ਬ੍ਰਿਟੇਨ, ਅਮਰੀਕਾ, ਕੈਨੇਡਾ ਤੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ''ਚ ਮਿਲੇਗਾ ਮੁਫਤ ਆਨਲਾਈਨ ਵੀਜ਼ਾ: ਗ੍ਰਹਿ ਮੰਤਰੀ

Saturday, Nov 02, 2024 - 01:25 PM (IST)

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਹੈ ਕਿ ਅਮਰੀਕਾ, ਬ੍ਰਿਟੇਨ ਅਤੇ ਕੈਨੇਡਾ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ 30 ਮਿੰਟ ਦੇ ਅੰਦਰ ਮੁਫਤ ਆਨਲਾਈਨ ਵੀਜ਼ਾ ਦਿੱਤਾ ਜਾਵੇਗਾ। ਨਕਵੀ ਦੀ ਇਹ ਟਿੱਪਣੀ ਵੀਰਵਾਰ ਨੂੰ ਲਾਹੌਰ ਵਿੱਚ ਸਿੱਖ ਸ਼ਰਧਾਲੂਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ ਨੂੰ ਮਿਲਣ ਤੋਂ ਬਾਅਦ ਆਈ ਹੈ। ਗ੍ਰਹਿ ਮੰਤਰਾਲਾ ਵੱਲੋਂ ਜਾਰੀ ਬਿਆਨ ਅਨੁਸਾਰ ਮੰਤਰੀ ਨੇ ਸਿੱਖ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ।

ਇਹ ਵੀ ਪੜ੍ਹੋ: ਕੈਨੇਡਾ ਦੇ ਵੈਨਕੂਵਰ ਦੇ ਸਭ ਤੋਂ ਵੱਡੇ ਗੁਰਦੁਆਰੇ ਦੇ ਬਾਹਰ ਪ੍ਰਦਰਸ਼ਨ ਦੇ ਡਰੋਂ ਬਫਰ ਜ਼ੋਨ ਬਣਾਉਣ ਦਾ ਹੁਕਮ

ਉਨ੍ਹਾਂ ਮੰਨਿਆ ਕਿ ਪਿਛਲੇ ਸਮੇਂ ਵਿੱਚ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਨਕਵੀ ਨੇ ਕਿਹਾ ਕਿ ਸਰਕਾਰ ਨੇ ਸਿੱਖਾਂ ਲਈ ਵੀਜ਼ਾ ਪ੍ਰਕਿਰਿਆ ਨੂੰ ਆਨਲਾਈਨ ਕਰਕੇ ਆਸਾਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ ਅਤੇ ਬ੍ਰਿਟੇਨ ਦੇ ਪਾਸਪੋਰਟ ਧਾਰਕ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਬਿਨਾਂ ਕਿਸੇ ਫੀਸ ਦੇ 30 ਮਿੰਟ ਦੇ ਅੰਦਰ ਆਪਣਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ: ਨਾਈਜੀਰੀਆ 'ਚ ਵਧਦੀ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕਰਨ 'ਤੇ 29 ਬੱਚਿਆਂ ਨੂੰ ਹੋ ਸਕਦੀ ਹੈ ਮੌਤ ਦੀ ਸਜ਼ਾ

ਉਨ੍ਹਾਂ ਕਿਹਾ ਕਿ ਇਹ ਸਹੂਲਤ ਇਨ੍ਹਾਂ ਦੇਸ਼ਾਂ ਵਿੱਚ ਵਸਦੇ ਭਾਰਤੀ ਮੂਲ ਦੇ ਸਿੱਖਾਂ ਨੂੰ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ ਪਾਕਿਸਤਾਨ ਵਿੱਚ ਬਹੁਤ ਸਾਰੀਆਂ ਸਿੱਖ ਵਿਰਾਸਤੀ ਥਾਵਾਂ ਨੂੰ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ ਅਤੇ ਇਸ ਲਈ ਕਿਸੇ ਪਰਮਿਟ ਦੀ ਲੋੜ ਨਹੀਂ ਹੋਵੇਗੀ।

ਇਹ ਵੀ ਪੜ੍ਹੋ: WHO ਦੀ ਰਿਪੋਰਟ 'ਚ ਦਾਅਵਾ; ਟੀਬੀ ਦੇ ਇਲਾਜ 'ਚ ਭਾਰਤ ਦੁਨੀਆ 'ਚ ਸਭ ਤੋਂ ਬਿਹਤਰ

ਨਕਵੀ ਨੇ ਨੌਜਵਾਨ ਪੀੜ੍ਹੀ ਨੂੰ ਆਕਰਸ਼ਿਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਿਣਤੀ ਸਾਲਾਨਾ ਇਕ ਲੱਖ ਤੋਂ ਵਧਾ ਕੇ 10 ਲੱਖ ਕਰਨ ਦੀ ਇੱਛਾ ਪ੍ਰਗਟਾਈ। ਨਕਵੀ ਨੇ ਇਹ ਵੀ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ 124 ਦੇਸ਼ਾਂ ਦੇ ਨਾਗਰਿਕਾਂ ਲਈ ਮੁਫਤ ਵੀਜ਼ਾ ਸਹੂਲਤ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ: ਭਾਰਤ-ਕੈਨੇਡਾ ਕੂਟਨੀਤਕ ਵਿਵਾਦ ਦਰਮਿਆਨ ਜਸਟਿਨ ਟਰੂਡੋ ਨੇ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News