ਕੈਲੀਫੋਰਨੀਆ ਦੇ ਗੁਰਦੁਆਰੇ ''ਤੇ ਹਮਲੇ ਦੀ ਸਾਜ਼ਿਸ਼ ਰਚਣ ਵਾਲਾ ਭਾਰਤੀ ਮੂਲ ਦਾ ਸਿੱਖ ਨੇਤਾ ਗ੍ਰਿਫ਼ਤਾਰ

03/11/2023 3:53:03 PM

ਨਿਊਯਾਰਕ (ਭਾਸ਼ਾ)- ਅਮਰੀਕਾ ਦੇ ਕੈਲੀਫੋਰਨੀਆ ਵਿੱਚ ਕਈ ਲੋਕਾਂ ਨੂੰ ਗੋਲੀ ਮਾਰਨ ਅਤੇ ਇੱਕ ਗੁਰਦੁਆਰੇ ਨੂੰ ਅੱਗ ਲਾਉਣ ਲਈ ਕਥਿਤ ਤੌਰ 'ਤੇ ਕਿਰਾਏ 'ਤੇ ਬਦਮਾਸ਼ਾਂ ਨੂੰ ਰੱਖਣ ਦੀ ਕੋਸ਼ਿਸ਼ ਕਰਨ ਨੂੰ ਲੈ ਕੇ ਭਾਰਤੀ ਮੂਲ ਦੇ 60 ਸਾਲਾ ਇਕ ਸਿੱਖ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ 'ਚ ਇਹ ਗੱਲ ਕਹੀ ਗਈ ਹੈ। ਬੇਕਰਸਫੀਲਡ ਡਾਟ ਕਾਮ ਪੋਰਟਲ ਦੀ ਖ਼ਬਰ ਮੁਤਾਬਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਖਾਲਸਾ ਦਰਬਾਰ ਨੂੰ ਕਥਿਤ ਤੌਰ 'ਤੇ ਨਿਸ਼ਾਨਾ ਬਣਾਉਣ ਅਤੇ ਜਾਇਦਾਦ ਨੂੰ ਅੱਗ ਲਾਉਣ ਨੂੰ ਲੈ ਕੇ ਬੇਕਰਸਫੀਲਡ ਸਿਟੀ ਕੌਂਸਲ ਦੇ ਸਾਬਕਾ ਉਮੀਦਵਾਰ ਰਾਜਵੀਰ ਰਾਜ ਸਿੰਘ ਗਿੱਲ ਨੂੰ 4 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਗਿੱਲ ਦੇ ਘਰ 'ਤੇ ਅਧਿਕਾਰੀਆਂ ਨੇ ਸਰਚ ਵਾਰੰਟ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 6 ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਗਿਆ। ਬੇਕਰਸਫੀਲਡ ਪੁਲਸ ਵਿਭਾਗ ਨੇ ਕਿਹਾ ਕਿ ਗਿੱਲ ਨੇ ਗੁਰਦੁਆਰਾ ਸਾਹਿਬ ਨੂੰ ਅੱਗ ਲਾਉਣ ਅਤੇ ਆਪਣੇ ਨਾਲ ਵਿਵਾਦ ਕਰਨ ਵਾਲੇ ਲੋਕਾਂ ਨੂੰ ਗੋਲੀ ਮਾਰਨ ਲਈ ਕੁੱਝ ਲੋਕਾਂ ਨੂੰ ਰਕਮ ਦੀ ਪੇਸ਼ਕਸ਼ ਕਰਨ ਦੀ ਕੋਸ਼ਿਸ਼ ਕੀਤੀ ਸੀ। ਗਿੱਲ ਨੇ 2022 ਦੀ ਨਗਰ ਕੌਂਸਲ ਵਾਰਡ 7 ਦੀ ਚੋਣ ਮਨਪ੍ਰੀਤ ਕੌਰ ਵਿਰੁੱਧ ਲੜਨ ਦੀ ਕੋਸ਼ਿਸ਼ ਕੀਤੀ ਸੀ। ਕੌਰ ਨੇ ਚੋਣ ਜਿੱਤੀ ਅਤੇ ਉਹ ਬੇਕਰਸਫੀਲਡ ਸਿਟੀ ਕੌਂਸਲ ਲਈ ਚੁਣੀ ਗਈ ਪਹਿਲੀ ਸਿੱਖ ਪੰਜਾਬੀ ਔਰਤ ਹੈ।


cherry

Content Editor

Related News