''ਸਿੱਖਸ ਆਫ਼ ਅਮੈਰਿਕਾ’ ਨੇ ਧੂਰੀ ’ਚ 14 ਲੜਕੀਆਂ ਦੇ ਕਰਵਾਏ ਅਨੰਦ ਕਾਰਜ (ਤਸਵੀਰਾਂ)
Sunday, Apr 13, 2025 - 12:46 PM (IST)

ਵਾਸ਼ਿੰਗਟਨ (ਰਾਜ ਗੋਗਨਾ)- ਅੰਤਰਰਾਸ਼ਟਰੀ ਪੱਧਰ ’ਤੇ ਸਿੱਖੀ ਦੀ ਵੱਖਰੀ ਪਛਾਣ ਲਈ ਪ੍ਰਚਾਰ ਕਰ ਰਹੀ ਦੁਨੀਆ ਭਰ ਵਿੱਚ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿਣ ਵਾਲੀ ਸੰਸਥਾ ‘ਸਿੱਖਸ ਆਫ਼ ਅਮੈਰਿਕਾ’ ਵੱਲੋਂ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ਵਿੱਚ ਲਗਾਤਾਰ ਨੇਕ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ‘ਸਿੱਖਸ ਆਫ਼ ਅਮੈਰਿਕਾ’ ਦੀ ਟੀਮ ਇਨੀਂ ਦਿਨੀਂ ਭਾਰਤ ਆਈ ਹੋਈ ਹੈ ਅਤੇ ਵਿਸ਼ੇਸ਼ ਕਰ ਕੇ ਪੰਜਾਬ ਵਿੱਚ ਸਮਾਜ ਭਲਾਈ ਦੇ ਕੰਮ ਉਲੀਕੇ ਗਏ ਹਨ। ਤਾਜ਼ਾ ਉੱਦਮ ਤਹਿਤ ਪੰਜਾਬ ਦੇ ਇੱਕ ਖੇਤਰ ’ਚ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਗਏ ਹਨ।
ਪੜ੍ਹੋ ਇਹ ਅਹਿਮ ਖ਼ਬਰ-ਇਟਲੀ 'ਚ ਖਾਲਸਾ ਪੰਥ ਸਾਜਨਾ ਦਿਵਸ ਮੌਕੇ ਸਜਾਇਆ ਗਿਆ ਨਗਰ ਕੀਰਤਨ (ਤਸਵੀਰਾਂ)
‘ਸਿੱਖਸ ਆਫ਼ ਅਮੈਰਿਕਾ’ ਵੱਲੋਂ ਧੂਰੀ ਦੇ ਪਿੰਡ ਬਮਾਲ ਵਿਚ 14 ਲੜਕੀਆਂ ਦੇ ਵਿਆਹ ਕਰਵਾਏ ਗਏ ਅਤੇ ਨਾਲ ਹੀ ਉਨ੍ਹਾਂ ਨੂੰ ਘਰੇਲੂ ਜ਼ਰੂਰਤ ਦਾ ਸਾਮਾਨ ਵੀ ਦਿੱਤਾ ਗਿਆ। ਇਸ ਦੌਰਾਨ ਪਿੰਡ ਦੇ ਗੁਰੂ ਘਰ ਵਿਚ ਕੁੜੀਆਂ ਦੇ ਅਨੰਦ ਕਾਰਜ ਕਰਵਾਏ ਗਏ ਬਲਕਿ 3 ਮੁਸਲਿਮ ਕੁੜੀਆਂ ਦਾ ਨਿਕਾਹ ਦਾ ਪ੍ਰਬੰਧ ਵੀ ਸੰਸਥਾ ਵੱਲੋਂ ਕਰਵਾਇਆ ਗਿਆ। ਇਸ ਮੌਕੇ ਸੁਭਾਗੀਆਂ ਜੋੜੀਆਂ ਨੂੰ ‘ਸਿੱਖਸ ਆਫ਼ ਅਮੈਰੀਕਾ’ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ, ਆਲ ਇੰਡੀਆ ਕੋਆਰਡੀਨੇਟਰ ਵਰਿੰਦਰ ਸਿੰਘ, ਕੰਵਲਜੀਤ ਸਿੰਘ ਸੋਨੀ ਸੰਸਥਾ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਬਲਜਿੰਦਰ ਸਿੰਘ ਸ਼ੰਮੀ ਤੋਂ ਇਲਾਵਾ ‘ਮੁਸਲਿਮ ਆਫ ਅਮੈਰਿਕਾ’ ਦੇ ਚੇਅਰਮੈਨ ਸਾਜਿਦ ਤਰਾਰ ਨੇ ਵਿਸ਼ੇਸ਼ ਤੌਰ ’ਤੇ ਅਸ਼ੀਰਵਦਾ ਦਿੱਤਾ। ਸ੍ਰ. ਜਸਦੀਪ ਸਿੰਘ ਜੱਸੀ ਨੇ ਦੱਸਿਆ ਕਿ ਆਉਂਦੇ ਦਿਨਾਂ ਦੌਰਾਨ ਵੀ ਸੰਸਥਾ ‘ਸਿੱਖਸ ਆਫ਼ ਅਮੈਰੀਕਾ’ ਵੱਲੋਂ ਪੰਜਾਬ ਅੰਦਰ ਇਸੇ ਤਰ੍ਹਾਂ ਨੇਕ ਉਪਰਾਲੇ ਕੀਤੇ ਜਾਣੇ ਹਨ, ਜਿਨ੍ਹਾਂ ਸਬੰਧੀ ਵੇਰਵੇ ਆਪ ਸਭ ਸੰਗਤਾਂ ਨਾਲ ਸਾਂਝੇ ਕੀਤੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।