ਕੈਨੇਡਾ 'ਚ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੁਰੱਖਿਆ ਮੰਤਰੀ ਨੂੰ ਮਿਲਣਗੀਆਂ ਸਿੱਖ ਜਥੇਬੰਦੀਆਂ

07/03/2023 2:21:30 PM

ਟੋਰਾਂਟੋ- ਕੈਨੇਡਾ ਵਿਚ ਬੀਤੇ ਮਹੀਨੇ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਕੁਝ ਅਣਪਛਾਤੇ ਹਮਲਾਵਰਾਂ ਦੁਆਰਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਮਗਰੋਂ ਸਿੱਖ ਭਾਈਚਾਰੇ ਦੇ ਮੈਂਬਰ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿਚ ਹਨ। ਹਾਲ ਹੀ ਵਿਚ ਸਰੀ ਗੁਰਦੁਆਰਾ ਕਮੇਟੀ ਵੱਲੋਂਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਸੁੱਖ ਧਾਲੀਵਾਲ, ਐੱਮ.ਪੀ. ਸਰੀ ਨਿਊਟਨ ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਵਿਦੇਸ਼ੀ ਸ਼ਮੂਲੀਅਤ ਬਾਰੇ ਚਿੰਤਾਵਾਂ ਨੂੰ ਦੂਰ ਕਰਨ ਲਈ ਫੈਡਰਲ ਪਬਲਿਕ ਸੇਫਟੀ ਮੰਤਰੀ ਮਾਰਕੋ ਮੈਂਡੀਸੀਨੋ ਨਾਲ 4 ਜੁਲਾਈ ਨੂੰ ਇੱਕ ਵਰਚੁਅਲ ਮੀਟਿੰਗ ਦਾ ਪ੍ਰਬੰਧ ਕੀਤਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਦਾ ਪਹਿਲਾ ਦਸਤਾਰਧਾਰੀ ਪੁਲਸ ਅਧਿਕਾਰੀ ਢਿੱਲੋਂ WorkSafeBC ਦਾ ਪ੍ਰਧਾਨ ਨਿਯੁਕਤ

ਗੁਰਦੁਆਰਾ ਕਮੇਟੀ ਨੇ ਸ਼ਹਿਰ ਦੇ ਇਕ ਧਾਰਮਿਕ ਸਥਾਨ 'ਤੇ ਵਾਪਰੀ ਘਟਨਾ ਦੇ ਬਾਵਜੂਦ ਸਿਟੀ ਆਫ ਸਰੀ ਵੱਲੋਂ ਸਹਿਯੋਗ ਜਾਂ ਹੁੰਗਾਰਾ ਨਾ ਮਿਲਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਖਾਲਿਸਤਾਨ ਸਮਰਥਕਾਂ ਵੱਲੋਂ ਕੀਤੀ ਗਈ ਇਕ ਬੈਠਕ ਵਿਚ ਸੁੱਖ ਧਾਲੀਵਾਲ ਵੱਲੋਂ ਕੀਤੇ ਜਾ ਰਹੇ ਯਤਨਾਂ ਲਈ ਧੰਨਵਾਦ ਕੀਤਾ ਗਿਆ। ਇਕ ਬੁਲਾਰੇ ਨੇ ਕਿਹਾ ਕਿ ਕੈਨੇਡਾ ਭਰ ਵਿਚ ਵੱਸਦੇ ਸਿੱਖ ਭਾਈਚਾਰੇ ਦੇ ਮੈਂਬਰ ਇਕੱਠੇ ਹੋ ਕੇ ਪਬਲਿਕ ਸਿਹਤ ਮੰਤਰੀ ਨਾਲ ਮੁਲਾਕਾਤ ਕਰਨਗੇ ਅਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਯਤਨਾਂ ਸਬੰਧੀ ਜਾਣਕਾਰੀ ਲੈਣਗੇ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

Vandana

This news is Content Editor Vandana