UK ਦੀ ਸੰਸਦ ’ਚ ਸਿੱਖ ਨੇ ਰਚਿਆ ਇਤਿਹਾਸ

Monday, Nov 18, 2024 - 11:25 AM (IST)

ਲੰਡਨ (ਸਰਬਜੀਤ ਸਿੰਘ ਬਨੂੜ) – ਯੂਰਪ ਅਤੇ ਬ੍ਰਿਟੇਨ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਲਾਰਡ ਇੰਦਰਜੀਤ ਸਿੰਘ ਵੱਲੋਂ ਸੰਸਦ ’ਚ ਮਹੱਤਵਪੂਰਨ ਭੂਮਿਕਾ ਨਿਭਾਉਣ ਅਤੇ ਯੂ. ਕੇ. ਲਈ ਬਿਹਤਰ ਲੋਕ ਸੇਵਾਵਾਂ ਦੇਣ ਦੇ ਯੋਗਦਾਨ ਵਜੋਂ ਉਨ੍ਹਾਂ ਦੀ ਤਸਵੀਰ ਵੈਸਟਮਿੰਸਟਰ ਲੰਡਨ ਸਥਿਤ ਬ੍ਰਿਟੇਨ ਦੀ ਸੰਸਦ ਦੇ ਉਪਰਲੇ ਸਦਨ ‘ਹਾਊਸ ਆਫ ਲਾਰਡਜ਼’ ਦੇ ਬਿਸ਼ਪ ਕਾਰੀਡੋਰ ’ਚ ਸਥਾਪਿਤ ਕੀਤੀ ਗਈ ਹੈ। ਇਤਿਹਾਸ ’ਚ ਇਹ ਪਹਿਲੀ ਵਾਰ ਹੈ ਕਿ ਬ੍ਰਿਟੇਨ ਦੀ ਸੰਸਦ ’ਚ ਕਿਸੇ ਸਿੱਖ ਦੀ ਤਸਵੀਰ ਲਗਾਈ ਗਈ ਹੈ।

ਇਹ ਵੀ ਪੜ੍ਹੋ: ਸਿਲੰਡਰਾਂ ਨਾਲ ਭਰਿਆ ਟਰੱਕ ਪਲਟਿਆ, ਕਲੋਰੀਨ ਗੈਸ ਹੋਈ ਲੀਕ, 60 ਲੋਕ ਹਸਪਤਾਲ 'ਚ ਦਾਖ਼ਲ

PunjabKesari

ਲਾਰਡ ਇੰਦਰਜੀਤ ਸਿੰਘ ਦੀ ਤਸਵੀਰ ਦੀ ਘੁੰਡ ਚੁਕਾਈ ਸਮਾਰੋਹ ’ਚ ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ’ਚ ਹੇਠਲੇ ਸਦਨ ‘ਹਾਊਸ ਆਫ ਕਾਮਨਜ਼’ ਦੇ ਸਲੋਹ ਹਲਕੇ ਤੋਂ ਪਹਿਲੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਲਾਰਡ ਕੁਲਦੀਪ ਸਿੰਘ ਸਹੋਤਾ, ਸੰਸਦ ਮੈਂਬਰ ਜਸ ਅਠਵਾਲ, ਸੰਸਦ ਮੈਂਬਰ ਕਿਰਥ ਐਂਟਵਿਸਲ, ਸੰਸਦ ਮੈਂਬਰ ਰਿਚਰਡ ਬੇਕਨ, ਸੰਸਦ ਮੈਂਬਰ ਭਗਤ ਸਿੰਘ ਸ਼ੰਕਰ ਅਤੇ ਲੇਡੀ ਸਿੰਘ ਕੰਵਲਜੀਤ ਕੌਰ ਓ.ਬੀ.ਈ. ਸਮੇਤ ਉਨ੍ਹਾਂ ਦੇ ਪਰਿਵਾਰ ਅਤੇ ਦੋਸਤ ਵੀ ਹਾਜ਼ਰ ਸਨ। ਇਸ ਮੌਕੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੰਸਦ ’ਚ ਲਾਰਡ ਇੰਦਰਜੀਤ ਸਿੰਘ ਦੀ ਤਸਵੀਰ ਲਾਉਣੀ ਇਕ ਇਤਿਹਾਸਕ ਕਦਮ ਹੈ ਅਤੇ ਇਹ ਤਸਵੀਰ ਇਸ ਇਤਿਹਾਸਕ ਸੰਸਦ ਭਵਨ ਦੇ ਸਭ ਸੰਸਦ ਮੈਂਬਰਾਂ ਅਤੇ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇਗਾ।

