'ਸਿੱਖਸ ਆਫ ਅਮਰੀਕਾ' ਨੇ ਭਾਰਤੀ ਰਾਜਦੂਤ ਸੰਧੂ ਨੂੰ ਘੇਰਨ ਵਾਲਿਆਂ ਖ਼ਿਲਾਫ਼ ਕੀਤੀ ਕਾਰਵਾਈ ਦੀ ਮੰਗ

11/29/2023 2:01:32 PM

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੀ 'ਸਿੱਖਸ ਆਫ਼ ਅਮੇਰਿਕਾ' ਨਾਂ ਦੀ ਸੰਸਥਾ ਦੇ ਸੰਸਥਾਪਕ ਅਤੇ ਚੇਅਰਮੈਨ ਜਸਦੀਪ ਸਿੰਘ ਜੱਸੀ ਅਤੇ ਪ੍ਰਧਾਨ ਕੰਵਲਜੀਤ ਸਿੰਘ ਸੋਨੀ ਨੇ ਕਿਹਾ ਕਿ ਗੁਰਦੁਆਰੇ ਅਰਦਾਸ ਲਈ ਹਨ ਅਤੇ ਇੱਥੇ ਰਾਜਨੀਤੀ ਜਾਂ ਨਿੱਜੀ ਵਿਚਾਰਾਂ ਲਈ ਕੋਈ ਥਾਂ ਨਹੀਂ ਹੈ। ਬੀਤੇਂ ਦਿਨੀਂ ਨਿਊਯਾਰਕ ਸਥਿੱਤ ਇਕ ਖਾਲਿਸਤਾਨੀ ਸਿੱਖ ਸੰਗਠਨ ਨੇ ਪਿਛਲੇ ਦਿਨੀਂ ਨਿਊਯਾਰਕ ਦੇ ਇੱਕ ਗੁਰਦੁਆਰੇ ਵਿੱਚ ਕੁਝ ਖਾਲਿਸਤਾਨੀ ਪੱਖੀ ਸਿੱਖਾਂ ਵੱਲੋਂ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਕੀਤੇ ਗਏ ਦੁਰਵਿਵਹਾਰ ਦੀ ਸਿੱਖਸ ਆਫ਼ ਅਮੇਰਿਕਾ ਨੇ ਕਰੜੇ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ।

ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

ਇਨ੍ਹਾਂ ਸਿੱਖ ਆਗੂਆਂ ਨੇ ਉਕਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਵੀ ਦੰਗਾਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਜਾਰੀ ਇੱਕ ਬਿਆਨ ਵਿੱਚ ਸਿੱਖਸ ਆਫ਼ ਅਮੇਰਿਕਾ ਦੇ ਇਸ ਸੰਗਠਨ ਨੇ ਕਿਹਾ ਹੈ ਕਿ ਗੁਰਦੁਆਰੇ ਪ੍ਰਾਰਥਨਾ ਦੇ ਸਥਾਨ ਹਨ ਅਤੇ ਇਹਨਾਂ ਵਿੱਚ ਰਾਜਨੀਤੀ ਜਾਂ ਨਿੱਜੀ ਸਿਆਸੀ ਵਿਚਾਰਾਂ ਲਈ ਕੋਈ ਥਾਂ ਨਹੀਂ ਹੈ। ਜ਼ਿਕਰਯੋਗ ਹੈ ਕਿ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨਿਊਯਾਰਕ ਦੇ ਹਿਕਸਵਿਲੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਗਏ ਸਨ ਅਤੇ ਉਨ੍ਹਾਂ ਨੂੰ ਸਿਰੋਪਾਓ ਵੀ ਦਿੱਤਾ ਗਿਆ ਸੀ। ਉਸ ਸਮੇਂ ਵੱਖਵਾਦੀ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ 18 ਜੂਨ ਨੂੰ ਕੈਨੇਡਾ ਦੇ ਸਰੀ ਸਥਿਤ ਗੁਰਦੁਆਰੇ ਦੇ ਪਾਰਕ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

PunjabKesari

ਇਹ ਵੀ ਪੜ੍ਹੋ- ਮੁੰਡਾ ਹੋਣ ਦੀ ਖੁਸ਼ੀ 'ਚ ਚਲਾ ਰਹੇ ਸੀ ਪਟਾਕੇ, ਅਚਾਨਕ ਵਰਤ ਗਿਆ ਭਾਣਾ 

ਸੰਧੂ ਨੂੰ ਗੁਰਦੁਆਰੇ 'ਚ ਦਾਖ਼ਲ ਹੋਣ ਵਾਲੇ ਖਾਲਿਸਤਾਨੀਆਂ ਨੇ ਕਈ ਸਵਾਲ ਪੁੱਛ ਕੇ ਬਹੁਤ ਪ੍ਰੇਸ਼ਾਨ ਵੀ ਕੀਤਾ। ਰਾਜਦੂਤ ਸੰਧੂ ਮੁਸ਼ਕਿਲ ਨਾਲ ਉਨ੍ਹਾਂ 'ਚੋਂ ਨਿਕਲ ਕੇ ਆਪਣੀ ਗੱਡੀ ਤੱਕ ਪਹੁੰਚ ਸਕੇ। ਇਸ ਘਟਨਾ ਦਾ ਜ਼ਿਕਰ ਕਰਦਿਆਂ ਸਿੱਖਸ ਆਫ ਅਮਰੀਕਾ ਦੇ ਸੰਸਥਾਪਕ ਅਤੇ ਚੇਅਰਮੈਨ ਜਸਦੀਪ ਸਿੰਘ ਜੱਸੀ ਅਤੇ ਪ੍ਰਧਾਨ ਕੰਵਲ ਜੀਤ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਗੁਰਦੁਆਰੇ ਅਰਦਾਸ ਲਈ ਹੁੰਦੇ ਹਨ, ਇੱਥੇ ਸਿਆਸਤ ਜਾਂ ਨਿੱਜੀ ਸਿਆਸੀ ਵਿਚਾਰਾਂ ਲਈ ਕੋਈ ਵੀ ਥਾਂ ਨਹੀਂ ਹੈ।

ਇਹ ਵੀ ਪੜ੍ਹੋ- ਵਿਆਹ 'ਚ ਗਏ ਪਰਿਵਾਰ ਨਾਲ ਹੋ ਗਿਆ ਕਾਂਡ, ਅਟੈਚੀ 'ਚੋਂ ਗਹਿਣੇ ਤੇ ਨਕਦੀ ਹੋਈ ਗਾਇਬ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Harpreet SIngh

Content Editor

Related News