ਭ੍ਰਿਸ਼ਟਾਚਾਰ ਦੇ ਮਾਮਲੇ ''ਚ ਸਿੰਗਾਪੁਰ ਦੇ ਸਾਬਕਾ ਭਾਰਤੀ ਮੂਲ ਦੇ ਮੰਤਰੀ ਦੀ ਸਜ਼ਾ ਸ਼ੁਰੂ
Monday, Oct 07, 2024 - 07:26 PM (IST)
ਸਿੰਗਾਪੁਰ (ਭਾਸ਼ਾ)- ਸਿੰਗਾਪੁਰ ਦੇ ਭਾਰਤੀ ਮੂਲ ਦੇ ਸਾਬਕਾ ਟਰਾਂਸਪੋਰਟ ਮੰਤਰੀ ਐੱਸ ਈਸਵਰਨ ਨੇ ਸੋਮਵਾਰ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਆਪਣੀ ਇਕ ਸਾਲ ਦੀ ਕੈਦ ਦੀ ਸਜ਼ਾ ਸ਼ੁਰੂ ਕੀਤੀ। ਉਨ੍ਹਾਂ ਨੇ ਆਪਣੀ ਸਜ਼ਾ ਨੂੰ ਚੁਣੌਤੀ ਨਹੀਂ ਦਿੱਤੀ ਅਤੇ ਦੇਸ਼ ਤੋਂ ਮੁਆਫੀ ਮੰਗੀ।
ਈਸ਼ਵਰਨ (62) ਨੂੰ ਸੱਤ ਸਾਲਾਂ ਦੀ ਮਿਆਦ ਵਿੱਚ 2 ਉਦਯੋਗਪਤੀਆਂ ਤੋਂ ਲਗਭਗ 3,13,200 ਡਾਲਰ ਦੇ ਗੈਰ-ਕਾਨੂੰਨੀ ਤੋਹਫ਼ੇ ਸਵੀਕਾਰ ਕਰਨ ਅਤੇ ਨਿਆਂ ਵਿੱਚ ਰੁਕਾਵਟ ਪਾਉਣ ਲਈ ਪਿਛਲੇ ਹਫਤੇ ਵੀਰਵਾਰ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ। ਸਾਬਕਾ ਮੰਤਰੀ ਨੇ ਅੱਜ ਪਹਿਲਾਂ ਫੇਸਬੁੱਕ 'ਤੇ ਇਕ ਬਿਆਨ ਵਿਚ ਕਿਹਾ ਕਿ ਉਹ ਅਦਾਲਤ ਦੁਆਰਾ ਸੁਣਾਈ ਗਈ ਸਜ਼ਾ ਨੂੰ ਚੁਣੌਤੀ ਨਹੀਂ ਦੇਣਗੇ। ਉਨ੍ਹਾਂ ਨੇ 24 ਸਤੰਬਰ ਨੂੰ ਆਪਣਾ ਜੁਰਮ ਕਬੂਲ ਕਰ ਲਿਆ ਸੀ।
ਇਹ ਵੀ ਪੜ੍ਹੋ: ਸੰਜੀਵ ਕੁਮਾਰ ਸਿੰਗਲਾ ਫਰਾਂਸ 'ਚ ਭਾਰਤ ਦੇ ਅਗਲੇ ਰਾਜਦੂਤ ਨਿਯੁਕਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8