ਲੰਡਨ ਦੀਆਂ ਸਿੱਖ ਸੰਗਤਾਂ ਨੇ ਸਾਈਂ ਹਜ਼ਰਤ ਮੀਆਂ ਮੀਰ ਦੀ ਮਜ਼ਾਰ ’ਤੇ ਚਾਦਰ ਚੜ੍ਹਾਈ
Monday, Sep 19, 2022 - 11:57 PM (IST)

ਲਾਹੌਰ (ਸਰਬਜੀਤ ਸਿੰਘ ਬਨੂੜ)-ਲੰਡਨ ਦੀਆਂ ਸਿੱਖ ਸੰਗਤਾਂ ਵੱਲੋਂ ਪਾਕਿਸਤਾਨ ’ਚ ਸਥਿਤ ਸ੍ਰੀ ਦਰਬਾਰ ਸਾਹਿਬ ਦੀ ਨੀਂਹ ਰੱਖਣ ਵਾਲੇ ਸਤਿਕਾਰਯੋਗ ਸਾਈਂ ਹਜ਼ਰਤ ਮੀਆਂ ਮੀਰ ਸਾਹਿਬ ਲਾਹੌਰ ਦੀ ਮਜ਼ਾਰ ’ਤੇ ਚਾਦਰ ਚੜ੍ਹਾ ਕੇ ਸਿਜਦਾ ਕੀਤਾ ਗਿਆ। ਇਸ ਮੌਕੇ ਲੰਡਨ ਤੋਂ ਸਿੱਖ ਫ਼ਿਲਾਸਫ਼ਰ ਰਣਜੀਤ ਸਿੰਘ ਰਾਣਾ ਨੇ ਸਿੱਖ ਇਤਿਹਾਸ ਸਬੰਧੀ ਸੰਗਤਾਂ ਨੂੰ ਖੋਜ ਭਰਪੂਰ ਜਾਣਕਾਰੀ ਦਿੱਤੀ। ਸਿੱਖ ਯਾਤਰੀ 10 ਦਿਨ ਪਾਕਿ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨਗੇ। ਇਸ ਦੌਰਾਨ ਸਿੱਖ ਸੰਗਤਾਂ ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ ਆਦਿ ਦੇ ਦਰਸ਼ਨ ਕਰਨਗੀਆਂ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਭਿਆਨਕ ਸੜਕ ਹਾਦਸੇ ’ਚ ਮਾਂ ਤੇ ਧੀ ਸਣੇ 3 ਪੰਜਾਬੀਆਂ ਦੀ ਮੌਤ