ਸਿੱਖ ਕਾਰਕੁਨ ਨੂੰ ਧਮਕੀਆਂ ਦੇਣ ਪਿੱਛੇ ਭਾਰਤ ਦਾ ਹੱਥ ! UN ਮਾਹਰਾਂ ਨੇ ਜਤਾਈ ਚਿੰਤਾ

Tuesday, Aug 04, 2026 - 02:30 PM (IST)

ਸਿੱਖ ਕਾਰਕੁਨ ਨੂੰ ਧਮਕੀਆਂ ਦੇਣ ਪਿੱਛੇ ਭਾਰਤ ਦਾ ਹੱਥ ! UN ਮਾਹਰਾਂ ਨੇ ਜਤਾਈ ਚਿੰਤਾ

ਇੰਟਰਨੈਸ਼ਨਲ ਡੈਸਕ: ਕੈਨੇਡਾ ਵਿਚ ਇਕ ਸਿੱਖ ਕਾਰਕੁਨ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਇਸ ਮੁੱਦੇ 'ਤੇ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮਾਹਿਰਾਂ ਨੇ ਕੈਨੇਡਾ ਸਰਕਾਰ ਨੂੰ ਬ੍ਰਿਟਿਸ਼ ਕੋਲੰਬੀਆ ਦੇ ਇੱਕ ਸਿੱਖ ਕਾਰਕੁਨ ਦੀ ਜਾਨ ਨੂੰ ਖ਼ਤਰੇ ਦੇ ਮਾਮਲੇ ਵਿੱਚ ਜਾਂਚ ਤੇਜ਼ ਕਰਨ ਦੀ ਅਪੀਲ ਕੀਤੀ ਹੈ। ਪੰਜ UN ਵਿਸ਼ੇਸ਼ ਰਿਪੋਰਟਰਾਂ ਨੇ ਓਟਾਵਾ ਨੂੰ ਲਿਖੇ ਇੱਕ ਸਾਂਝੇ ਪੱਤਰ ਵਿੱਚ ਮਨਿੰਦਰ ਸਿੰਘ ਦੀ ਸੁਰੱਖਿਆ ਬਾਰੇ "ਗੰਭੀਰ ਚਿੰਤਾ" ਪ੍ਰਗਟਾਈ ਹੈ, ਜਿਨ੍ਹਾਂ ਨੂੰ ਕੈਨੇਡੀਅਨ ਪੁਲਿਸ ਨੇ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਬਾਰੇ ਸੁਚੇਤ ਕੀਤਾ ਹੈ।

UN ਦੇ ਮਾਹਿਰਾਂ ਅਨੁਸਾਰ ਇਹ ਧਮਕੀਆਂ ਭਾਰਤ ਸਰਕਾਰ ਵੱਲੋਂ ਮਨਿੰਦਰ ਸਿੰਘ ਨੂੰ ਡਰਾਉਣ-ਧਮਕਾਉਣ ਦੀ ਇੱਕ ਕੋਸ਼ਿਸ਼ ਹੋ ਸਕਦੀਆਂ ਹਨ, ਕਿਉਂਕਿ ਉਹ ਲਗਾਤਾਰ ਭਾਰਤ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਉਠਾ ਰਹੇ ਹਨ ਅਤੇ UN ਏਜੰਸੀਆਂ ਨਾਲ ਸਹਿਯੋਗ ਕਰ ਰਹੇ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਮਾਮਲਾ ਵੱਖ-ਵੱਖ ਦੇਸ਼ਾਂ ਵਿੱਚ ਸਿੱਖ ਕਾਰਕੁਨਾਂ ਵਿਰੁੱਧ ਭਾਰਤੀ ਅਧਿਕਾਰੀਆਂ ਦੁਆਰਾ ਚਲਾਈ ਜਾ ਰਹੀ "ਟਰਾਂਸਨੈਸ਼ਨਲ ਦਮਨ" ਦੀ ਇੱਕ ਵਿਆਪਕ ਕਾਰਵਾਈ ਦਾ ਹਿੱਸਾ ਹੋ ਸਕਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-   ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ 6,100 ਤੋਂ ਪਾਰ, ਅਮਰੀਕਾ ਨੇ ਮੁੜ ਸ਼ੁਰੂ ਕੀਤੀਆਂ 'ਡਿਪੋਟੇਸ਼ਨ ਫਲਾਈਟਾਂ'

