ਭਾਰਤ ਸਰਕਾਰ ਵੱਲੋਂ ਸਿੱਖ ਜਵਾਨੀ ਨੂੰ ਖ਼ਤਮ ਕਰਨ ਲਈ ਹੋ ਰਹੇ ਘਿਨੌਣੇ ਕੰਮਾਂ ਦੀ ਸਿੱਖ ਕੌਂਸਲ ਯੂਕੇ ਨੇ ਕੀਤੀ ਨਿੰਦਾ

10/31/2023 1:09:29 AM

ਡਰਬੀ (ਸਰਬਜੀਤ ਸਿੰਘ ਬਨੂੜ) : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਡਰਬੀ ਦੇ ਬਾਬਾ ਬੰਦਾ ਸਿੰਘ ਬਹਾਦਰ ਹਾਲ ਵਿਖੇ ਬਰਤਾਨੀਆ ਦੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਕਾਰਜਸ਼ੀਲ ਸੁਪਰੀਮ ਸਿੱਖ ਕੌਂਸਲ ਵੱਲੋਂ ਨੈਸ਼ਨਲ ਸਿੱਖ ਕੌਂਸਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਗੁਰਦੁਆਰਿਆਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ। ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿੱਚ ਨਸ਼ੇ ਰਾਹੀਂ ਹੋ ਰਹੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਬੁਲਾਰਿਆਂ ਨੇ ਵਾਤਾਵਰਣ ਦੀ ਸੰਭਾਲ ਤੇ ਸਮੁੱਚੀ ਦੁਨੀਆ ਵਿੱਚ ਸਾਦਾ ਲੰਗਰ ਵਰਤਾਉਣ ਦੀ ਲੋੜ 'ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : 23 ਸਾਲਾ ਜਰਮਨ ਕੁੜੀ ਦੀ ਮੌਤ, ਗਾਜ਼ਾ 'ਚ ਇਜ਼ਰਾਇਲੀ ਫ਼ੌਜ ਨੂੰ ਮਿਲੀ ਲਾਸ਼, ਹਮਾਸ ਨੇ ਕਰਵਾਈ ਸੀ ਨਗਨ ਪ੍ਰੇਡ

PunjabKesari

ਭਾਰਤ ਸਰਕਾਰ ਵੱਲੋਂ ਸਿੱਖ ਜਵਾਨੀ ਨੂੰ ਖ਼ਤਮ ਕਰਨ ਲਈ ਹੋ ਰਹੇ ਘਿਨੌਣੇ ਕੰਮਾਂ ਦੀ ਕੌਂਸਲ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਸਿੱਖ ਜਥੇਬੰਦੀਆਂ ਵਿੱਚ ਆਪਸੀ ਏਕਤਾ 'ਤੇ ਜ਼ੋਰ ਦਿੱਤਾ। ਇਸ ਮੌਕੇ ਸਿੱਖ ਚਿੰਤਕ ਭਗਵਾਨ ਸਿੰਘ ਜੌਹਲ, ਰਜਿੰਦਰ ਸਿੰਘ ਪੁਰੇਵਾਲ, ਜੋਗਾ ਸਿੰਘ ਬਰਮਿੰਘਮ, ਜਲਾਵਤਨ ਸਰਕਾਰ ਦੇ ਸਾਬਕਾ ਰਾਸ਼ਟਰਪਤੀ ਸੇਵਾ ਸਿੰਘ ਲੱਲੀ, ਗੁਰਦੇਵ ਸਿੰਘ ਚੌਹਾਨ, ਗੁਰਦਿਆਲ ਸਿੰਘ ਅਟਵਾਲ ਆਦਿ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੌਕੇ ਭਗਵਾਨ ਸਿੰਘ ਜੌਹਲ ਨੂੰ ਸਨਮਾਨਿਤ ਵੀ ਕੀਤਾ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News