ਜਰਮਨੀ ''ਚ ਸਿੱਖ ਆਗੂ ਰੰਧਾਵਾ ਦੀ ਕਾਰਜਕਾਰੀ ਕਮੇਟੀ ਦੇ ਮੀਤ ਪ੍ਰਧਾਨ ਵੱਜੋਂ ਚੋਣ
Thursday, Sep 17, 2026 - 01:11 PM (IST)
ਮਿਲਾਨ/ਇਟਲੀ (ਸਾਬੀ ਚੀਨੀਆ)- ਜਰਮਨੀ ਦੀ ਮੌਜੂਦਾ ਸਰਕਾਰ ਦੇ ਕੱਟੜ ਸਮਰਥਕ ਭਰੋਸੇਮੰਦ ਸਿੱਖ ਆਗੂ ਗੁਰਦੀਪ ਸਿੰਘ ਰੰਧਾਵਾ ਦੀ ਪ੍ਰੀਸੀਡੀਅਮ ਕਮੇਟੀ ਦੀ (ਕਾਰਜਕਾਰੀ ਕਮੇਟੀ) ਦੇ ਮੀਤ ਪ੍ਰਧਾਨ ਵੱਜੋਂ ਚੁਣਿਆ ਜਾਣਾ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ। ਮੁੜ ਤੋਂ ਹੋਈ ਚੋਣ ਵਿੱਚ ਪਾਰਟੀ ਨੇ ਆਪਣੇ ਖਾਸਮ ਖਾਸ ਤੇ ਭਰੋਸੇਮੰਦ ਆਗੂਆਂ ਨੂੰ ਚੁਣ ਕੇ ਨਵਾਂ ਜੋਸ਼ ਭਰਿਆ ਹੈ। ਇਸ ਚੋਣ ਵਿੱਚ ਰਾਲਫ ਵਿਲਡਨਾਉਰ ਨੂੰ ਪ੍ਰਧਾਨ ਅਤੇ ਸਰਦਾਰ ਗੁਰਦੀਪ ਸਿੰਘ ਰੰਧਾਵਾ ਨੂੰ ਉਪ-ਪ੍ਰਧਾਨ ਵਜੋਂ ਚੁਣਿਆ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ- ਡੋਨਾਲਡ ਟਰੰਪ ਨੇ PM ਮੋਦੀ ਨੂੰ ਜਨਮਦਿਨ 'ਤੇ ਦਿੱਤੀਆਂ ਸ਼ੁਭਕਾਮਨਾਵਾਂ
ਇਹ ਚੋਣ ਪਾਰਟੀ ਮੈਬਰਾਂ ਦੀ ਹਾਜ਼ਰੀ ਵਿੱਚ ਹੋਈ ਹੈ। ਦੱਸਣਯੋਗ ਹੈ ਕਿ ਗੁਰਦੀਪ ਸਿੰਘ ਰੰਧਾਵਾ ਜਰਮਨੀ ਦੀ ਸਿਆਸਤ ਵਿੱਚ ਚੰਗੀ ਪਹਿਚਾਣ ਰੱਖਦੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਦਾ ਭਰਪੂਰ ਸਮਰਥਨ ਵੀ ਕਰਦੇ ਹਨ। ਉਨ੍ਹਾਂ ਆਪਣੀ ਚੋਣ ਤੋਂ ਬਾਅਦ ਵੱਖ-ਵੱਖ ਸਿਆਸੀ ਆਗੂਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਪਾਰਟੀ ਵੱਲੋਂ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ, ਲੋਕਾਂ ਦੀ ਅਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਤੱਤਪਰ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