ਸਿੱਖ ਫੈਡਰੇਸ਼ਨ ਆਫ ਕੈਨੇਡਾ ਦੇ ਆਗੂ ਮਨਿੰਦਰ ਸਿੰਘ ਨੂੰ ਜੁਲਾਈ 2022 ਤੋਂ ਹੁਣ ਤੱਕ ਚਾਰ ਵਾਰ ਪੁਲਿਸ ਵੱਲੋਂ ਸਰਕਾਰੀ ਤੌਰ 'ਤੇ ਚਿਤਾਵਨੀ ਦਿੱਤੀ ਜਾ ਚੁੱਕੀ ਹੈ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹਨਾਂ ਵਿੱਚੋਂ ਕਈ ਧਮਕੀਆਂ ਉਦੋਂ ਮਿਲੀਆਂ ਜਦੋਂ ਉਹ UN ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਸਨ ਜਾਂ ਉੱਥੋਂ ਹੋ ਕੇ ਆਏ ਸਨ। ਮਨਿੰਦਰ ਸਿੰਘ ਨੇ ਕਿਹਾ ਕਿ ਭਾਰਤ ਸ਼ਾਇਦ ਇਸ ਗੱਲ ਤੋਂ ਨਾਰਾਜ਼ ਹੈ ਕਿ ਉਹ ਘੱਟ ਗਿਣਤੀਆਂ ਦੇ ਹੱਕਾਂ ਬਾਰੇ ਅੰਤਰਰਾਸ਼ਟਰੀ ਪੱਧਰ 'ਤੇ ਆਵਾਜ਼ ਉਠਾ ਰਹੇ ਹਨ। ਇਸ ਪੱਤਰ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ਦੀ ਹੱਤਿਆ 2023 ਵਿੱਚ ਸਰੀ ਦੇ ਇੱਕ ਗੁਰਦੁਆਰੇ ਦੇ ਬਾਹਰ ਕਰ ਦਿੱਤੀ ਗਈ ਸੀ। ਕੈਨੇਡੀਅਨ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਸ ਕਤਲ ਪਿੱਛੇ ਭਾਰਤੀ ਖੁਫੀਆ ਏਜੰਸੀਆਂ ਦਾ ਹੱਥ ਸੀ ਅਤੇ ਉਨ੍ਹਾਂ ਨੇ ਇਸ ਕਾਰਵਾਈ ਲਈ ਲਾਰੈਂਸ ਬਿਸ਼ਨੋਈ ਦੇ ਅਪਰਾਧਿਕ ਨੈੱਟਵਰਕ ਦੀ ਮਦਦ ਲਈ ਸੀ। ਇਸੇ ਮਾਮਲੇ ਦੇ ਚਲਦਿਆਂ 2024 ਵਿੱਚ ਕੈਨੇਡਾ ਨੇ ਛੇ ਭਾਰਤੀ ਡਿਪਲੋਮੈਟਾਂ ਨੂੰ ਵੀ ਦੇਸ਼ ਵਿੱਚੋਂ ਕੱਢ ਦਿੱਤਾ ਸੀ।

UN ਦੀ ਇਸ ਪੱਤਰ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਲਈ ਮੁਸ਼ਕਲਾਂ ਵਧਾ ਦਿੱਤੀਆਂ ਹਨ। ਜਿੱਥੇ ਕਾਰਨੀ ਸਰਕਾਰ ਨਵੇਂ ਵਪਾਰਕ ਭਾਈਵਾਲਾਂ ਦੀ ਭਾਲ ਵਿੱਚ ਭਾਰਤ ਨਾਲ ਰਿਸ਼ਤੇ ਸੁਧਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ UN ਮਾਹਿਰਾਂ ਨੇ ਕੈਨੇਡਾ ਨੂੰ ਸਪੱਸ਼ਟ ਪੁੱਛਿਆ ਹੈ ਕਿ ਉਹ ਆਪਣੇ ਨਾਗਰਿਕਾਂ ਦੀ ਸੁਰੱਖਿਆ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੀ ਕਦਮ ਚੁੱਕ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News