ਮਾਤਾ ਗੁਰਦੇਵ ਕੌਰ ਦੇ ਅਕਾਲ ਚਲਾਣੇ ਕਾਰਨ ਸਿੱਧੂ ਪਰਿਵਾਰ ਨੂੰ ਸਦਮਾ

Wednesday, Aug 24, 2022 - 01:50 AM (IST)

ਮਾਤਾ ਗੁਰਦੇਵ ਕੌਰ ਦੇ ਅਕਾਲ ਚਲਾਣੇ ਕਾਰਨ ਸਿੱਧੂ ਪਰਿਵਾਰ ਨੂੰ ਸਦਮਾ

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ) - ਫਰਿਜ਼ਨੋ ਦੇ ਲਾਗਲੇ ਸ਼ਹਿਰ ਪੋਟਰਵਿੱਲ ਨਿਵਾਸੀ ਬਾਈ ਦੀਪ ਸਿੱਧੂ (ਭਗਤਾ ਭਾਈਕਾ) ਦੇ ਸਤਿਕਾਰਯੋਗ ਮਾਤਾ ਸਰਦਾਰਨੀ ਗੁਰਦੇਵ ਕੌਰ ਸਿੱਧੂ 92 ਸਾਲ ਦੀ ਉਮਰ ਭੋਗ ਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਮਾਤਾ ਜੀ ਬਹੁਤ ਹੀ ਮਿਲਾਪੜੇ ਸੁਭਾਅ ਦੇ ਨੇਕ ਇਨਸਾਨ ਸਨ। ਮਾਤਾ ਜੀ ਦੇ ਅਕਾਲ ਚਲਾਣੇ ਨਾਲ ਸਿੱਧੂ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਇਹ ਵੀ ਪੜ੍ਹੋ : ਅਮਿਤਾਭ ਬੱਚਨ ਦੂਜੀ ਵਾਰ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਕਰ ਲੋਕਾਂ ਨੂੰ ਕੀਤੀ ਇਹ ਅਪੀਲ

ਮਾਤਾ ਜੀ ਦਾ ਅੰਤਿਮ ਸੰਸਕਾਰ 27 ਅਗਸਤ ਦਿਨ ਸ਼ਨੀਵਾਰ ਨੂੰ ਪੋਟਰਵਿੱਲ ਫਿਊਨਰਲ ਹੋਮ ਵਿਖੇ ਸਵੇਰੇ 10 ਤੋਂ ਦੁਪਹਿਰ 12 ਵਜੇ ਦਰਮਿਆਨ ਹੋਵੇਗਾ। ਉਪਰੰਤ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਿੱਖ ਸੈਂਟਰ ਪੋਟਰਵਿੱਲ ਵਿਖੇ ਹੋਵੇਗੀ। ਵਧੇਰੇ ਜਾਣਕਾਰੀ ਜਾਂ ਦੁੱਖ ਸਾਂਝਾ ਕਰਨ ਲਈ ਬਾਈ ਦੀਪ ਸਿੱਧੂ ਨਾਲ (559) 333-1910 ‘ਤੇ ਸੰਪਰਕ ਕਰ ਸਕਦੇ ਹੋ।

ਇਹ ਵੀ ਪੜ੍ਹੋ : ਰੂਸੀ ਲੜਾਕੂ ਜਹਾਜ਼ ਸਾਡੇ ਹਵਾਈ ਬਫਰ ਖੇਤਰ 'ਚ ਹੋਏ ਦਾਖਲ : ਦੱਖਣੀ ਕੋਰੀਆ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News