ਵੱਡੀ ਖ਼ਬਰ: ਸਿੰਗਾਪੁਰ 'ਚ ਇਕ ਹੋਰ ਭਾਰਤੀ ਮੂਲ ਦੇ ਨੌਜਵਾਨ ਨੂੰ ਦਿੱਤੀ ਗਈ ਫਾਂਸੀ

07/07/2022 4:57:28 PM

ਸਿੰਗਾਪੁਰ (ਏਜੰਸੀ)- ਭਾਰਤੀ ਮੂਲ ਦੇ ਮਲੇਸ਼ੀਅਨ ਵਿਅਕਤੀ ਨੌਜਵਾਨ ਕਲਵੰਤ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਕੇਸ ਵਿੱਚ ਸਿੰਗਾਪੁਰ ਦੀ ਸਿਖਰਲੀ ਅਦਾਲਤ ਤੋਂ ਆਖਰੀ ਸਮੇਂ ਵਿੱਚ ਰਾਹਤ ਨਾ ਮਿਲਣ ਕਾਰਨ ਵੀਰਵਾਰ ਨੂੰ ਫਾਂਸੀ ਦੀ ਸਜ਼ਾ ਦੇ ਦਿੱਤੀ ਗਈ। ਸਿੰਘ (31) ਨੂੰ 2013 ਵਿਚ 60.15 ਗ੍ਰਾਮ ਡਾਇਮੋਰਫਿਨ ਰੱਖਣ ਅਤੇ 120.9 ਗ੍ਰਾਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਅਦਾਲਤ ਨੇ 2016 ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਸਿੰਗਾਪੁਰ ਦੇ ਅਧਿਕਾਰੀਆਂ ਨੇ 30 ਜੂਨ ਨੂੰ ਸਿੰਘ ਨੂੰ ਮੌਤ ਦੀ ਸਜ਼ਾ ਦਾ ਨੋਟਿਸ ਜਾਰੀ ਕੀਤਾ ਸੀ ਅਤੇ ਸਜ਼ਾ 7 ਜੁਲਾਈ ਨੂੰ ਸਜ਼ਾ ਹੋਣੀ ਸੀ, ਜਿਸ ਨੂੰ ਰੋਕਣ ਲਈ ਬੁੱਧਵਾਰ ਨੂੰ ਕੁਆਲਾਲੰਪੁਰ 'ਚ ਸਿੰਗਾਪੁਰ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਨ ਲਈ ਮਨੁੱਖੀ ਅਧਿਕਾਰ ਕਾਰਕੁਨ ਇਕੱਠੇ ਹੋਏ ਸਨ।

ਇਹ ਵੀ ਪੜ੍ਹੋ: ਬੋਰਿਸ ਜਾਨਸਨ ਦੇਣਗੇ ਅਸਤੀਫ਼ਾ! ਨਵਾਂ ਨੇਤਾ ਚੁਣੇ ਜਾਣ ਤੱਕ ਬਣੇ ਰਹਿਣਗੇ UK ਦੇ ਪ੍ਰਧਾਨ ਮੰਤਰੀ

PunjabKesari

ਮਲੇਸ਼ੀਆ ਦੇ ਅਖ਼ਬਾਰ 'ਦ ਸਟਾਰ' ਵਿਚ ਪ੍ਰਕਾਸ਼ਿਤ ਖ਼ਬਰ ਮੁਤਾਬਕ, ਮਨੁੱਖੀ ਅਧਿਕਾਰ ਕਾਰਕੁਨ ਕਰਸਟਨ ਹੈਨ ਨੇ ਸਿੰਘ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਦੀ ਪੁਸ਼ਟੀ ਕੀਤੀ। ਸਿੰਘ ਤੋਂ ਇਲਾਵਾ ਸਿੰਗਾਪੁਰ ਦੀ ਚਾਂਗੀ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਨੋਰਾਸ਼ਰੀ ਗ਼ੌਸ ਨੂੰ ਵੀ ਮੌਤ ਦੀ ਸਜ਼ਾ ਸੁਣਾਈ ਗਈ। ਹਾਨ ਨੇ ਟਵੀਟ ਕੀਤਾ, 'ਮੈਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਕਲਵੰਤ ਸਿੰਘ ਅਤੇ ਨੌਰਾਸ਼ਰੀ ਬਿਨ ਗੌਸ ਨੂੰ ਫਾਂਸੀ ਦੇ ਦਿੱਤੀ ਗਈ ਹੈ। ਉਨ੍ਹਾਂ ਦਾ ਸਮਾਨ ਅਤੇ ਮੌਤ ਦੇ ਸਰਟੀਫਿਕੇਟ ਦੋਵਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੇ ਗਏ ਹਨ। ਮੈਂ ਨੌਰਾਸ਼ਰੀ ਦੇ ਅੰਤਿਮ ਸੰਸਕਾਰ 'ਤੇ ਜਾ ਰਿਹਾ ਹਾਂ।" 

