ਅਮਰੀਕਾ: ਆਜ਼ਾਦੀ ਦੀ ਰਾਸ਼ਟਰੀ ਪਰੇਡ ’ਚ ਸਿੱਖਸ ਆਫ ਅਮੈਰਿਕਾ ਦਾ ‘ਸਿੱਖ ਫਲੋਟ’ ਹੋਇਆ ਸ਼ਾਮਿਲ

07/05/2022 12:24:29 PM

ਵਾਸ਼ਿੰਗਟਨ (ਰਾਜ ਗੋਗਨਾ)— ਅਮਰੀਕਾ ਵਿੱਚ ਵੱਸਦੇ ਸਮੂਹ ਭਾਈਚਾਰਿਆਂ ਲਈ 4 ਜੁਲਾਈ ਦਾ ਅਮਰੀਕਾ ਦੀ ਅਜ਼ਾਦੀ ਦਾ ਦਿਨ ਬਹੁਤ ਹੀ ਖੁਸ਼ੀਆਂ ਵਾਲਾ ਹੁੰਦਾ ਹੈ ਅਤੇ ਇਸ ਦਿਨ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿੱਚ ਰਾਸ਼ਟਰੀ ਪੱਧਰ ਦੀ ਇਕ ਅਜ਼ਾਦੀ ਪਰੇਡ ਕੱਢੀ ਜਾਂਦੀ ਹੈ। ਇਸ ਪਰੇਡ ਵਿਚ ਕਿਸੇ ਵੀ ਭਾਈਚਾਰੇ ਨੂੰ ਫਲੋਟ ਸ਼ਾਮਿਲ ਕਰਨ ਦੀ ਪ੍ਰਵਾਨਗੀ ਮਿਲਣਾ ਬਹੁਤ ਵੱਡਾ ਕਾਰਜ ਮੰਨਿਆ ਜਾਂਦਾ ਹੈ। ਇਸ ਲੜੀ ਤਹਿਤ ਸਿੱਖਸ ਆਫ ਅਮੈਰਿਕਾ ਵਲੋਂ ਪਿਛਲੇ ਕਈ ਸਾਲਾਂ ਤੋਂ ਆਪਣਾ ਫਲੋਟ ਇਸ ਪਰੇਡ ਵਿਚ ਸ਼ਾਮਿਲ ਕੀਤਾ ਜਾਂਦਾ ਰਿਹਾ ਹੈ ਪਰ ਪਿਛਲੇ 2 ਸਾਲ ਕੋਰੋਨਾ ਮਹਾਂਮਾਰੀ ਕਾਰਨ ਪਰੇਡ ਕੱਢੀ ਨਹੀਂ ਗਈ ਸੀ। ਇਸ ਸਾਲ ਵੀ ਸਿੱਖਸ ਆਫ਼ ਅਮੈਰਿਕਾ ਦੇ ਚੇਅਰਮੈਨ ਸ:ਜਸਦੀਪ ਸਿੰਘ ਜੱਸੀ ਦੀ ਅਗਵਾਈ ਵਿਚ ਸਿੱਖਸ ਆਫ ਅਮੈਰਿਕਾ ਨੂੰ ਅਜ਼ਾਦੀ ਦੀ ਰਾਸ਼ਟਰੀ ਪਰੇਡ ਵਿਚ ਸਿੱਖ ਫਲੋਟ ਸ਼ਾਮਿਲ ਕਰਨ ਦੀ ਪ੍ਰਵਾਨਗੀ ਮਿਲੀ ਅਤੇ ਸਿੱਖਸ ਆਫ ਅਮੈਰਿਕਾ ਨੇ ਇਸ ਪਰੇਡ ਵਿਚ ਸਿੱਖ ਫਲੋਟ ਸ਼ਾਮਿਲ ਕਰ ਕੇ ਸਭ ਭਾਈਚਾਰਿਆਂ ਦਾ ਦਿਲ ਜਿੱਤ ਲਿਆ।

ਇਹ ਵੀ ਪੜ੍ਹੋ: ਬ੍ਰਿਟੇਨ: ਭਾਰਤੀ ਮੂਲ ਦੀ ਔਰਤ ਨੇ ਦਿੱਤੀ ਕੈਂਸਰ ਨੂੰ ਮਾਤ, ਡਾਕਟਰਾਂ ਨੇ ਦਿੱਤੀ ਸੀ ਇਹ ਚਿਤਾਵਨੀ

ਅਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਫਲੋਟ ਨੂੰ ਐੱਲ.ਈ.ਡੀ. ਸਕਰੀਨ ਨਾਲ ਸਜਾਇਆ ਗਿਆ ਸੀ, ਜਿਸ ਵਿਚ ਸਿੱਖ ਧਰਮ ਦੇ ਪੁਰਾਤਨ ਅਤੇ ਅਜੌਕੇ ਇਤਿਹਾਸ ਨੂੰ ਦਰਸਾਇਆ ਗਿਆ ਸੀ। ਫਲੋਟ ਦੇ ਅੱਗੇ-ਅੱਗੇ ਭੰਗੜਾ ਟੀਮ ਸੱਭਿਆਚਾਰਕ ਰੰਗ ਪੇਸ਼ ਕਰ ਰਹੀ ਸੀ। ਇਕ ਅੰਦਾਜ਼ੇ ਮੁਤਾਬਿਕ ਸੜਕ ਦੇ ਦੋਵੇਂ ਪਾਸੇ ਬੈਠੇ ਇਕ ਲੱਖ ਤੋਂ ਵੱਧ ਲੋਕਾਂ ਨੇ ਨੇੜਿਓਂ ਫਲੋਟ ਨੂੰ ਦੇਖਿਆ ਤੇ ਹੋਰ ਲੱਖਾਂ ਲੋਕਾਂ ਨੇ ਨੈਸ਼ਨਲ ਟੀ.ਵੀ. ਰਾਹੀਂ ਇਸ ਦੀਆਂ ਗਤੀਵਿਧੀਆਂ ਨੂੰ ਵਾਚਿਆ। ਚੇਅਰਮੈਨ ਸ੍ਰ. ਜਸਦੀਪ ਸਿੰਘ ਜੱਸੀ ਨੇ ਦੱਸਿਆ ਕਿ ਸਿੱਖਸ ਆਫ ਅਮੈਰਿਕਾ ਦਾ ਮੁੱਖ ਮਕਸਦ ਦੂਜੇ ਭਾਈਚਾਰਿਆਂ ਨੂੰ ਸਿੱਖੀ ਦੀ ਪਛਾਣ ਅਤੇ ਸਿੱਖੀ ਦੇ ਸੰਕਲਪ ਬਾਰੇ ਦੱਸਣ ਤੋਂ ਇਲਾਵਾ ਅਮਰੀਕਾ ’ਚ ਫੌਜ, ਪੁਲਸ, ਅਕਾਦਮਿਕ, ਆਰਥਿਕ ਖੇਤਰ, ਬਿਜ਼ਨੈੱਸ ਅਤੇ ਸਿਆਸੀ ਯੋਗਦਾਨ ਬਾਰੇ ਵੀ ਦੱਸਣਾ ਸੀ।

ਇਹ ਵੀ ਪੜ੍ਹੋ: ਲਾੜੀ ਨੂੰ ਫੌਜੀ ਹੈਲੀਕਾਪਟਰ 'ਚ ਬਿਠਾ ਕੇ ਘਰ ਲਿਆਇਆ ਤਾਲਿਬਾਨੀ ਕਮਾਂਡਰ, ਬਦਲੇ 'ਚ ਸਹੁਰੇ ਨੂੰ ਦਿੱਤੇ 12 ਲੱਖ ਰੁਪਏ

ਇਸ ਮੌਕੇ ਸਿੱਖ ਫਲੋਟ ਦੇ ਨਾਲ ਲਾਲ ਪੱਗਾਂ, ਚਿੱਟੀਆਂ ਕਮੀਜ਼ਾਂ, ਨੀਲੀਆਂ ਪੈਂਟਾਂ ਤੇ ਅਮੈਰਿਕਨ ਫਲ਼ੈਗ ਦੀ ਟਾਈ ਪਹਿਨੇ ਮਰਦ ਅਤੇ ਅਮੈਰਿਕਨ ਝੰਡੇ ਦੇ ਸਕਾਰਫ ਅਤੇ ਚਿੱਟੇ ਕੱਪੜੇ ਪਹਿਨੀਆਂ ਔਰਤਾਂ ਫਲੋਟ ਦੀ ਸ਼ਾਨ ਨੂੰ ਵਧਾ ਰਹੀਆਂ ਸਨ। ਸਿੱਖ ਫਲੋਟ ਵਿਚ ਸਿੱਖਸ ਆਫ ਅਮੈਰਿਕਾ ਦੇ ਨੁਮਾਇੰਦੇ ਜਸਦੀਪ ਸਿੰਘ ਜੱਸੀ ਚੇਅਰਮੈਨ, ਕਮਲਜੀਤ ਸਿੰਘ ਸੋਨੀ ਪ੍ਰਧਾਨ, ਬਲਜਿੰਦਰ ਸਿੰਘ ਸ਼ੰਮੀ ਮੀਤ ਪ੍ਰਧਾਨ, ਮਨਪ੍ਰੀਤ ਸਿੰਘ, ਦਿਲਵੀਰ ਸਿੰਘ, ਸੁਰਿੰਦਰ ਸਿੰਘ ਬੱਬੂ, ਸਾਜਿਦ ਤਰਾਰ, ਵਰਿੰਦਰ ਸਿੰਘ, ਸੁਖਪਾਲ ਧਨੋਆ, ਕੁਲਵਿੰਦਰ ਫਲੋਰਾ, ਸਰਬਜੀਤ ਸਿੰਘ ਬਖਸ਼ੀ, ਬਖਸ਼ੀਸ਼ ਸਿੰਘ, ਚਤਰ ਸਿੰਘ, ਸੁਰਿੰਦਰ ਰਹੇਜਾ, ਫੂਲਾ ਸਿੰਘ, ਮਨਿੰਦਰ ਸੇਠੀ, ਇੰਦਰਜੀਤ ਗੁਜਰਾਲ, ਜਸਵਿੰਦਰ ਸਿੰਘ ਜੌਨੀ, ਡਾਕਟਰ ਦਰਸ਼ਨ ਸਲੂਜਾ, ਮੀਤਾ ਸਲੂਜਾ ਅਤੇ ਹਰਜੀਤ ਸਿੰਘ,ਅਤੇ ਚੱਤਰ ਸਿੰਘ ਸੈਣੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।

ਇਹ ਵੀ ਪੜ੍ਹੋ: ਪਾਕਿ ’ਚ ਹੁਣ ਬੱਸ ’ਚ ਜਬਰ-ਜ਼ਿਨਾਹ, ਇੰਝ ਮੌਕਾ ਵੇਖ ਕੰਡਕਟਰ ਨੇ ਦਿੱਤਾ ਘਟਨਾ ਨੂੰ ਅੰਜਾਮ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੂੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry