ਸਿੰਗਾਪੁਰ ’ਚ ਹਵਾਈ ਯਾਤਰੀਆਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਦਿਖਾਉਣਾ ਹੋਇਆ ਲਾਜ਼ਮੀ
Wednesday, Jun 02, 2021 - 12:02 PM (IST)
ਸਿੰਗਾਪੁਰ (ਭਾਸ਼ਾ) : ਸਿੰਗਾਪੁਰ ਦੇ ਅਧਿਕਾਰੀਆਂ ਨੇ ਹਵਾਬਾਜ਼ੀ ਕੰਪਨੀਆਂ ਨੂੰ ਇਹ ਯਕੀਨੀ ਕਰਨ ਨੂੰ ਕਿਹਾ ਹੈ ਕਿ ਦੇਸ਼ ਵਿਚ ਆਉਣ ਵਾਲੇ ਯਾਤਰੀ ਜਹਾਜ਼ ਵਿਚ ਸਵਾਰ ਹੋਣ ਤੋਂ ਪਹਿਲਾਂ ਕੋਰੋਨਾ ਵਾਇਰਸ ਜਾਂਚ ਦੀ ਵੈਧ ਰਿਪੋਰਟ ਦਿਖਾਉਣ। ਚੈਨਲ ਨਿਊਜ਼ ਏਸ਼ੀਆਂ ਦੀ ਖ਼ਬਰ ਵਿਚ ਦੱਸਿਆ ਗਿਆ ਹੈ ਕਿ ਇਹ ਨਿਯਮ ਸਿੰਗਾਪੁਰ ਦੇ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ’ਤੇ ਵੀ ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਸਿਰਫ਼ ਲੰਬੇ ਸਮੇਂ ਦੇ ਪਾਸ ਹੋਲਡਰਾਂ ਅਤੇ ਘੱਟ ਸਮੇਂ ਲਈ ਆਉਣ ਵਾਲੇ ਸੈਲਾਨੀਆਂ ਨੂੰ ਕੋਵਿਡ-19 ਪਾਲੀਮਰੇਜ ਚੇਨ ਰਿਐਕਸ਼ਨ (ਪੀ.ਸੀ.ਆਰ.) ਜਾਂਚ ਰਿਪੋਰਟ ਦੇਣ ਦੀ ਜ਼ਰੂਰਤ ਸੀ, ਜਿਸ ਵਿਚ ਉਨ੍ਹਾਂ ਦੇ ਇੰਫੈਕਟਡ ਨਾ ਹੋਣ ਦੀ ਪੁਸ਼ਟੀ ਹੋਵੇ।
ਇਹ ਵੀ ਪੜ੍ਹੋ: ਮਾਹਰਾਂ ਦੀ ਚਿਤਾਵਨੀ, ਕੋਰੋਨਾ ਮਹਾਮਾਰੀ ਵਾਰ-ਵਾਰ ਆਵੇਗੀ, ਕੋਵਿਡ-26 ਅਤੇ ਕੋਵਿਡ-32 ਦੇ ਵੀ ਚਾਂਸ!
ਇਨ੍ਹਾਂ ਨਵੇਂ ਨਿਰਦੇਸ਼ਾਂ ਤੋਂ ਪਹਿਲਾਂ ਸਿਹਤ ਮੰਤਰਾਲਾ ਨੇ ਪਿਛਲੇ ਹਫ਼ਤੇ ਐਲਾਨ ਕੀਤਾ ਸੀ ਕਿ ਸਿੰਗਾਪੁਰ ਦੇ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ਨੂੰ ਹੁਣ ਦੇਸ਼ ਵਿਚ ਆਉਣ ਵਾਲੀਆਂ ਉਡਾਣਾਂ ਦੀ ਰਵਾਨਗੀ ਤੋਂ 72 ਘੰਟੇ ਪਹਿਲਾਂ ਕਰਾਈ ਗਈ ਜਾਂਚ ਦੀ ਰਿਪੋਰਟ ਪੇਸ਼ ਕਰਨੀ ਹੋਵੇਗੀ। ਸਿੰਗਾਪੁਰ ਦੇ ਸਿਵਲ ਹਵਾਬਾਜ਼ੀ ਅਥਾਰਟੀ ਦੇ ਸੁਰੱਖਿਆ ਡਾਇਰੈਕਟਰ ਮਾਰਗਰੇਟ ਟੈਨ ਨੇ ਕਿਹਾ, ‘ਹਵਾਬਾਜ਼ੀ ਕੰਪਨੀਆਂ ਨੂੰ ਸਿੰਗਾਪੁਰ ਆਉਣ ਵਾਲੀ ਉਡਾਣ ਵਿਚ ਸਵਾਰ ਹੋਣ ਦੀ ਕਿਸੇ ਵੀ ਅਜਿਹੇ ਯਾਤਰੀ ਨੂੰ ਇਜਾਜ਼ਤ ਨਹੀਂ ਦੇਣੀ ਚਾਹੀਦੀ, ਜੋ ਜ਼ਰੂਰੀ ਪੀ.ਸੀ.ਆਰ. ਜਾਂਚ ਦੀ ਰਿਪੋਰਟ ਨਾ ਦਿਖਾਏ ਜਾਂ ਪੀ.ਸੀ.ਆਰ. ਜਾਂਚ ਦੀ ਰਿਪੋਰਟ ਪਾਜ਼ੇਟਿਵ ਹੋਵੇ।’ ਟੈਨ ਨੇ ਕਿਹਾ ਕਿ ਇਹ ਪੀ.ਸੀ.ਆਰ. ਪ੍ਰਮਾਣ ਪੱਤਰ ਸਿੰਗਾਪੁਰ ਸਿਹਤ ਮੰਤਰਾਲਾ ਵੱਲੋਂ ਨਿਰਧਾਰਤ ਅੰਤਰਰਾਸ਼ਟਰੀ ਰੂਪ ਨਾਲ ਮਨਜ਼ੂਰਸ਼ੁਦਾ ਜਾਂ ਮਾਨਤਾ ਪ੍ਰਾਪਤ ਪ੍ਰਯੋਗਸ਼ਾਲਾ, ਕਲੀਨਿਕ ਜਾਂ ਹਸਪਤਾਲ ਤੋਂ ਜਾਰੀ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਫਿਲੀਪੀਨਜ਼ ਨੇ ਭਾਰਤ ਸਮੇਤ 7 ਦੇਸ਼ਾਂ ਦੇ ਯਾਤਰੀਆਂ ’ਤੇ 15 ਤੱਕ ਲਗਾਈ ਪਾਬੰਦੀ
