ਸਿੰਧ ਹਾਈ ਕੋਰਟ ਨੇ ਪੂਰੇ ਪਾਕਿਸਤਾਨ ’ਚ ‘ਐਕਸ’ ਨੂੰ ਬਹਾਲ ਕਰਨ ਦਾ ਦਿੱਤਾ ਹੁਕਮ
Friday, Feb 23, 2024 - 12:13 PM (IST)
ਕਰਾਚੀ (ਵਾਰਤਾ) -ਪਾਕਿਸਤਾਨ ਵਿਚ ਸਿੰਧ ਹਾਈ ਕੋਰਟ ਨੇ ਅਧਿਕਾਰੀਆਂ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਨੂੰ ਬਹਾਲ ਕਰਨ ਅਤੇ ਦੇਸ਼ ਭਰ ਵਿਚ ਸਾਈਟ ਤੱਕ ਨਿਰਵਿਘਨ ਪਹੁੰਚ ਨੂੰ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਹੈ। ਸਿੰਧ ਹਾਈ ਕੋਰਟ ਦੇ ਚੀਫ਼ ਜਸਟਿਸ ਅਕੀਲ ਅਹਿਮਦ ਅੱਬਾਸੀ ਨੇ ਪ੍ਰਸਿੱਧ ਸੋਸ਼ਲ ਮੀਡੀਆ ਪਲੇਟਫਾਰਮ ਤੱਕ ਪਹੁੰਚ ਕਰਨ ਵਿਚ ਖਪਤਕਾਰਾਂ ਵੱਲੋਂ ਦਰਪੇਸ਼ ਰੁਕਾਵਟਾਂ ਦੇ ਵਿਰੁੱਧ ਕਈ ਪਟੀਸ਼ਨਰਾਂ ਵੱਲੋਂ ਦਾਇਰ ਇਕ ਰਿਟ ਦੀ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ। ‘ਐਕਸ’ ਨੂੰ ਹਾਲ ਹੀ ਦੇ ਹਫ਼ਤਿਆਂ ਵਿਚ ਕਈ ਵਾਰ ਅਣਐਲਾਨੇ ਤੌਰ ’ਤੇ ਮੁਅੱਤਲ ਕੀਤਾ ਗਿਆ ਹੈ।
ਚੀਫ਼ ਜਸਟਿਸ ਨੇ ਸਵਾਲ ਕੀਤਾ ਕਿ ਕਿਸ ਦੇ ਨਿਰਦੇਸ਼ ’ਤੇ ਸੋਸ਼ਲ ਮੀਡੀਆ ਸਾਈਟ ਨੂੰ ਮੁਅੱਤਲ ਕੀਤਾ ਗਿਆ। ਉਨ੍ਹਾਂ ਪੁੱਛਿਆ, ‘ਸੋਸ਼ਲ ਮੀਡੀਆ ਪਲੇਟਫਾਰਮ ਐਕਸ ਕਿੰਨੇ ਸਮੇਂ ਤੋਂ ਡਾਊਨ ਹੈ?’ ਇਸ ’ਤੇ ਪਟੀਸ਼ਨਕਰਤਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਮੁਅੱਤਲ ਕਰਨ ਦਾ ਅਧਿਕਾਰ ਸਿਰਫ ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਕੋਲ ਹੈ। ਵਕੀਲ ਨੇ ਕਿਹਾ, ‘ਪੀ.ਟੀ.ਏ. ਤੋਂ ਇਹ ਪੁੱਛਿਆ ਜਾਣਾ ਚਾਹੀਦਾ ਹੈ ਕਿ ਐਕਸ ਨੂੰ ਮੁਅੱਤਲ ਕਰਨ ਦੀਆਂ ਹਦਾਇਤਾਂ ਕਿਸ ਨੇ ਜਾਰੀ ਕੀਤੀਆਂ?
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।