ਸਿੱਖ ਸੰਗਤਾਂ ਵੱਲੋਂ ਨਵੇਂ ਸਾਲ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦਾ ਆਯੋਜਨ

Thursday, Mar 19, 2026 - 03:03 PM (IST)

ਸਿੱਖ ਸੰਗਤਾਂ ਵੱਲੋਂ ਨਵੇਂ ਸਾਲ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦਾ ਆਯੋਜਨ

ਮਿਲਾਨ (ਸਾਬੀ ਚੀਨੀਆ) ਗੁਰਦੁਆਰਾ ਸ਼੍ਰੀ ਗੁਰੁ ਗੋਬਿੰਦਸਰ ਸਾਹਿਬ ਲਵੀਨੀਉ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਜਗਤ ਦੇ ਨਵੇਂ ਸਾਲ ਨੂੰ ਸਮਰਪਿਤ ਸਮਾਗਮ ਬੜੀ ਸ਼ਰਧਾ ਤੇ ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਸੰਗਤਾਂ ਨੇ ਦੂਰ ਦੁਰਾਡੇ ਤੋਂ ਪਹੁੰਚ ਕਰਕੇ ਆਪਣਾ ਜੀਵਨ ਸਫਲਾ ਬਣਾਉਂਦਿਆਂ ਹੋਇਆਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਉਪਰੰਤ ਗ੍ਰੰਥੀ ਸਿੰਘ ਗਿਆਨੀ ਦਲਬੀਰ ਸਿੰਘ ਦੁਆਰਾ ਵਿਚਾਰਾਂ ਦੀ ਸਾਂਝ ਪਾਈ ਗਈ। 

PunjabKesari


ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਗਿਆਨੀ ਸੁਖਜਿੰਦਰ ਸਿੰਘ ਨੂਰ ਤੇ ਉਨ੍ਹਾਂ ਦੇ ਸਾਥੀ ਢਾਡੀ ਕਰਨਦੀਪ ਸਿੰਘ ਤੇ ਕਰਨਜੀਤ ਸਿੰਘ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਢਾਡੀ ਜੱਥੇ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਉ ਵਿਖੇ ਸੰਗਤਾਂ ਵੱਲੋਂ ਵੱਡੇ ਪੱਧਰ ਤੇ ਸਮਾਗਮ ਉਲੀਕੇ ਜਾਂਦੇ ਹਨ ਜਿਨ੍ਹਾਂ ਵਿੱਚ ਸੰਗਤਾਂ ਹਜਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕਰਦੀਆਂ ਹੋਈਆਂ ਨਤਮਸਤਕ ਹੁੰਦੀਆਂ  ਹੋਈਆਂ ਆਪਣਾ ਜੀਵਨ ਸਫਲਾ ਬਣਾਉਂਦੀਆਂ ਹਨ। ਪ੍ਰਬੰਧਕ ਕਮੇਟੀ ਵੱਲੋਂ ਗੁਰੂ ਕਿ ਲੰਗਰਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ । 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News