ਇੱਥੇ ਚਾਂਗੀ ਹਵਾਈਅੱਡੇ ਤੱਕ ਉਡਾਣ ਸੇਵਾਵਾਂ ਦੇਣ ਵਾਲੀਆਂ ਸਾਰੀਆਂ ਹਵਾਬਾਜ਼ੀ ਕੰਪਨੀਆਂ ਨੂੰ ਨਵੇਂ ਨਿਯਮ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਮੰਤਰਾਲਾ ਨੇ ਕਿਹਾ ਕਿ ਜੋ ਸਥਾਈ ਵਸਨੀਕ ਅਤੇ ਲੰਬੇ ਸਮੇਂ ਦੇ ਪਾਸ ਧਾਰਕ ਇਸ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਦੇ ਪਰਮਿਟ ਜਾਂ ਪਾਸ ਵੀ ਰੱਦ ਕੀਤੇ ਜਾ ਸਕਦੇ ਹਨ। ਇਮੀਗ੍ਰੇਸ਼ਨ ਐਂਡ ਚੈਕ ਪੁਆਇੰਟ ਅਥਾਰਟੀ (ਆਈ.ਸੀ.ਏ.) ਦੀ ਸੇਫ ਟਰੈਵਲ ਵੈਬਸਾਈਟ ਮੁਤਾਬਕ, ਜਹਾਜ਼ ਜਾਂ ਕਿਸ਼ਤੀ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ਨੂੰ ਸਿੰਗਾਪੁਰ ਵਿਚ ਆਉਣ ’ਤੇ ਹਵਾਈ ਜਾਂ ਸਮੁੰਦਰੀ ਜਾਂਚ ਕੇਂਦਰਾਂ ’ਤੇ ਜਾਂਚ ਨਤੀਜੇ ਪੇਸ਼ ਕਰਨਗੇ।
ਇਹ ਵੀ ਪੜ੍ਹੋ: WHO ਨੇ ਐਮਰਜੈਂਸੀ ਵਰਤੋਂ ਲਈ ਚੀਨ ਦੇ ਦੂਜੇ ਟੀਕੇ 'Sinovac' ਨੂੰ ਦਿੱਤੀ ਮਨਜ਼ੂਰੀ
ਇਸ ਦੌਰਾਨ ਸਿੰਗਾਪੁਰ ਏਅਰਲਾਇੰਸ ਨੇ ਕਿਹਾ ਕਿ ਯਾਤਰੀਆਂ ਨੂੰ ਉਨ੍ਹਾਂ ਦੇ ਸੇਵਾ ਏਜੰਟਾਂ ਨੂੰ ਵੈਧ ਨੈਗੇਟਿਵ ਜਾਂਚ ਪ੍ਰਮਾਣ ਪੱਤਰ ਦਿਖਾਉਣਾ ਹੋਵੇਗਾ। ਖ਼ਬਰ ਵਿਚ ਹਵਾਬਾਜ਼ੀ ਕੰਪਨੀ ਨੇ ਬੁਲਾਰੇ ਦੇ ਹਵਾਲੇ ਤੋਂ ਕਿਹਾ ਗਿਆ, ‘ਜੋ ਯਾਤਰੀ ਵੈਧ ਪ੍ਰਮਾਣ ਪੱਤਰ ਨਹੀਂ ਦਿਖਾ ਪਾਉਣਗੇ ਉਨ੍ਹਾਂ ਨੂੰ ਜਹਾਜ਼ ਵਿਚ ਸਵਾਰ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ।’ ਹਾਲਾਂਕਿ ਹਵਾਬਾਜ਼ੀ ਕੰਪਨੀ ਨੇ ਕਿਹਾ ਕਿ ਜੋ ਸਮੇਂ ’ਤੇ ਕੋਵਿਡ-19 ਜਾਂਚ ਨਹੀਂ ਕਰਵਾ ਪਾਉਣਗੇ ਉਨ੍ਹਾਂ ਨੂੰ ਬਿਨਾਂ ਕਿਸੇ ਜੁਰਮਾਨੇ ਦੇ ਦੂਜੀ ਉਡਾਣ ਲਈ ਬੁਕਿੰਗ ਕਰਨ ਦੀ ਇਜਾਜ਼ਤ ਹੋਵੇਗੀ।
ਇਹ ਵੀ ਪੜ੍ਹੋ: ਕੋਰੋਨਾ ਕਾਲ ’ਚ ਕ੍ਰਿਕਟਰ ਯੁਵਰਾਜ ਸਿੰਘ ਨੇ ਕੀਤਾ ਵੱਡਾ ਐਲਾਨ, ਲੋਕਾਂ ਦੀ ਮਦਦ ਲਈ ਕਰਨਗੇ ਇਹ ਨੇਕ ਕੰਮ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।