ਅਮਰੀਕਾ ''ਚ ਸਿੱਖਾਂ ਨੂੰ ਮਿਲੇਗਾ ਮਾਣ, ਏਅਰਪੋਰਟ ''ਤੇ ਨਹੀਂ ਹੋਵੇਗੀ ਪ੍ਰੇਸ਼ਾਨੀ

Friday, Sep 07, 2018 - 01:15 PM (IST)

ਅਮਰੀਕਾ ''ਚ ਸਿੱਖਾਂ ਨੂੰ ਮਿਲੇਗਾ ਮਾਣ, ਏਅਰਪੋਰਟ ''ਤੇ ਨਹੀਂ ਹੋਵੇਗੀ ਪ੍ਰੇਸ਼ਾਨੀ

ਵਾਸ਼ਿੰਗਟਨ(ਏਜੰਸੀ)— ਅਮਰੀਕਾ ਸਰਕਾਰ ਵਲੋਂ ਸਿੱਖ ਧਰਮ ਸਬੰਧੀ ਜਾਗਰੂਕਤਾ ਵਧਾਉਣ ਲਈ ਇਕ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ। ਹਵਾਈ ਅੱਡੇ 'ਤੇ ਸਿੱਖਾਂ ਦੀ ਪੱਗ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵਲੋਂ ਹੁੰਦੇ ਵਿਤਕਰੇ ਦੀਆਂ ਸ਼ਿਕਾਇਤਾਂ ਕਈ ਵਾਰ ਸੁਣਨ ਨੂੰ ਮਿਲੀਆਂ ਹਨ। ਇਨ੍ਹਾਂ ਸ਼ਿਕਾਇਤਾਂ ਨੂੰ ਦੂਰ ਕਰਨ ਅਤੇ ਸਰਕਾਰੀ ਅਧਿਕਾਰੀਆਂ ਨੂੰ ਸਿੱਖੀ ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੋਂ ਸਿੱਖਿਅਤ ਕਰਨ ਲਈ 'ਯੂ. ਐੱਸ. ਡਿਪਾਰਟਮੈਂਟ ਆਫ ਜਸਟਿਸ' ਦੇ ਕਮਿਊਨਿਟੀ ਰਿਲੇਸ਼ਨ ਸਰਵਿਸਜ਼ ਵਲੋਂ ਇਕ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ, ਪੂਰੇ ਅਮਰੀਕਾ 'ਚੋਂ ਕੁਝ ਸਿੱਖ ਸ਼ਖਸੀਅਤਾਂ ਨੂੰ ਇਸ ਕੰਮ ਲਈ ਚੁਣਿਆ ਗਿਆ ਹੈ, ਜੋ ਸਰਕਾਰੀ ਅਧਿਕਾਰੀਆਂ ਨੂੰ ਸਿੱਖੀ ਬਾਰੇ ਜਾਣਕਾਰੀ ਦੇਣਗੇ। ਇਹ ਸ਼ਖਸੀਅਤਾਂ ਅਮਰੀਕਾ 'ਚ ਪੁਲਸ, ਐੱਫ. ਬੀ. ਆਈ. ਅਤੇ ਏਅਰਪੋਰਟ 'ਤੇ ਸੁਰੱਖਿਆ ਅਧਿਕਾਰੀਆਂ ਨੂੰ ਅੰਮ੍ਰਿਤਧਾਰੀ ਸਿੱਖਾਂ ਬਾਰੇ ਤੇ ਉਨ੍ਹਾਂ ਦੇ ਕਕਾਰਾਂ ਬਾਰੇ ਜਾਣਕਾਰੀ ਦੇਣਗੀਆਂ। ਇਸ ਨਾਲ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਸਿੱਖ ਧਰਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਵਧਾਉਣ ਨਾਲ ਹਵਾਈ ਅੱਡਿਆਂ ਜਾਂ ਕਿਸੇ ਹੋਰ ਜਗ੍ਹਾ ਕੀਤੇ ਜਾਂਦੇ ਵਿਤਕਰਿਆਂ 'ਚ ਕਮੀ ਆਵੇਗੀ। ਅਮਰੀਕਾ 'ਚ ਸਰਕਾਰੀ ਅਧਿਕਾਰੀਆਂ ਨੂੰ ਸਿੱਖਾਂ ਦੇ ਧਾਰਮਿਕ ਕਕਾਰਾਂ ਅਤੇ ਦਸਤਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ, ਤਾਂ ਕਿ ਸਿੱਖਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


Related News