ਸਿੱਖ ਕੌਂਸਲ ਆਫ਼ ਸਕਾਟਲੈਂਡ ਨੇ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀ ਸਿੱਖਿਆ ਲਈ ਇਕੱਤਰ ਕੀਤੀ ਦਾਨ ਰਾਸ਼ੀ
Sunday, Nov 20, 2022 - 10:10 PM (IST)
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) : ਸਿੱਖ ਕੌਂਸਲ ਆਫ਼ ਸਕਾਟਲੈਂਡ ਇਕ ਵੱਕਾਰੀ ਸਮਾਜ ਸੇਵੀ ਸੰਸਥਾ ਵਜੋਂ ਜਾਣੀ ਜਾਂਦੀ ਹੈ। ਸਕਾਟਲੈਂਡ ਤੋਂ ਸੰਚਾਲਿਤ ਇਸ ਸੰਸਥਾ ਵੱਲੋਂ ਸਮੇਂ-ਸਮੇਂ 'ਤੇ ਮੱਧ ਪ੍ਰਦੇਸ਼ ਵਸਦੇ ਸਿਕਲੀਗਰ ਵਣਜਾਰੇ ਸਿੱਖਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਮਾਗਮ ਕੀਤੇ ਜਾਂਦੇ ਹਨ। ਗਲਾਸਗੋ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਵਿਖੇ ਬੱਚਿਆਂ ਦਾ ਫੰਡ ਰੇਂਜ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ 'ਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ : DGP ਪੰਜਾਬ ਦਾ ਅਹਿਮ ਬਿਆਨ, ਕਿਹਾ- ਗੋਲਡੀ ਬਰਾੜ ਨੂੰ ਬਹੁਤ ਜਲਦ ਲਿਆਂਦਾ ਜਾਵੇਗਾ ਪੰਜਾਬ
ਸਿੱਖ ਕੌਂਸਲ ਆਫ਼ ਸਕਾਟਲੈਂਡ ਸੰਸਥਾ ਦਾ ਮੰਨਣਾ ਹੈ ਕਿ ਜੇਕਰ ਅਸੀਂ ਕਿਸੇ ਨੂੰ ਆਰਥਿਕ ਦਾਨ ਦਿੰਦੇ ਹਾਂ ਤਾਂ ਉਸ ਤੋਂ ਬਿਹਤਰ ਇਹ ਹੈ ਕਿ ਕਿਸੇ ਬੱਚੇ ਨੂੰ ਵਿੱਦਿਆ ਦਾ ਦਾਨ ਦਿੱਤਾ ਜਾਵੇ ਤਾਂ ਉਹ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਜੀਵਨ ਸੁਧਾਰ ਸਕਦਾ ਹੈ। ਸਿੱਖ ਕੌਂਸਲ ਆਫ਼ ਸਕਾਟਲੈਂਡ ਵੱਲੋਂ ਕਰਵਾਏ ਇਸ ਸਮਾਗਮ ਦੌਰਾਨ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈ ਕੇ ਨਾਲ ਹੀ ਸਿਕਲੀਗਰ ਵਣਜਾਰੇ ਸਿੱਖਾਂ ਦੇ ਬੱਚਿਆਂ ਲਈ ਫੰਡ ਵੀ ਇਕੱਤਰ ਕੀਤਾ।
ਇਹ ਵੀ ਪੜ੍ਹੋ : ਫੀਫਾ ਵਿਸ਼ਵ ਕੱਪ 2022 Live: ਉਦਘਾਟਨੀ ਸਮਾਰੋਹ ਦੀਆਂ ਸ਼ਾਨਦਾਰ ਤਸਵੀਰਾਂ ਆਈਆਂ ਸਾਹਮਣੇ
ਇਸ ਸਮੇਂ ਸੁਲੱਖਣ ਸਿੰਘ, ਗੁਰਦੀਪ ਸਿੰਘ ਸਮਰਾ, ਡਾ. ਇੰਦਰਜੀਤ ਸਿੰਘ, ਸਰਦਾਰਾ ਸਿੰਘ ਜੰਡੂ, ਜਗਦੀਸ਼ ਸਿੰਘ ਵੱਲੋਂ ਜਿੱਥੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਗਿਆ, ਉੱਥੇ ਇਸ ਸਮੇਂ ਪਹੁੰਚੇ ਮਾਪਿਆਂ ਅਤੇ ਬੱਚਿਆਂ ਦਾ ਵੀ ਬਹੁਤ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਇਸ ਸਮਾਗਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਸਿੱਖ ਕੌਂਸਲ ਆਫ਼ ਸਕਾਟਲੈਂਡ ਨੇ ਐਲਬਰਟ ਡਰਾਈਵ ਗੁਰਦੁਆਰਾ ਵਿਖੇ ਫੰਡ ਰੇਜਿੰਗ ਸਮਾਗਮ ਵਿੱਚ 4000 ਪੌਂਡ ਦੀ ਸਹਾਇਤਾ ਰਾਸ਼ੀ ਇਕੱਤਰ ਕੀਤੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।