ਚੋਲਾ ਸਾਹਿਬ ਦੇ ਸਲਾਨਾ ਜੋੜ ਮੇਲੇ ’ਤੇ ਸਿੱਖਸ ਆਫ਼ ਅਮੈਰਿਕਾ ਨੇ ਲਗਾਇਆ ਸਿਹਤ ਜਾਂਚ ਕੈਂਪ

Sunday, Mar 08, 2026 - 05:24 PM (IST)

ਚੋਲਾ ਸਾਹਿਬ ਦੇ ਸਲਾਨਾ ਜੋੜ ਮੇਲੇ ’ਤੇ ਸਿੱਖਸ ਆਫ਼ ਅਮੈਰਿਕਾ ਨੇ ਲਗਾਇਆ ਸਿਹਤ ਜਾਂਚ ਕੈਂਪ

ਵਾਸ਼ਿੰਗਟਨ (ਰਾਜ ਗੋਗਨਾ )- ਪਹਿਲੀ ਪਾਤਸ਼ਾਹੀ  ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਗੁਰਦੁਆਰਾ ਸਾਹਿਬ ਚੋਲਾ ਸਾਹਿਬ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਮਨਾਇਆ ਜਾਂਦਾ ਹੈ। ਇਸ ਜੋੜ ਮੇਲੇ ’ਚ ਦੂਰੋਂ ਨੇੜਿਓਂ, ਦੇਸ਼ ਵਿਦੇਸ਼ ਤੋਂ ਸੰਗਤ ਨਤਮਸਤਕ ਹੋਣ ਪੁੱਜਦੀ  ਹੈ। ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਸਿੱਖਸ ਆਫ ਅਮੈਰਿਕਾ ਵਲੋਂ ਆਪਣੀ ਨਿਸ਼ਕਾਮ ਸੇਵਾ ਦੀ ਪਿਰਤ ਨੂੰ ਅੱਗੇ ਤੋਰਦਿਆਂ ਇਸ ਜੋੜ ਮੇਲੇ ’ਚ ਮੁਫ਼ਤ ਸਿਹਤ ਜਾਂਚ ਕੈਂਪ ਲਗਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। 

PunjabKesari

ਇਸ ਦੌਰਾਨ ਮਾਹਿਰ ਡਾਕਟਰਾਂ ਵਲੋਂ ਸ਼ਰਧਾਲੂ ਸੰਗਤਾਂ ਨੂੰ ਡਾਕਟਰੀ ਸੇਵਾਵਾਂ ਦਿੱਤੀਆਂ ਗਈਆਂ। ਰਿਪੋਰਟ ਅਨੁਸਾਰ 140 ਮਰੀਜ਼ਾਂ ਨੇ ਇਸ ਡਾਕਟਰੀ ਕੈਂਪ ਦਾ ਲਾਭ ਉਠਾਇਆ। ਕੈਂਪ ਦੀ ਸਫਲਤਾ ਉਪਰੰਤ ਚੇਅਰਮੈਨ ਸ: ਜਸਦੀਪ  ਸਿੰਘ ਜੱਸੀ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸ਼ੁਕਰਾਨਾ ਕਰਦੇ ਹਨ, ਉਪਰੰਤ ਸਿੱਖਸ ਆਫ ਅਮੈਰਿਕਾ ਦੀ ਪੰਜਾਬ ਦੀ ਟੀਮ ਅਤੇ ਡਾਕਟਰਾਂ ਦਾ ਧੰਨਵਾਦ ਕਰਦੇ ਹਨ ਜਿਨਾਂ ਨੇ ਸੰਗਤ ਨੂੰ ਲੋੜੀਂਦੀਆਂ ਦਵਾਈਆਂ ਦੇਣ ਦੀ ਸੇਵਾ ਨਿਭਾਈ।ਉਹਨਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਸਿੱਖਸ ਆਫ ਅਮੈਰਿਕਾ ਭਾਈ ਘਨੱਈਆ ਜੀ ਦੀ ਸੋਚ ’ਤੇ ਪਹਿਰਾ ਦੇਣ ਦਾ ਆਪਣਾ ਸੰਕਲਪ ਹਮੇਸ਼ਾ ਲਈ ਜਾਰੀ ਰੱਖੇਗੀ|

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News