ਮਿਡਲ ਈਸਟ ਜੰਗ : ਬਹਿਰੀਨ 'ਚ ਵੱਜ ਰਹੇ ਘੁੱਗੂ, ਹਵਾਈ ਹਮਲੇ ਦੀ ਚੇਤਾਵਨੀ ਜਾਰੀ
Wednesday, Mar 11, 2026 - 10:47 AM (IST)
ਇੰਟਰਨੈਸ਼ਨਲ ਡੈਸਕ- ਮਿਡਲ ਈਸਟ ਵਿੱਚ ਚੱਲ ਰਹੀ ਜੰਗ ਦਿਨੋਂ-ਦਿਨ ਤੇਜ਼ ਹੁੰਦੀ ਜਾ ਰਹੀ ਹੈ। ਅਮਰੀਕਾ ਅਤੇ ਇਜ਼ਰਾਈਲ ਦੇ ਭਿਆਨਕ ਹਮਲਿਆਂ ਤੋਂ ਗੁੱਸੇ ਵਿੱਚ ਆਇਆ ਈਰਾਨ ਵੀ ਜ਼ੋਰਦਾਰ ਜਵਾਬੀ ਕਾਰਵਾਈ ਕਰ ਰਿਹਾ ਹੈ। ਮਿਜ਼ਾਈਲਾਂ ਅਤੇ ਡਰੋਨਾਂ ਦੀ ਗਰਜ ਵਿਚਕਾਰ ਜੰਗ ਹੁਣ ਆਪਣੇ ਬਾਰ੍ਹਵੇਂ ਦਿਨ ਵਿੱਚ ਦਾਖਲ ਹੋ ਗਈ ਹੈ।ਜੰਗਬੰਦੀ ਦੀਆਂ ਕੋਸ਼ਿਸ਼ਾਂ ਵੀ ਲਗਭਗ ਅਸਫਲ ਹੋ ਰਹੀਆਂ ਹਨ ਕਿਉਂਕਿ ਈਰਾਨ ਝੁਕਣ ਲਈ ਤਿਆਰ ਨਹੀਂ ਹੈ।ਇਸ ਦੌਰਾਨ ਬਹਿਰੀਨ ਵਿਚ ਹਵਾਈ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਬਹਿਰੀਨ ਵਿੱਚ ਹਵਾਈ ਹਮਲੇ ਦੀ ਚੇਤਾਵਨੀ
ਮਿਡਲ ਈਸਟ ਵਿੱਚ ਵਧਦੇ ਤਣਾਅ ਵਿਚਕਾਰ ਬਹਿਰੀਨ ਵਿੱਚ ਹਵਾਈ ਹਮਲੇ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਬਹਿਰੀਨ ਦੇ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਹਵਾਈ ਹਮਲੇ ਦੇ ਸਾਇਰਨ ਵਜਾਏ ਗਏ ਹਨ। ਸਰਕਾਰ ਨੇ ਨਾਗਰਿਕਾਂ ਨੂੰ ਤੁਰੰਤ ਸੁਰੱਖਿਅਤ ਸਥਾਨਾਂ 'ਤੇ ਜਾਣ ਅਤੇ ਸੁਰੱਖਿਆ ਏਜੰਸੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਮੰਤਰਾਲੇ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਸਾਇਰਨ ਤੋਂ ਬਾਅਦ ਐਮਰਜੈਂਸੀ ਸੁਰੱਖਿਆ ਪ੍ਰੋਟੋਕੋਲ ਲਾਗੂ ਕਰ ਦਿੱਤੇ ਗਏ ਹਨ। ਖੇਤਰ ਵਿੱਚ ਮਿਜ਼ਾਈਲ ਅਤੇ ਡਰੋਨ ਹਮਲਿਆਂ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਬਹਿਰੀਨ ਸਮੇਤ ਖਾੜੀ ਦੇਸ਼ਾਂ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ।
ਈਰਾਨ ਯੁੱਧ 'ਚ 140 ਅਮਰੀਕੀ ਸੈਨਿਕ ਜ਼ਖਮੀ
ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਵਿਚਕਾਰ ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਇੱਕ ਵੱਡਾ ਖੁਲਾਸਾ ਕੀਤਾ। ਵਿਭਾਗ ਅਨੁਸਾਰ ਹੁਣ ਤੱਕ ਲੜਾਈ ਵਿੱਚ ਲਗਭਗ 140 ਅਮਰੀਕੀ ਸੈਨਿਕ ਜ਼ਖਮੀ ਹੋਏ ਹਨ। ਇਹ ਪਹਿਲਾ ਮੌਕਾ ਹੈ ਜਦੋਂ ਪੈਂਟਾਗਨ ਨੇ ਜਨਤਕ ਤੌਰ 'ਤੇ ਲੜਾਈ ਵਿੱਚ ਅਮਰੀਕੀ ਸੈਨਿਕਾਂ ਦੇ ਮਾਰੇ ਜਾਣ ਦਾ ਇੱਕ ਵਿਆਪਕ ਅੰਕੜਾ ਜਾਰੀ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
