ਗ੍ਰੰਥੀ ਸਿੰਘ ਵੱਲੋਂ ਕੀਤੀ ਅਰਦਾਸ ਨਾਲ ਸ਼ੁਰੂ ਹੋਈ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ, ਬਣਿਆ ਨਵਾਂ ਇਤਿਹਾਸ

Saturday, Sep 30, 2023 - 12:25 PM (IST)

ਗ੍ਰੰਥੀ ਸਿੰਘ ਵੱਲੋਂ ਕੀਤੀ ਅਰਦਾਸ ਨਾਲ ਸ਼ੁਰੂ ਹੋਈ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ, ਬਣਿਆ ਨਵਾਂ ਇਤਿਹਾਸ

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਵਿਚ ਨਿਊਜਰਸੀ ਦੇ ਇਕ ਸਿੱਖ ਗ੍ਰੰਥੀ ਨੇ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੀ ਕਾਰਵਾਈ ਸ਼ੁਰੂ ਕਰਨ ਲਈ ਅਰਦਾਸ ਕੀਤੀ, ਜੋ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ। ਨਿਊਜਰਸੀ ਦੇ ਪਾਈਨ ਹਿੱਲ ਗੁਰਦੁਆਰੇ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਦਨ ਵਿੱਚ ਅਰਦਾਸ ਕਰਕੇ ਦਿਨ ਦੀ ਕਾਰਵਾਈ ਸ਼ੁਰੂ ਕੀਤੀ। ਆਮ ਤੌਰ 'ਤੇ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਪਾਦਰੀ ਪ੍ਰਾਰਥਨਾ ਕਰਦਾ ਹੈ। ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਐਲਾਨ ਕੀਤਾ ਕਿ ਸਿੰਘ ਕਾਰਵਾਈ ਸ਼ੁਰੂ ਕਰਨਗੇ।

ਇਹ ਵੀ ਪੜ੍ਹੋ: ਮਤਭੇਦਾਂ ਨੂੰ ਸੁਲਝਾਉਣ ਲਈ ਭਾਰਤ-ਕੈਨੇਡਾ ਦੀਆਂ ਸਰਕਾਰਾਂ ਨੂੰ ਆਪਸ 'ਚ ਕਰਨੀ ਪਵੇਗੀ ਗੱਲਬਾਤ: ਜੈਸ਼ੰਕਰ

ਅਰਦਾਸ ਤੋਂ ਤੁਰੰਤ ਬਾਅਦ ਕਾਂਗਰਸਮੈਨ ਡੋਨਾਲਡ ਨੌਰਕਰੌਸ ਨੇ ਇਸ ਨੂੰ ਇਤਿਹਾਸਕ ਮੌਕਾ ਦੱਸਿਆ। ਸਿੰਘ ਅਮਰੀਕਾ ਦੇ ਪ੍ਰਤੀਨਿਧੀ ਸਭਾ (ਸੰਸਦ ਦੇ ਹੇਠਲੇ ਸਦਨ) ਵਿੱਚ ਅਰਦਾਸ ਕਰਨ ਵਾਲੇ ਪਹਿਲੇ ਸਿੱਖ ਗ੍ਰੰਥੀ ਹਨ। ਨੌਰਕਰੌਸ ਨੇ ਕਿਹਾ, "ਅੱਜ ਰਚਿਆ ਗਿਆ ਇਤਿਹਾਸ ਇਹ ਯਾਦ ਦਿਵਾਉਂਦਾ ਹੈ ਕਿ ਅਮਰੀਕਾ ਧਰਮ ਦੇ ਸੁਤੰਤਰ ਪ੍ਰਗਟਾਵੇ ਦਾ ਸੁਆਗਤ ਕਰਦਾ ਹੈ ਅਤੇ ਉਸ ਨੂੰ ਅਹਿਮੀਅਤ ਦਿੰਦਾ ਹੈ ਅਤੇ ਹਮੇਸ਼ਾ ਇਸ ਲਈ ਵਚਨਬੱਧ ਰਹੇਗਾ। ਗਿਆਨੀ ਸਿੰਘ ਨੇ ਅੱਜ ਸਾਊਥ ਜਰਸੀ ਨੂੰ ਮਾਣ ਮਹਿਸੂਸ ਕਰਾਇਆ ਹੈ ਅਤੇ ਉਨ੍ਹਾਂ ਨਾਲ ਇਸ ਪਲ ਦਾ ਹਿੱਸਾ ਬਣਨਾ ਮਾਣ ਵਾਲੀ ਗੱਲ ਹੈ।"

ਇਹ ਵੀ ਪੜ੍ਹੋ: ਕੈਨੇਡਾ ਦੀ ਖੁਫ਼ੀਆ ਏਜੰਸੀ ਦਾ ਏਜੰਟ ਸੀ ਖਾਲਿਸਤਾਨੀ ਨਿੱਝਰ! ਪੁੱਤਰ ਬਲਰਾਜ ਸਿੰਘ ਨੇ ਕੀਤਾ ਖ਼ੁਲਾਸਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


author

cherry

Content Editor

Related News