ਇਟਲੀ ਦੀਆਂ ਸਿੱਖ ਸੰਗਤਾਂ ਨੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਕੱਢਿਆ ਹੋਲਾ ਮਹੱਲਾ
Monday, Mar 24, 2025 - 11:50 AM (IST)
 
            
            ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਵਿੱਚ ਵਸਦੀਆਂ ਸਿੱਖ ਸੰਗਤਾਂ ਵੱਲੋਂ ਹੋਲਾ ਮਹੱਲੇ ਦੇ ਸਮਾਗਮਾਂ ਨੂੰ ਮੰਨਾਉਣਾ ਕੀਤਾ ਗਿਆ। ਇਥੋਂ ਦੇ ਗੁਰਦੁਆਰਾ ਸਾਹਿਬ ਗੁਰਦੁਆਰਾ ਭਗਤ ਰਵਿਦਾਸ ਸਿੰਘ ਜੀ ਸਿੰਘ ਸਭਾ ਲਵੀਨੀਓ ਵਿਖੇ ਤਿੰਨ ਰੋਜ਼ਾ ਸਮਾਗਮ ਦੇ ਵਿੱਚ ਦੂਰ ਨੇੜੇ ਤੋਂ ਆਈਆਂ ਹੋਈਆਂ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਦੇ ਨਾਲ ਹਾਜ਼ਰੀਆਂ ਭਰਦਿਆਂ ਹੋਇਆ ਆਪਣਾ ਜੀਵਨ ਸਫਲਾ ਬਣਾਇਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਖੁੱਲੇ ਪੰਡਾਲ ਵਿੱਚ ਵੱਖ-ਵੱਖ ਜਥਿਆਂ ਵੱਲੋਂ ਆਈਆਂ ਹੋਈਆਂ ਗੁਰਸਿੱਖ ਸੰਗਤਾਂ ਨੂੰ ਗੌਰਵਮਈ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ।


ਪੜ੍ਹੋ ਇਹ ਅਹਿਮ ਖ਼ਬਰ-ਹੁਣ ਬਾਰਡਰ ਨਹੀਂ ਟੱਪ ਸਕਣਗੇ ਪ੍ਰਵਾਸੀ, ਨਵੀਂ ਸਰਹੱਦੀ ਕੰਧ ਦੀ ਉਸਾਰੀ ਸ਼ੁਰੂ

ਇਸ ਮੌਕੇ ਤੇ ਭਾਈ ਜਸਵਿੰਦਰ ਸਿੰਘ ਜੀ ਫਤਿਹਗੜ੍ਹ ਸਾਹਿਬ ਵਾਲਿਆਂ ਵੱਲੋਂ ਵੀ ਸੰਗਤਾਂ ਨੂੰ ਕਥਾ ਵਿਚਾਰਾਂ ਦੇ ਨਾਲ ਨਿਹਾਲ ਕੀਤਾ ਗਿਆ। ਸੰਗਤਾਂ ਵੱਲੋ ਉਸਾਰੇ ਗਏ ਨਵੇਂ ਸੱਚਖੰਡ ਸਾਹਿਬ ਲਈ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਜੈਕਾਰਿਆ ਦੀ ਗੂੰਜ ਵਿਚ ਨਵੇਂ ਸੱਚਖੰਡ ਸਾਹਿਬ ਵਿਖੇ ਸੁੱਖ ਆਸਣ ਲਈ ਸੇਵਾਵਾ ਨਿਭਾਈਆਂ ਗਈਆਂ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸਥਾਨਕ ਜਥਿਆਂ ਨੂੰ ਸਨਮਾਨਿਤ ਕਰਨ ਉਪਰੰਤ ਉਨ੍ਹਾਂ ਨੌਜਵਾਨਾਂ ਨੂੰ ਯਾਦਗਾਰੀ ਚਿੰਨਾਂ ਨਾਲ ਸਨਮਾਨਿਤ ਕੀਤਾ ਗਿਆ ਜਿਨਾਂ ਵੱਲੋਂ ਇਨ੍ਹਾਂ ਸੇਵਾਵਾਂ ਵਿੱਚ ਹਿੱਸਾ ਪਾ ਕੇ ਹੋਲੇ ਮਹੱਲੇ ਨੂੰ ਸ਼ਾਨੋ ਸ਼ੌਕਤ ਨਾਲ ਕਰਵਾਉਣ ਲਈ ਯੋਗਦਾਨ ਪਾਇਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

 
                     
                             
                             
                             
                             
                             
                             
                             
                            