ਸਿੱਖ ਕੌਂਸਲ ਆਫ ਸੈਂਟਰਲ ਕੈਲੀਫੋਰਨੀਆ ਵੱਲੋਂ ਯੂਕ੍ਰੇਨ ''ਤੇ ਰੂਸੀ ਫੌਜੀ ਹਮਲੇ ਦੀ ਨਿੰਦਾ

Tuesday, Mar 15, 2022 - 10:54 PM (IST)

ਸਿੱਖ ਕੌਂਸਲ ਆਫ ਸੈਂਟਰਲ ਕੈਲੀਫੋਰਨੀਆ ਵੱਲੋਂ ਯੂਕ੍ਰੇਨ ''ਤੇ ਰੂਸੀ ਫੌਜੀ ਹਮਲੇ ਦੀ ਨਿੰਦਾ

ਫਰਿਜ਼ਨੋ, ਕੈਲੀਫੋਰਨੀਆ (ਨੀਟਾ ਮਾਛੀਕੇ) : ਬੀਤੇ ਦਿਨੀਂ ਸੈਂਟਰਲ ਕੈਲੀਫੋਰਨੀਆ ਸਿੱਖ ਕੌਂਸਲ ਦੇ ਪ੍ਰਮੁੱਖ ਮੈਂਬਰਾਂ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਗੁਰਦੁਆਰਾ ਪੈਸੀਫਿਕ ਕੋਸਟ ਖਾਲਸਾ ਦੀਵਾਨ ਸੋਸਾਇਟੀ ਕਰੰਦਰਜ਼ ਵਿਖੇ ਸੁਖਦੇਵ ਸਿੰਘ ਚੀਮਾ (ਜਨਰਲ ਸਕੱਤਰ) ਦੀ ਪ੍ਰਧਾਨਗੀ ਹੇਠ ਹੋਈ, ਜਿੱਥੇ ਸਿੱਖ ਸੰਗਤ ਨਾਲ ਜੁੜੇ ਮੁੱਦਿਆਂ ਅਤੇ ਗੁਰੂਘਰਾਂ 'ਚ ਆਉਣ ਵਾਲੇ ਮੁੱਖ ਪ੍ਰੋਗਰਾਮਾਂ ਬਾਰੇ ਵਿਚਾਰਾਂ ਹੋਈਆਂ।

ਇਹ ਵੀ ਪੜ੍ਹੋ : ਫਰਿਜ਼ਨੋ ਨਿਵਾਸੀ ਗਿੱਲ ਪਰਿਵਾਰ ਨੂੰ ਸਦਮਾ- ਮਾਤਾ ਗੁਰਦੇਵ ਕੌਰ ਦਾ ਅਕਾਲ ਚਲਾਣਾ

ਇਸੇ ਦੌਰਾਨ ਸਿੱਖ ਕੌਂਸਲ ਆਫ ਸੈਂਟਰਲ ਕੈਲੀਫੋਰਨੀਆ ਦੇ ਸਮੂਹ ਮੈਂਬਰਾਂ ਨੇ ਇਕ ਵਿਸ਼ੇਸ਼ ਮਤੇ ਰਾਹੀਂ ਰੂਸ ਦੁਆਰਾ ਯੂਕ੍ਰੇਨ 'ਤੇ ਕੀਤੇ ਜਾ ਰਹੇ ਹਥਿਆਰਬੰਦ ਨਸਲਵਾਦੀ ਹਮਲਿਆਂ ਦੀ ਨਿੰਦਾ ਕੀਤੀ। ਇਸ ਸਮੇਂ ਸਥਾਨਕ ਨਾਗਰਿਕਾਂ ਦੀਆਂ ਮੌਤਾਂ ਲਈ ਸ਼ੌਕ ਪ੍ਰਗਟ ਕੀਤਾ ਗਿਆ। ਯੂਕ੍ਰੇਨ 'ਚ ਫਸੇ ਭਰਤੀ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਣ ਵਿੱਚ ਮਦਦ ਕਰ ਰਹੀਆਂ ਵੱਖ-ਵੱਖ ਸਰਕਾਰਾਂ, ਸੰਸਥਾਵਾਂ ਅਤੇ ਸਿੱਖ ਜਥੇਬੰਦੀਆਂ ਦੀ ਸ਼ਲਾਘਾ ਵੀ ਕੀਤੀ ਗਈ। ਇਸ ਸਮੇਂ ਚਿੰਤਾ ਪ੍ਰਗਟ ਕਰਦਿਆਂ ਵਿਸ਼ਵ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਵੀ ਕੀਤੀ ਗਈ।

ਇਹ ਵੀ ਪੜ੍ਹੋ : ਯਮਨ 'ਚ ਸੁਰੱਖਿਆ ਕਮਾਂਡਰ ਨੂੰ ਨਿਸ਼ਾਨਾ ਬਣਾ ਕੇ ਕੀਤਾ ਕਾਰ ਬੰਬ ਧਮਾਕਾ, 4 ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News