ਸਿੰਗਾਪੁਰ ਨੇ ਇਜ਼ਰਾਈਲ-ਹਮਾਸ ਸੰਘਰਸ਼ ਦੇ ਸਬੰਧ ''ਚ ਲੋਕਾਂ ਦੇ ਇਕੱਠੇ ਹੋਣ ''ਤੇ ਲਾਈ ਪਾਬੰਦੀ
Wednesday, Oct 18, 2023 - 04:26 PM (IST)
ਸਿੰਗਾਪੁਰ (ਭਾਸ਼ਾ)- ਸਿੰਗਾਪੁਰ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਜਨਤਕ ਸੁਰੱਖਿਆ ਦੇ ਮੱਦੇਨਜ਼ਰ ਇਜ਼ਰਾਈਲ-ਹਮਾਸ ਸੰਘਰਸ਼ ਦੇ ਸਬੰਧ ਵਿਚ ਲੋਕਾਂ ਦੇ ਇਕੱਠੇ ਹੋਣ ਅਤੇ ਸਮਾਗਮਾਂ ਦੇ ਆਯੋਜਨ 'ਤੇ ਪਾਬੰਦੀ ਲਗਾਈ ਗਈ ਹੈ। ਸਿੰਗਾਪੁਰ ਪੁਲਸ ਫੋਰਸ (SPF) ਅਤੇ ਨੈਸ਼ਨਲ ਪਾਰਕਸ ਬੋਰਡ (NParks) ਨੇ ਕਿਹਾ ਕਿ ਅਜਿਹੇ ਸਮਾਗਮਾਂ ਦੇ ਆਯੋਜਨ ਸੰਬੰਧੀ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ। ਚੈਨਲ 'ਨਿਊਜ਼ ਏਸ਼ੀਆ' ਨੇ ਅਧਿਕਾਰੀਆਂ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਕਿ, "ਦੋਵਾਂ ਵਿਚਕਾਰ ਵਧੇ ਤਣਾਅ ਦੇ ਮੱਦੇਨਜ਼ਰ ਪੁਲਸ ਦਾ ਮੁਲਾਂਕਣ ਹੈ ਕਿ ਅਜਿਹੇ ਪ੍ਰੋਗਰਾਮਾਂ ਦੇ ਆਯੋਜਨ ਨਾਲ ਲੋਕਾਂ ਦੀ ਸੁਰੱਖਿਆ ਪ੍ਰਭਾਵਿਤ ਹੋ ਸਕਦੀ ਹੈ। NParks ਨੇ ਵੀ ਇਸੇ ਤਰ੍ਹਾਂ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਹਨ।'' ਪੁਲਸ ਨੇ ਕਿਹਾ ਕਿ ਉਹ ਇਸ ਗੱਲ ਤੋਂ ਜਾਣੂ ਹੈ ਕਿ ਸੰਘਰਸ਼ ਦੇ ਸਬੰਧ ਵਿੱਚ ਸਮਾਗਮਾਂ ਅਤੇ ਜਨਤਕ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ NParks ਨੂੰ ਵੀ ਇਸੇ ਤਰ੍ਹਾਂ ਦੇ ਸਮਾਗਮ ਆਯੋਜਿਤ ਕਰਨ ਲਈ ਅਰਜ਼ੀਆਂ ਪ੍ਰਾਪਤ ਹੋਈਆਂ ਹਨ।
ਇਹ ਵੀ ਪੜ੍ਹੋ: ਗਾਜ਼ਾ ਹਸਪਤਾਲ 'ਚ ਹੋਏ ਧਮਾਕੇ ਨੂੰ ਲੈ ਕੇ ਇਜ਼ਰਾਈਲ ਦੇ ਹੱਕ 'ਚ ਬਾਈਡੇਨ ਦਾ ਵੱਡਾ ਬਿਆਨ
ਐੱਸ.ਪੀ.ਐੱਫ. ਨੇ ਕਿਹਾ ਕਿ ਉਹ ਅਜਿਹੀਆਂ ਜਨਤਕ ਮੀਟਿੰਗਾਂ ਦੀ ਇਜਾਜ਼ਤ ਨਹੀਂ ਦੇ ਸਕਦਾ ਜੋ ਦੂਜੇ ਦੇਸ਼ਾਂ ਜਾਂ ਵਿਦੇਸ਼ੀ ਸੰਸਥਾਵਾਂ ਦੇ ਰਾਜਨੀਤਿਕ ਉਦੇਸ਼ਾਂ ਦੀ ਵਕਾਲਤ ਕਰਦੀਆਂ ਹੋਣ ਜਾਂ ਅਜਿਹੀਆਂ ਭਾਵਨਾਵਾਂ ਨੂੰ ਭੜਕਾ ਸਕਦੀਆਂ ਹੋਣ, ਜਿਸ ਨਾਲ ਲੋਕਾਂ ਦੀ ਸੁਰੱਖਿਆ ਖ਼ਤਰੇ ਵਿੱਚ ਪਏ। SPF ਨੇ ਲੋਕਾਂ ਨੂੰ ਜਿੰਮੇਦਾਰ ਬਣੇ ਰਹਿਣ ਅਤੇ ਇਸ ਵਿਸ਼ੇ 'ਤੇ ਸੰਜਮ ਨਾਲ ਚਰਚਾ ਕਰਨ ਦੀ ਅਪੀਲ ਕੀਤੀ ਹੈ, ਭਾਵੇਂ ਉਹ ਆਨਲਾਈਨ ਹੋਵੇ ਜਾਂ ਵਿਅਕਤੀਗਤ ਤੌਰ 'ਤੇ। ਨਾਲ ਹੀ ਉਸ ਨੇ ਲੋਕਾਂ ਨੂੰ ਕਿਸੇ ਵੀ ਨਸਲ ਜਾਂ ਧਰਮ ਬਾਰੇ ਅਸੰਵੇਦਨਸ਼ੀਲ ਜਾਂ ਭੜਕਾਊ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਹੈ, ਕਿਉਂਕਿ ਅਜਿਹੀਆਂ ਟਿੱਪਣੀਆਂ ਸਿੰਗਾਪੁਰ ਦੀ ਨਸਲੀ ਅਤੇ ਧਾਰਮਿਕ ਸਦਭਾਵਨਾ ਨੂੰ ਖ਼ਤਰੇ ਵਿੱਚ ਪਾ ਸਕਦੀਆਂ ਹਨ।
ਇਹ ਵੀ ਪੜ੍ਹੋ: ਇਜ਼ਰਾਈਲ ਪੁੱਜੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ, ਬੈਂਜਾਮਿਨ ਨੇਤਨਯਾਹੂ ਨਾਲ ਕਰਨਗੇ ਮੁਲਾਕਾਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।