ਸਿੰਗਾਪੁਰ ਦੇ ਵਿਦੇਸ਼ ਮੰਤਰੀ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ''ਤੇ ਐੱਸ. ਜੈਸ਼ੰਕਰ ਨੂੰ ਦਿੱਤੀ ਵਧਾਈ

Monday, Aug 15, 2022 - 04:44 PM (IST)

ਸਿੰਗਾਪੁਰ (ਏਜੰਸੀ)- ਸਿੰਗਾਪੁਰ ਦੇ ਵਿਦੇਸ਼ ਮੰਤਰੀ ਵਿਵਿਅਨ ਬਾਲਾਕ੍ਰਿਸ਼ਨਨ ਨੇ ਸੋਮਵਾਰ ਨੂੰ ਆਪਣੇ ਭਾਰਤੀ ਹਮਰੁਤਬਾ ਐੱਸ. ਜੈਸ਼ੰਕਰ ਨੂੰ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਉਮੀਦ ਪ੍ਰਗਟਾਈ ਕਿ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧ ਲਗਾਤਾਰ ਵਧਦੇ ਰਹਿਣਗੇ ਅਤੇ ਇਹ ਹੋਰ ਡੂੰਘੇ ਹੋਣਗੇ।

ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਭਾਰਤ ਵਾਸੀਆਂ ਨੂੰ ਦਿੱਤੀਆਂ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ

PunjabKesari

ਭਾਰਤੀ ਮੂਲ ਦੇ ਬਾਲਾਕ੍ਰਿਸ਼ਨਨ ਨੇ ਟਵੀਟ ਕੀਤਾ, 'ਮੇਰੇ ਚੰਗੇ ਦੋਸਤ ਡਾ. ਜੈਸ਼ੰਕਰ ਅਤੇ ਭਾਰਤ ਵਿੱਚ ਮੌਜੂਦ ਦੋਸਤਾਂ ਨੂੰ ਵਧਾਈ ਦਿੰਦਾ ਹਾਂ, ਜੋ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦਾ ਜਸ਼ਨ ਮਨਾ ਰਹੇ ਹਨ। ਮੈਨੂੰ ਭਰੋਸਾ ਹੈ ਕਿ ਜਿਵੇਂ-ਜਿਵੇਂ ਸਿੰਗਾਪੁਰ ਅਤੇ ਭਾਰਤ ਸਹਿਯੋਗ ਵਧਾਉਣਗੇ, ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧ ਹੋਰ ਮਜ਼ਬੂਤ ​​ਹੋਣਗੇ।'

ਇਹ ਵੀ ਪੜ੍ਹੋ: ਆਜ਼ਾਦੀ ਦੇ 75 ਸਾਲ: ਭਾਰਤ ਲਈ ਪੁਲਾੜ ਤੋਂ ਆਇਆ ਖ਼ਾਸ ਸੰਦੇਸ਼ (ਵੀਡੀਓ)

ਇਸ ਦੌਰਾਨ ਭਾਰਤੀ ਜਲ ਸੈਨਾ ਦੇ ਗਸ਼ਤੀ ਜਹਾਜ਼ ਆਈ.ਐੱਨ.ਐੱਸ. ਸਰਯੂ ਦੇ 16 ਮੈਂਬਰੀ ਬੈਂਡ ਨੇ ਇੱਥੇ ਭਾਰਤੀ ਹਾਈ ਕਮਿਸ਼ਨ ਵਿਖੇ ਦੇਸ਼ ਭਗਤੀ ਦੇ ਗੀਤਾਂ ਦੀ ਧੁੰਨ ਵਜਾਈ। ਇਹ ਸਮਾਗਮ ਸਾਰੇ 6 ਮਹਾਂਦੀਪਾਂ ਵਿੱਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਉਣ ਲਈ ਭਾਰਤੀ ਜਲ ਸੈਨਾ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਆਯੋਜਿਤ ਕੀਤੇ ਗਏ। ਹਾਈ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਕਿ ਚਾਲਕ ਦਲ ਦੇ 160 ਮੈਂਬਰਾਂ ਨਾਲ ਆਈ.ਐੱਨ.ਐੱਸ. ਸਰਯੂ ਸਿੰਗਾਪੁਰ ਤਿਰੰਗਾ ਲਹਿਰਾਉਣ ਲਈ ਆਇਆ ਹੈ।

 ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News