਸ ਹੀ ਲੜੀ ਤਹਿਤ ਕਵਾਨਾ ਕਮਿਊਨਿਟੀ ਸੈਂਟਰ ਕਵਾਨਾ ਵਿਖੇ ਸਨਸ਼ਾਈਨ ਕੋਸਟ ਦੀ ਸਮੁੱਚੀ ਸੰਗਤ ਵਲੋਂ ਗੁਰੂ ਸਾਹਿਬ ਜੀ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ।

ਇਸ ਸਮਾਗਮ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਗਏ । ਇਸ ਉਪਰੰਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ । ਉਪਰੰਤ ਭਾਈ ਸੁਖਦੇਵ ਸਿੰਘ ਬਠਿੰਡੇ ਵਾਲੇ, ਭਾਈ ਜੁਝਾਰ ਸਿੰਘ ਅਤੇ ਭਾਈ ਅਜੀਤ ਸਿੰਘ ਜੀ ਦੇ ਜੱਥੇ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਗੁਰੂ ਜੀ ਦੀ ਇਲਾਹੀ ਬਾਣੀ ਦਾ ਸੰਗਤਾਂ ਵਲੋਂ ਜਾਪ ਵੀ ਕੀਤਾ ਗਿਆ ।

ਇਸ ਮੌਕੇ ਸਿੱਖ ਸੰਗਤਾਂ ਨੇ ਜੰਗਲੀ ਅੱਗ ਨਾਲ ਪ੍ਰਭਾਵਿਤ ਲੋਕਾਂ ਲਈ ਖਾਣ-ਪੀਣ ਦੀਆਂ ਵਸਤਾਂ ਅਤੇ ਰੈਣ ਬਸੇਰੇ ਦਾ ਪ੍ਰਬੰਧ ਕਰਨ ਬਾਰੇ ਗੱਲਬਾਤ ਕੀਤੀ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਹਰ ਮਹੀਨੇ ਇੱਕ ਸ਼ਨੀਵਾਰ ਨੂੰ ਸਨਸ਼ਾਈਨ ਕੋਸਟ ਵਿਖੇ ਗੁਰੂ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਗਤਾਂ ਲਗਭਗ 100 ਕਿਲੋਮੀਟਰ ਦਾ ਸਫਰ ਤੈਅ ਕਰ ਕੇ ਗੁਰਦੁਵਾਰਾ ਸਾਹਿਬ ਜਾਣਾ ਪੈਂਦਾ ਸੀ।