ਇਹ ਵੀ ਪੜ੍ਹੋ: ਕਬੱਡੀ ਖਿਡਾਰੀ ਨੂੰ ਖੇਡ ਮੈਦਾਨ 'ਚ ਸ਼ਰੇਆਮ ਗੋਲੀ ਮਾਰ ਕੀਤਾ ਕਤਲ, ਦੇਖੋ ਵੀਡੀਓ

ਸਿੰਘ ਨੇ ਫਾਂਸੀ ਤੋਂ ਇਕ ਦਿਨ ਪਹਿਲਾਂ ਸਜ਼ਾ ਮੁਆਫ ਕਰਨ ਦੀ ਅਪੀਲ ਕੀਤੀ ਸੀ ਅਤੇ ਕਿਹਾ ਸੀ ਕਿ ਉਸ ਨੇ ਸਿਰਫ਼ ਨਸ਼ੀਲੇ ਪਦਾਰਥ ਸਪਲਾਈ ਕੀਤੇ ਸਨ ਅਤੇ ਪੁਲਸ ਨੂੰ ਸਹਿਯੋਗ ਦਿੱਤਾ ਸੀ ਪਰ ਅਦਾਲਤ ਨੇ ਉਸ ਦੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ 34 ਸਾਲਾ ਭਾਰਤੀ ਮੂਲ ਦੇ ਮਲੇਸ਼ੀਅਨ ਵਿਅਕਤੀ ਨਾਗੇਂਦਰਨ ਧਰਮਲਿੰਗਮ ਨੂੰ ਫਾਂਸੀ ਦਿੱਤੀ ਗਈ ਸੀ। ਸਿੰਗਾਪੁਰ 'ਚ 15 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਰੱਖਣ 'ਤੇ ਫਾਂਸੀ ਦੀ ਸਜ਼ਾ ਦੀ ਵਿਵਸਥਾ ਹੈ। 2 ਸਾਲਾਂ ਤੋਂ ਵੱਧ ਸਮੇਂ ਬਾਅਦ, ਇਹਨਾਂ ਕਾਨੂੰਨਾਂ ਦੀ ਉਲੰਘਣਾ ਲਈ ਫਾਂਸੀ ਦੀ ਸਜ਼ਾ ਦੁਬਾਰਾ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਮਨੁੱਖੀ ਅਧਿਕਾਰ ਕਾਰਕੁੰਨਾਂ ਵਿੱਚ ਚਿੰਤਾਵਾਂ ਪੈਦਾ ਹੋਈਆਂ ਹਨ। ਇਸ ਸਮੇਂ ਦੇਸ਼ ਵਿੱਚ ਕਰੀਬ 60 ਅਜਿਹੇ ਦੋਸ਼ੀ ਹਨ, ਜਿਨ੍ਹਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਣੀ ਹੈ।

ਇਹ ਵੀ ਪੜ੍ਹੋ: ਯੂਕ੍ਰੇਨ ਵਲੋਂ ਲੜ ਰਹੀ ਬ੍ਰਾਜ਼ੀਲੀਅਨ ਮਾਡਲ ਵੈਲੇ ਦੀ ਰੂਸੀ ਹਮਲੇ 'ਚ ਮੌਤ

 


cherry

Content Editor

Related News