ਅਮਰੀਕਾ 'ਚ ਪੰਜਾਬੀ ਪਰਿਵਾਰ ਨੂੰ ਅਗਵਾ ਕਰਨ ਵਾਲਾ ਸ਼ੱਕੀ ਹਿਰਾਸਤ 'ਚ, ਹਾਲਤ ਗੰਭੀਰ
Wednesday, Oct 05, 2022 - 11:43 AM (IST)
ਲਾਸ ਏਂਜਲਸ (ਭਾਸ਼ਾ)- ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ 8 ਮਹੀਨੇ ਦੇ ਬੱਚੇ ਸਮੇਤ 4 ਮੈਂਬਰੀ ਸਿੱਖ ਪਰਿਵਾਰ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ‘ਸ਼ੱਕੀ’ ਮੰਨੇ ਜਾਂਦੇ 48 ਸਾਲਾ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਅਜੇ ਵੀ ਲਾਪਤਾ ਹਨ। ਮੂਲ ਰੂਪ ਤੋਂ ਪੰਜਾਬ ਦੇ ਹੁਸ਼ਿਆਰਪੁਰ ਦੇ ਹਰਸੀਪਿੰਡ ਦੇ ਰਹਿਣ ਵਾਲੇ ਇਸ ਪਰਿਵਾਰ ਨੂੰ ਸੋਮਵਾਰ ਨੂੰ ਮਰਸਡ ਕਾਉਂਟੀ ਵਿੱਚ ਅਗਵਾ ਕਰ ਲਿਆ ਗਿਆ ਸੀ। ਪਰਿਵਾਰਕ ਮੈਂਬਰਾਂ ਦੀ ਪਛਾਣ 8 ਮਹੀਨੇ ਦੀ ਅਰੂਹੀ ਢੇਰੀ, ਉਸ ਦੀ ਮਾਂ ਜਸਲੀਨ ਕੌਰ (27), ਪਿਤਾ ਜਸਦੀਪ ਸਿੰਘ (36) ਅਤੇ ਚਾਚਾ ਅਮਨਦੀਪ ਸਿੰਘ (39) ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਦੁਬਈ 'ਚ ਵਿਸ਼ਾਲ ਹਿੰਦੂ ਮੰਦਰ ਦਾ ਉਦਘਾਟਨ, ਭਾਰਤੀਆਂ ਦਾ ਸੁਫ਼ਨਾ ਹੋਇਆ ਪੂਰਾ, ਵੇਖੋ ਤਸਵੀਰਾਂ
ਸੋਮਵਾਰ ਦੇਰ ਰਾਤ ਪਰਿਵਾਰ ਦੀ ਗੱਡੀ ਸੜੀ ਹਾਲਤ 'ਚ ਮਿਲੀ, ਜਿਸ ਦੇ ਆਧਾਰ 'ਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਤੈਅ ਕੀਤਾ ਕਿ ਚਾਰਾਂ ਨੂੰ ਅਗਵਾ ਕੀਤਾ ਗਿਆ ਹੈ। ਇੱਕ ਨਿਊਜ਼ ਰੀਲੀਜ਼ ਦੇ ਅਨੁਸਾਰ ਖੁਫੀਆ ਅਧਿਕਾਰੀਆਂ ਨੂੰ ਮੰਗਲਵਾਰ ਸਵੇਰੇ ਸੂਚਨਾ ਮਿਲੀ ਕਿ ਪੀੜਤ ਦੇ ਬੈਂਕ ਕਾਰਡ ਦੀ ਵਰਤੋਂ ਮਰਸਡ ਕਾਉਂਟੀ ਵਿੱਚ ਇੱਕ ATM ਵਿੱਚ ਕੀਤੀ ਗਈ ਸੀ। ਮਰਸਡ ਕਾਉਂਟੀ ਸ਼ੈਰਿਫ ਦੇ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ, "ਜਾਂਚਕਰਤਾਵਾਂ ਨੇ ਬੈਂਕ ਟ੍ਰਾਂਜੈਕਸ਼ਨ ਕਰਨ ਵਾਲੇ ਵਿਅਕਤੀ ਦੀ ਫੋਟੋ ਪ੍ਰਾਪਤ ਕੀਤੀ, ਜੋ ਅਗਵਾ ਵਾਲੀ ਥਾਂ ਤੋਂ ਮਿਲੀ ਤਸਵੀਰ ਵਿਚ ਨਜ਼ਰ ਆ ਰਹੇ ਵਿਅਕਤੀ ਵਾਂਗ ਹੀ ਨਜ਼ਰ ਆ ਰਿਹਾ ਹੈ।"
ਇਹ ਵੀ ਪੜ੍ਹੋ: ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ, ਟਾਂਡਾ ਨਾਲ ਜੁੜਿਆ ਹੈ ਪਿਛੋਕੜ
ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਪਹੁੰਚਣ ਤੋਂ ਪਹਿਲਾਂ ਜੀਸਸ ਮੈਨੁਅਲ ਸਲਗਾਡੋ ਨਾਮ ਦੇ ਸ਼ੱਕੀ ਨੇ "ਆਪਣੀ ਜਾਨ ਲੈਣ ਦੀ ਕੋਸ਼ਿਸ਼ ਕੀਤੀ" ਅਤੇ ਫਿਲਹਾਲ ਉਹ "ਗੰਭੀਰ ਹਾਲਤ ਵਿੱਚ ਹਿਰਾਸਤ ਵਿੱਚ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।" ਜਸਦੀਪ ਅਤੇ ਅਮਨਦੀਪ ਦੇ ਪਿਤਾ ਡਾ. ਰਣਧੀਰ ਸਿੰਘ ਅਤੇ ਮਾਤਾ ਕ੍ਰਿਪਾਲ ਕੌਰ ਤੋਂ ਅਗਵਾ ਦੀ ਇਸ ਘਟਨਾ ਤੋਂ ਬਾਅਦ ਸਦਮੇ ਵਿੱਚ ਹਨ। ਰਣਧੀਰ ਸਿਹਤ ਵਿਭਾਗ ਅਤੇ ਕ੍ਰਿਪਾਲ ਸਿੱਖਿਆ ਵਿਭਾਗ ਤੋਂ ਸੇਵਾਮੁਕਤ ਹਨ। ਰਣਧੀਰ 29 ਸਤੰਬਰ ਨੂੰ ਅਮਰੀਕਾ ਤੋਂ ਭਾਰਤ ਪਰਤੇ ਹਨ।
ਇਹ ਵੀ ਪੜ੍ਹੋ: ਇਕਵਾਡੋਰ: ਲਾਟਾਕੁੰਗਾ ਜੇਲ੍ਹ 'ਚ ਹਿੰਸਕ ਝੜਪ, 15 ਕੈਦੀਆਂ ਦੀ ਮੌਤ (ਵੀਡੀਓ)