ਇਕ ਵਾਰ ਫ਼ਿਰ ਵੱਜ ਗਏ ਸਾਇਰਨ ! ਮਿਜ਼ਾਈਲ ਹਮਲਿਆਂ ਨਾਲ ਕੰਬ ਗਿਆ ਪੂਰਾ ਦੇਸ਼
Sunday, Jun 22, 2025 - 10:57 AM (IST)
 
            
            ਇੰਟਰਨੈਸ਼ਨਲ ਡੈਸਕ- ਈਰਾਨ-ਇਜ਼ਰਾਈਲ ਜੰਗ ਵਿਚਾਲੇ ਅਮਰੀਕਾ ਦੀ ਐਂਟਰੀ ਤੋਂ ਬਾਅਦ ਜੰਗ ਹੋਰ ਤੇਜ਼ ਹੋ ਗਈ ਹੈ। ਹੁਣ ਜਦੋਂ ਅਮਰੀਕਾ ਨੇ ਈਰਾਨ ਦੇ ਪਰਮਾਣੂ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਤਬਾਹ ਕਰਨ ਦਾ ਦਾਅਵਾ ਕੀਤਾ ਹੈ, ਉੱਥੇ ਹੀ ਹੁਣ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਈਰਾਨ ਨੇ ਅਮਰੀਕੀ ਹਮਲਿਆਂ ਮਗਰੋਂ ਇਜ਼ਰਾਈਲ 'ਤੇ ਬੈਲੇਸਟਿਕ ਮਿਜ਼ਾਈਲਾਂ ਨਾਲ ਹਮਲਾ ਕਰ ਕੇ ਇਜ਼ਰਾਈਲ ਨੂੰ ਧਮਾਕਿਆਂ ਦੀ ਆਵਾਜ਼ ਨਾਲ ਗੂੰਜਣ ਲਾ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਈਰਾਨੀ ਮਿਜ਼ਾਈਲਾਂ ਦਾ ਨਿਸ਼ਾਨਾ ਇਜ਼ਰਾਈਲ ਦੇ ਪ੍ਰਮੁੱਖ ਸ਼ਹਿਰ ਤੇਲ ਅਵੀਵ, ਹਾਫ਼ੀਆ ਤੇ ਜੇਰੂਸਲੇਮ ਨੂੰ ਬਣਾਇਆ ਗਿਆ ਹੈ, ਜਿਸ ਕਾਰਨ ਇਨ੍ਹਾਂ ਸ਼ਹਿਰਾਂ 'ਚ ਭਿਆਨਕ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ। ਇਸ ਹਮਲੇ ਮਗਰੋਂ ਇਜ਼ਰਾਈਲ 'ਚ ਇਕ ਵਾਰ ਫ਼ਿਰ ਤੋਂ ਸਾਈਰਨ ਵੱਜ ਗਏ ਹਨ ਤੇ ਜੰਗ ਦਾ ਡਰ ਹੋਰ ਜ਼ਿਆਦਾ ਵਧ ਗਿਆ ਹੈ।
ਜ਼ਿਕਰਯੋਗ ਹੈ ਕਿ ਹੁਣ ਤੱਕ ਦੋਵਾਂ ਦੇਸ਼ਾਂ ਦੇ ਹਮਲਿਆਂ ਕਾਰਨ 800 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਹਜ਼ਾਰਾਂ ਲੋਕ ਜ਼ਖ਼ਮੀ ਹਨ। ਜੇਕਰ ਇਨ੍ਹਾਂ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਨਾ ਹੋਈ ਤਾਂ ਇਨ੍ਹਾਂ ਮੌਤਾਂ ਦਾ ਅੰਕੜਾ ਹੋਰ ਵਧ ਸਕਦਾ ਹੈ।
ਇਹ ਵੀ ਪੜ੍ਹੋ- ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ ਈਰਾਨ ਦਾ ਕਹਿਣਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            