ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਰੋਕਣ ਲਈ ਸਿੰਧ ਸਰਕਾਰ ਨੇ ਬੁਲਾਈ ਅਹਿਮ ਮੀਟਿੰਗ

Sunday, Dec 11, 2022 - 12:43 AM (IST)

ਗੁਰਦਾਸਪਰ (ਵਿਨੋਦ)-ਪਾਕਿਸਤਾਨ ਦੇ ਸਿੰਧ ਸੂਬੇ ’ਚ ਗ਼ੈਰ-ਮੁਸਲਿਮ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਦੀਆਂ ਵਧਦੀਆਂ ਘਟਨਾਵਾਂ ਅਤੇ ਮੌਲਵੀ ਮੀਆਂ ਮਿੱਠੂ ਤੇ ਬ੍ਰਿਟੇਨ ਸਰਕਾਰ ਵੱਲੋਂ ਕਈ ਤਰ੍ਹਾਂ ਦੀਆ ਪਾਬੰਦੀਆਂ ਲਗਾਉਣ ਤੋਂ ਬਾਅਦ ਸਿੰਧ ਸੂਬੇ ਦੇ ਮੁੱਖ ਮੰਤਰੀ ਸਈਦ ਮੁਰਾਦ ਅਲੀ ਸ਼ਾਹ ਨੇ ਇਕ ਅਹਿਮ ਮੀਟਿੰਗ ਬੁਲਾਈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਨੇ ਮੀਟਿੰਗ ’ਚ ਕਿਹਾ ਕਿ ਸਰਕਾਰ ਆਪਣੇ ਸੂਬੇ ’ਚ  ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਉਪਾਅ ਕਰੇਗੀ ਅਤੇ ਸਖ਼ਤ ਕਦਮ ਚੁੱਕੇਗੀ।

ਇਹ ਖ਼ਬਰ ਵੀ ਪੜ੍ਹੋ : ਹਰਸਿਮਰਤ ਬਾਦਲ ਨੇ CM ਮਾਨ ’ਤੇ ਕੱਸਿਆ ਤੰਜ਼, ਕਿਹਾ-ਪੰਜਾਬ ਨਾਲ ਕਾਮੇਡੀ ਕਰਨੀ ਕਰੋ ਬੰਦ

ਮੀਟਿੰਗ ’ਚ ਮੁੱਖ ਮੰਤਰੀ ਦੇ ਕਾਨੂੰਨੀ ਸਲਾਹਕਾਰ ਮੁਰਤਜ਼ਾ ਵਹਾਬ, ਮੁੱਖ ਸਕੱਤਰ ਸੋਹੇਲ ਰਾਜਪੂਤ ਸਮੇਤ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਮੁੱਖ ਮਹਿਮਾਨ ਨੇ ਮੀਟਿੰਗ ’ਚ ਕਿਹਾ ਕਿ ਸਰਕਾਰ ਸਾਰੇ ਗ਼ੈਰ-ਮੁਸਲਿਮ ਪਰਿਵਾਰਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਅਤੇ ਜਬਰੀ ਧਰਮ ਪਰਿਵਰਤਨ ਰੋਕਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਮੰਨਿਆ ਕਿ ਗ਼ੈਰ-ਮੁਸਲਿਮਾਂ ਦੇ ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਨਾਲ ਗ਼ੈਰ-ਮੁਸਲਮਾਨਾਂ ’ਚ ਅਸੁਰੱਖਿਆ ਦੀ ਭਾਵਨਾ ਪੈਦਾ ਹੋਈ ਹੈ, ਜੋ ਚਿੰਤਾ ਦਾ ਵਿਸ਼ਾ ਹੈ।

 ਇਹ ਖ਼ਬਰ ਵੀ ਪੜ੍ਹੋ : ਔਰਤਾਂ ਨੂੰ 1 ਹਜ਼ਾਰ ਰੁਪਏ ਦੀ ਗਾਰੰਟੀ ’ਤੇ CM ਮਾਨ ਦਾ ਵੱਡਾ ਬਿਆਨ, ਤਰਨਤਾਰਨ ’ਚ ਥਾਣੇ ’ਤੇ ਹਮਲਾ, ਪੜ੍ਹੋ Top 10


Manoj

Content Editor

Related News