ਭਾਰਤੀ ਮੂਲ ਦੇ ਪੁਲਸ ਮੁਲਾਜ਼ਮ ਦੀ ਸ਼ੱਕੀ ਹਲਾਤਾਂ 'ਚ ਮੌਤ, ਸਿੰਗਾਪੁਰ ਦੇ ਗ੍ਰਹਿ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
Saturday, Jul 22, 2023 - 01:24 PM (IST)
ਸਿੰਗਾਪੁਰ (ਭਾਸ਼ਾ)- ਸਿੰਗਾਪੁਰ ਦੇ ਕਾਨੂੰਨ ਅਤੇ ਗ੍ਰਹਿ ਮੰਤਰੀ ਕੇ. ਸ਼ਨਮੁਗਮ ਨੇ ਭਾਰਤੀ ਮੂਲ ਦੇ ਇਕ ਪੁਲਸ ਅਧਿਕਾਰੀ ਵੱਲੋਂ ਮੌਤ ਤੋਂ ਠੀਕ ਪਹਿਲਾਂ ਨਸਲੀ ਵਿਤਕਰੇ ਅਤੇ ਕੰਮ ਵਾਲੀ ਥਾਂ 'ਤੇ ਅੱਤਿਆਚਾਰ ਕੀਤੇ ਜਾਣ ਦੇ ਲਗਾਏ ਦੋਸ਼ਾਂ ਦੀ ਜਾਂਚ ਕਰਨ ਦੇ ਪੁਲਸ ਨੂੰ ਨਿਰਦੇਸ਼ ਦਿੱਤੇ ਹਨ। ਪੁਲਸ ਅਧਿਕਾਰੀ ਉਵਰਜਾ ਗੋਪਾਲ (36) ਨੂੰ ਯਿਸ਼ੁਨ ਰਿਹਾਇਸ਼ੀ ਕੰਪਲੈਕਸ ਵਿੱਚ ਇੱਕ ਇਮਾਰਤ ਦੇ ਹੇਠਾਂ ਬੇਹੋਸ਼ੀ ਦੀ ਹਾਲਤ ਵਿੱਚ ਪਾਇਆ ਗਿਆ ਸੀ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ: ਦੁਬਈ ਗਈ ਧੀ ਨੇ ਮਾਂ ਦੀ ਇੱਛਾ ਕੀਤੀ ਪੂਰੀ, 10 ਕਿਲੋ ਟਮਾਟਰ ਲੈ ਕੇ ਆਈ ਭਾਰਤ
ਸ਼ਨਮੁਗਮ ਨੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਫੇਸਬੁੱਕ ਪੋਸਟ ਵਿੱਚ ਗੋਪਾਲ ਦੇ ਪਰਿਵਾਰ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਪੁਲਸ ਨੂੰ ਅਧਿਕਾਰੀ ਦੀ ਮੌਤ ਤੋਂ ਪਹਿਲਾਂ ਲਗਾਏ ਗਏ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਹੈ। ਚੈਨਲ ਨਿਊਜ਼ ਏਸ਼ੀਆ ਨੇ ਸ਼ਨਮੁਗਮ ਦੀ ਪੋਸਟ ਦਾ ਹਵਾਲਾ ਦਿੰਦੇ ਹੋਏ ਕਿਹਾ, 'ਅਧਿਕਾਰੀ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਸੀ ਜਿਸ ਵਿੱਚ ਉਨ੍ਹਾਂ ਨੇ ਹੋਰ ਚੀਜ਼ਾਂ ਦੇ ਇਲਾਵਾ ਇਹ ਕਿਹਾ ਸੀ ਕਿ ਸਿੰਗਾਪੁਰ ਪੁਲਸ ਫੋਰਸ (ਐੱਸ.ਪੀ.ਐੱਫ.) ਵਿੱਚ ਉਨ੍ਹਾਂ ਨੂੰ ਨਸਲੀ ਵਿਤਕਰੇ ਦਾ ਸਾਹਮਣਾ ਕਰਨਾ ਪਿਆ ਹੈ। ਇਹ ਅਤੇ ਹੋਰ ਦੋਸ਼ ਗੰਭੀਰ ਹਨ।'
ਅਧਿਕਾਰੀ ਵੱਲੋਂ ਲਾਏ ਦੋਸ਼ਾਂ ਵਿੱਚ ਕੰਮ ਵਾਲੀ ਥਾਂ ’ਤੇ ਖ਼ਰਾਬ ਮਾਹੌਲ ਦਾ ਵੀ ਜ਼ਿਕਰ ਕੀਤਾ ਗਿਆ ਸੀ। ਉਕਤ ਪੋਸਟ ਨੂੰ ਬਾਅਦ ਵਿੱਚ ਹਟਾ ਦਿੱਤਾ ਗਿਆ ਸੀ ਪਰ ਇਸਦੇ ਕਈ ਸਕਰੀਨਸ਼ਾਟ Reddit 'ਤੇ ਦੁਬਾਰਾ ਪੋਸਟ ਕੀਤੇ ਗਏ। ਅਧਿਕਾਰੀ ਨੇ ਇਹ ਵੀ ਲਿਖਿਆ ਸੀ ਕਿ ਉਸ ਨੇ ਮਦਦ ਮੰਗੀ ਸੀ ਪਰ ਉਸ ਦੀ ਕੋਈ ਮਦਦ ਨਹੀਂ ਕੀਤੀ ਗਈ। ਪੁਲਸ ਨੇ ਕਿਹਾ ਹੈ ਕਿ ਅਧਿਕਾਰੀ ਦੀ ਮੌਤ ਦੀ ਜਾਂਚ ਜਾਰੀ ਹੈ ਅਤੇ ਉਹ ਦੁੱਖ ਦੀ ਘੜੀ ਵਿੱਚ ਅਧਿਕਾਰੀ ਦੇ ਪਰਿਵਾਰ ਦੀ ਸਹਾਇਤਾ ਕਰ ਰਹੇ ਹਨ।
ਇਹ ਵੀ ਪੜ੍ਹੋ: Cold Drinks ਪੀਣ ਨਾਲ ਕੈਂਸਰ ਦਾ ਖ਼ਤਰਾ! WHO ਨੇ ਦਿੱਤੀ ਸਖ਼ਤ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।