ਸਿੰਗਾਪੁਰ ''ਚ ਭਾਰਤੀ ਭਾਈਚਾਰੇ ਨੇ ਪੁਲਵਾਮਾ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Sunday, Feb 24, 2019 - 11:34 AM (IST)

ਸਿੰਗਾਪੁਰ ''ਚ ਭਾਰਤੀ ਭਾਈਚਾਰੇ ਨੇ ਪੁਲਵਾਮਾ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸਿੰਗਾਪੁਰ (ਭਾਸ਼ਾ)— ਸਿੰਗਾਪੁਰ ਵਿਚ ਭਾਰਤੀ ਭਾਈਚਾਰੇ ਦੇ 200 ਤੋਂ ਵੱਧ ਲੋਕਾਂ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਸ਼ਹੀਦ ਸੀ.ਆਰ.ਪੀ.ਐੱਫ. ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਭਾਰਤੀ ਭਾਈਚਾਰੇ ਨੇ ਸ਼ਹੀਦ ਜਵਾਨਾਂ ਦੀ ਯਾਦ ਵਿਚ ਸ਼ੁੱਕਰਵਾਰ ਨੂੰ ਮੋਮਬੱਤੀਆਂ ਬਾਲੀਆਂ। ਇੱਥੇ ਭਾਰਤੀ ਹਾਈ ਕਮਿਸ਼ਨ ਦੇ ਗ੍ਰੇਨਜ਼ ਰੋਡ ਕੰਪਲੈਕਸ ਵਿਚ ਹੋਏ ਇਸ ਪ੍ਰੋਗਰਾਮ ਵਿਚ ਸਿੰਗਾਪੁਰ ਦੇ ਵਿਦੇਸ਼ ਮੰਤਰਾਲੇ ਦੇ ਪ੍ਰਤੀਨਿਧੀ ਵੀ ਮੌਜੂਦ ਸਨ। 

ਸਿੰਗਾਪੁਰ ਵਿਚ ਭਾਰਤੀ ਹਾਈ ਕਮਿਸ਼ਨਰ ਜਾਵੇਦ ਅਸ਼ਰਫ ਨੇ ਕਿਹਾ ਕਿ ਮਾਰੇ ਗਏ ਜਵਾਨਾਂ ਪ੍ਰਤੀ ਜੋ ਦੁੱਖ ਅਤੇ ਸਮਰਥਨ ਹੈ ਉਹ ਦੁਨੀਆ ਭਰ ਵਿਚ ਭਾਰਤੀ ਭਾਈਚਾਰੇ ਦੇ ਡੂੰਘੇ ਦੁੱਖ ਨੂੰ ਦਰਸਾਉਂਦਾ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿਚ  ਨਿੰਦਾ ਕੀਤੀ। ਇਸ ਹਮਲੇ ਵਿਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਸਿੰਗਾਪੁਰ ਦੇ ਵਿਦੇਸ਼ ਮੰਤਰੀ ਵਿਵੀਅਨ ਬਾਲਾਕ੍ਰਿਸ਼ਨਨ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖ ਕੇ ਅੱਤਵਾਦ ਦੇ ਇਸ ਘਿਣਾਉਣੇ ਕੰਮ ਦੀ ਨਿੰਦਾ ਕੀਤੀ ਅਤੇ ਪੀੜਤਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕੀਤੀ।


author

Vandana

Content Editor

Related News