ਸਿੱਖਸ ਆਫ ਅਮੈਰਿਕਾ ਨੇ ਦਸੂਹਾ ''ਚ ਸਕੂਲੀ ਬੱਚਿਆਂ ਨੂੰ ਵਰਦੀਆਂ, ਕਾਪੀਆਂ, ਬੂਟ ਤੇ ਸਕੂਲ ਬੈਗ ਵੰਡੇ
Thursday, Jan 23, 2025 - 11:30 AM (IST)

ਵਾਸ਼ਿੰਗਟਨ (ਰਾਜ ਗੋਗਨਾ)- ਸਿੱਖਸ ਆਫ਼ ਅਮਰੀਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ਵਿੱਚ ਇਹ ਸੰਸਥਾ ਸਿੱਖਸ ਆਫ ਅਮੈਰਿਕਾ ਪੂਰੀ ਦੁਨੀਆ ’ਚ ਲੋੜਵੰਦਾਂ ਦੀ ਬਾਂਹ ਫੜ ਰਹੀ ਹੈ। ਇਸੇ ਲੜੀ ਦੇ ਅਧੀਨ ਹੀ ਸਿੱਖਸ ਆਫ ਅਮੈਰਿਕਾ ਵਲੋਂ ਜ਼ਿਲਾ ਹੁਸ਼ਿਆਰਪੁਰ ਦੇ ਸ਼ਹਿਰ ਦਸੂਹਾ ਦੇ ਲਾਗੇ ਪੈਂਦੇ ਪਿੰਡ ਚੱਕ ਬਾਮੂ ਵਿਖੇ ਜਸਵੰਦ ਸਿੰਘ ਨਵਜੋਤ ਮਾਡਲ ਸਕੂਲ ਦੇ ਲੋੜਵੰਦ ਬੱਚਿਆਂ ਦੀ ਬਾਂਹ ਫੜਦਿਆਂ ਉਨ੍ਹਾਂ ਨੂੰ ਕਾਪੀਆਂ, ਸਕੂਲ ਬੈਗ, ਵਰਦੀਆਂ ਅਤੇ ਕੋਟੀਆਂ ਵੰਡੀਆਂ ਗਈਆਂ।
ਪੜ੍ਹੋ ਇਹ ਅਹਿਮ ਖ਼ਬਰ-Canada ਨੇ 2025 ਲਈ Study Permit ਸੀਮਾ ਦਾ ਕੀਤਾ ਐਲਾਨ
ਚੇਅਰਮੈਨ ਜਸਦੀਪ ਸਿੰਘ ਜੱਸੀ, ਪ੍ਰਧਾਨ ਕਮਲਜੀਤ ਸਿੰਘ ਸੋਨੀ, ਵਾਈਸ ਪ੍ਰਧਾਨ ਬਲਜਿੰਦਰ ਸਿੰਘ ਸ਼ੰਮੀ ਅਤੇ ਇੰਡੀਆ ਕੋਆਰਡੀਨੇਟਰ ਵਰਿੰਦਰ ਸਿੰਘ ਵਲੋਂ ਇਸ ਕਾਰਜ ਲਈ ਵਧੀਆ ਪ੍ਰਬੰਧ ਕੀਤੇ ਗਏ ਸਨ ਅਤੇ ਉਨ੍ਹਾਂ ਵਲੋਂ ਭੇਜੀ ਗਈ ਟੀਮ ਵਲੋਂ ਇਸ ਸਕੂਲ ਦੇ ਨੰਨੇ-ਮੰੁਨੇ ਬੱਚਿਆਂ ਨੂੰ ਜ਼ਰੂਰਤ ਦਾ ਸਮਾਨ ਵੰਡ ਕੇ ਉਨ੍ਹਾਂ ਦੇ ਚਿਹਰਿਆਂ 'ਤੇ ਖੁਸ਼ੀ ਲਿਆਂਦੀ ਗਈ। ਸਕੂਲ ਦੀ ਪ੍ਰਿੰਸੀਪਲ ਮੈਡਮ ਅਮਨੰਦਰ ਕੌਰ ਨੇ ਕਿਹਾ ਕਿ ਉਹ ਸਿੱਖਸ ਆਫ ਅਮੈਰਿਕਾ ਦੇ ਇਸ ਉਪਰਾਲੇ ਲਈ ਬਹੁਤ ਧੰਨਵਾਦੀ ਹੈ। ਅਤੇ ਚੇਅਰਮੈਨ ਜਸਦੀਪ ਸਿੰਘ ਜੱਸੀ’ ਅਤੇ ਉਨ੍ਹਾਂ ਦੀ ਟੀਮ ਦੀ ਸੋਚ ਨੂੰ ਸਲਾਮ ਕਰਦੀ ਹੈ ਜੋ ਹਮੇਸ਼ਾ ਹੀ ਲੋੜਵੰਦਾਂ ਦੀ ਬਾਂਹ ਫੜਦੇ ਹਨ। ਉਨ੍ਹਾਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਸਿੱਖਸ ਆਫ ਅਮੈਰਿਕਾ ਹਮੇਸ਼ਾ ਹੀ ਚੜ੍ਹਦੀ ਕਲਾ ਵਿਚ ਰਹੇ ਅਤੇ ਲੋੜਵੰਦਾਂ ਦੀ ਸਹਾਇਤਾ ਕਰ ਕੇ ਗੁਰੂ ਨਾਨਕ ਦੇਵ ਜੀ ਦਾ ਅਸ਼ੀਰਵਾਦ ਹਾਸਲ ਕਰਦੀ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।