ਇਟਲੀ ਦੇ ਫਰੈਂਸੇ ਸ਼ਹਿਰ ''ਚ ਸਿੱਖ ਫੌਜੀਆਂ ਨੂੰ ਕੀਤਾ ਗਿਆ ਯਾਦ
Monday, Sep 22, 2025 - 02:18 PM (IST)

ਮਿਲਾਨ (ਸਾਬੀ ਚੀਨੀਆ) : ਇਟਲੀ ਦੇ ਫਰੈਂਸੇ ਦੇ ਕਸਬਾ ਪਾਲਾਸੋਲੋ ਸਨਚੀਆਂ ਦਾ 81ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਆਜ਼ਾਦੀ ਦਿਵਸ ਦੇ ਸਬੰਧ ਵਿਚ ਪਾਲਾਸੋਲੋ ਦੇ ਕਮੂਨੇ ਦੁਆਰਾ ਭੇਜੇ ਸੱਦੇ ਤੇ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ (ਰਾਜਿ) ਇਟਲੀ ਦੇ ਪ੍ਰਬੰਧਕ ਵੀ ਸ਼ਾਮਿਲ ਹੋਏ। ਇਸ ਸ਼ਰਧਾਜਲੀ ਸਮਾਗਮ ਵਿੱਚ ਸਭ ਤੋਂ ਪਹਿਲਾਂ ਇਟਲੀ ਦੀ ਮਿਲਟਰੀ ਤੇ ਇੰਗਲੈਂਡ ਮਿਲਟਰੀ ਨੇ ਦੂਸਰੀ ਸੰਸਾਰ ਜੰਗ ਵਿਚ ਸ਼ਹੀਦੀਆਂ ਪਾਉਣ ਵਾਲੇ ਸਿੱਖ ਫੌਜੀਆਂ ਨੂੰ ਪਰੇਡ ਕਰਕੇ ਸਲਾਮੀ ਦਿੱਤੀ।
ਇਸ ਤੋਂ ਬਾਅਦ ਵਰਲਡ ਸਿਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਨੇ ਸ਼ਹੀਦ ਫੌਜੀਆਂ ਨੂੰ ਸ਼ਰਧਾਂਲੀ ਦੇ ਫੁੱਲ ਭੇਟ ਕੀਤੇ, ਜਿਸ ਉਪਰੰਤ ਇੰਗਲੈਂਡ ਦੀ ਮਿਲਟਰੀ ਤੇ ਇਟਲੀ ਦੀ ਮਿਲਟਰੀ ਨੇ ਸ਼ਰਧਾਂਜ਼ਲੀ ਭੇਟ ਕੀਤੀ। ਇੰਗਲੈਂਡ ਤੋਂ ਆਈ ਮਿਲਟਰੀ ਦੇ ਜਰਨਲ ਨੇ ਆਪਣੇ ਭਾਸ਼ਨ ਸਿੱਖ ਮਿਲਟਰੀ ਨੂੰ ਇੱਕ ਬਹਾਦਰ ਕੌਮ ਦੇ ਸ਼ਹੀਦ ਕਿਹਾ ਤੇ ਦੱਸਿਆ ਕਿ ਸਿੱਖ ਦੂਜਿਆਂ ਦੇ ਲਈ ਆਪਣੀਆਂ ਜਾਨਾਂ ਦੇ ਦਿੰਦੇ ਹਨ। ਬਾਅਦ ਕਮੇਟੀ ਦੇ ਸੈਕਟਰੀ ਸਤਿਨਾਮ ਸਿੰਘ ਨੇ ਇੰਗਲੈਂਡ ਤੇ ਇਟਲੀ ਦੀ ਮਿਲਟਰੀ ਦਾ ਧੰਨਵਾਦ ਕੀਤਾ।
ਪਾਲਾਸੋਲੋ ਦੇ ਮੇਅਰ ਮਾਕਰੋ ਬੁਟੀਨੇ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਮੈਨੂੰ ਬੜੀ ਖੁਸ਼ੀ ਤੇ ਮਾਣ ਵੀ ਹੈ ਕਿ ਸਿਖ ਫੌਜੀਆਂ ਨੇ ਆਪਣੀਆਂ ਸ਼ਹੀਦੀਆਂ ਦੇ ਪਾਲਾਸੋਲੋ ਆਜ਼ਾਦ ਕਰਾਇਆ ਸੀ, ਅੱਜ ਉਨ੍ਹਾਂ ਦੇ ਵਾਰਿਸ ਸਾਡੇ ਆਜ਼ਾਦੀ ਦਿਵਸ 'ਚ ਸ਼ਾਮਲ ਹੋਏ ਤੇ ਅੱਗੋ ਪ੍ਰਗਟਾਇਆ ਕਿ ਸਿੱਖ ਭਾਈਚਾਰਾ ਇਸੇ ਤਰ੍ਹਾਂ ਹੀ ਅੱਗੋਂ ਵੀ ਹਰ ਸਾਲ ਸ਼ਾਮਲ ਹੁੰਦਾ ਰਹੇਗਾ।
ਇਸ ਸਮਾਗਮ ਦੀ ਜਾਣਕਾਰੀ ਦਿੰਦਿਆਂ ਸਿੱਖ ਆਗੂਆਂ ਨੇ ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਜਿਸ ਜਗ੍ਹਾ ਅਸੀਂ ਸ਼ਹੀਦ ਫੌਜੀਆਂ ਦੀ ਯਾਦ 'ਚ ਖੰਡਾ ਲਾਇਆ ਸੀ। ਹੁਣ ਉਸ ਦੇ ਨਾਲ ਸਾਡਾ ਨਿਸ਼ਾਨ ਸਾਹਿਬ ਵੀ ਸਦਾ ਝੂਲਦਾ ਰਹੇਗਾ। ਇਸ ਆਜ਼ਾਦੀ ਦਿਵਸ 'ਤੇ ਵਰਲਡ ਸਿਖ ਸ਼ਹੀਦ ਮਿਲਟਰੀ (ਰਾਜਿ) ਇਟਲੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ, ਸੇਵਾ ਸਿੰਘ ਫੌਜੀ ਮੀਤ ਪ੍ਰਧਾਨ, ਸਤਨਾਮ ਸਿੰਘ ਸੈਕਟਰੀ, ਮਨਜਿੰਦਰ ਸਿੰਘ ਖਾਲਸਾ, ਇਕਬਾਲ ਸਿੰਘ ਸੋਢੀ, ਸਤਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਪਰਮਿੰਦਰ ਸਿੰਘ, ਬਖਤੌਰ ਸਿੰਘ ਸ਼ਾਮਲ ਹੋਏ। ਇਸ ਮੌਕੇ ਗੁਰੂ ਕੇ ਲੰਗਰ ਦੀ ਸੇਵਾ ਗੁਰਦੁਆਰਾ ਸਿੰਘ ਸਭਾ ਨੋਵੋਲਾਰਾ ਨੇ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e