ਇਹ ਵੀ ਪੜ੍ਹੋ: ਕੈਨੇਡਾ ’ਚ ਫਾਸਟ-ਟ੍ਰੈਕ ਵੀਜ਼ਾ ’ਤੇ ਪਾਬੰਦੀ ਮਗਰੋਂ US, ਬ੍ਰਿਟੇਨ, ਆਸਟ੍ਰੇਲੀਆ ਦਾ ਰੁਖ ਕਰ ਸਕਦੇ ਹਨ ਭਾਰਤੀ ਵਿਦਿਆਰਥੀ

ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਦੇ ਖਜ਼ਾਨਚੀ, ਪੁੱਡੂਚੇਰੀ ਤੋਂ ਹਰਸ਼ਰਨ ਸਿੰਘ, ਸਾਬਕਾ ਮੇਅਰ ਜੋਗਿੰਦਰ ਸਿੰਘ ਬੱਲ, ਸਾਬਕਾ ਕੌਂਸਲਰ ਕਮਲਜੀਤ ਕੌਰ, ਜੀ.ਐੱਸ.ਸੀ. ਦੇ ਡਿਪਟੀ ਪ੍ਰਧਾਨ ਰਾਮ ਸਿੰਘ, ਜੀ.ਐੱਸ.ਸੀ. ਦੇ ਸਕੱਤਰ ਹਰਜੀਤ ਸਿੰਘ ਗਰੇਵਾਲ, ਸਿੱਖ ਪ੍ਰਚਾਰ ਕਮੇਟੀ ਦੇ ਚੇਅਰਮੈਨ, ਰਜਿੰਦਰ ਸਿੰਘ ਨੇ ਇਸ ਪ੍ਰਾਪਤੀ ’ਤੇ ਦੂਰਦਰਸ਼ੀ ਨੇਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਯੂ.ਕੇ. ਦੀ ਸੰਸਦ ’ਚ ਲਾਰਡ ਇੰਦਰਜੀਤ ਸਿੰਘ ਦੀ ਤਸਵੀਰ ਲਗਾਈ ਜਾਣੀ ਸਮੁੱਚੀ ਸਿੱਖ ਕੌਮ ਅਤੇ ਪੰਜਾਬੀ ਸਮਾਜ ਲਈ ਬਹੁਤ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ: US 'ਚ ਨੌਕਰੀਆਂ 'ਤੇ ਸੰਕਟ! ਅਹੁਦਾ ਸੰਭਾਲਣ ਤੋਂ ਪਹਿਲਾਂ ਭਾਰਤੀ-ਅਮਰੀਕੀ ਰਾਮਾਸਵਾਮੀ ਨੇ ਦਿੱਤਾ ਇਹ ਸੰਕੇਤ

ਲਾਰਡ ਇੰਦਰਜੀਤ ਸਿੰਘ (92) ਸੀ.ਬੀ.ਈ. ਸਾਲ 2011 ਤੋਂ ਹਾਊਸ ਆਫ ਲਾਰਡਜ਼ ਦੇ ਮੈਂਬਰ ਹਨ। ਉਹ ਸਭ ਮਹੱਤਵਪੂਰਨ ਮੌਕਿਆਂ ’ਤੇ ਸਿੱਖਾਂ ਦੀ ਪ੍ਰਤੀਨਿਧਿਤਾ ਕਰਦੇ ਆ ਰਹੇ ਹਨ, ਜਿਨ੍ਹਾਂ ’ਚ ਰਾਜ ਕੁਮਾਰਾਂ ਦੀਆਂ ਸ਼ਾਦੀਆਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਮਹਾਰਾਜਾ ਚਾਰਲਜ਼ ਤੀਜੇ ਦੇ ਰਾਜ ਤਿਲਕ ਸਮਾਰੋਹ ’ਚ ਇਕ ਵਿਲੱਖਣ ਮੌਕਾ ਮਿਲਿਆ, ਜਦੋਂ ਉਨ੍ਹਾਂ ਨੇ ਮਹਾਰਾਜੇ ਨੂੰ ਦਸਤਾਨੇ ਭੇਟ ਕੀਤੇ, ਜੋ ਉਨ੍ਹਾਂ ਦੇ ਰਾਜ ’ਚ ਵੱਸਦੇ ਲੋਕਾਂ ਪ੍ਰਤੀ ਨਰਮਦਿਲੀ ਅਤੇ ਬਿਹਤਰ ਸੋਚ-ਵਿਚਾਰ ਦਾ ਪ੍ਰਤੀਕ ਸਨ।

ਇਹ ਵੀ ਪੜ੍ਹੋ: ਅਰਸ਼ ਡੱਲਾ ਕੇਸ: ਕੈਨੇਡੀਅਨ ਅਦਾਲਤ ਨੇ ਮੁਕੱਦਮੇ ਦੇ ਟੈਲੀਕਾਸਟ 'ਤੇ ਲਾਈ ਪੂਰਨ ਪਾਬੰਦੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News