ਨੇਪਾਲ ''ਚ ਯਾਤਰੀ ਬੱਸ ਹਾਦਸੇ ਦੀ ਸ਼ਿਕਾਰ, 6 ਲੋਕਾਂ ਦੀ ਮੌਤ ਤੇ 28 ਹੋਰ ਜ਼ਖਮੀ
Sunday, Mar 12, 2023 - 04:28 PM (IST)
ਕਾਠਮੰਡੂ (ਭਾਸ਼ਾ)- ਨੇਪਾਲ ਦੇ ਸਿੰਧੂਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਬੱਸ ਦੇ ਪਹਾੜੀ ਨਾਲ ਟਕਰਾਉਣ ਕਾਰਨ ਤਿੰਨ ਔਰਤਾਂ ਸਮੇਤ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖ਼ਮੀ ਹੋ ਗਏ। 'ਦਿ ਕਾਠਮੰਡੂ ਪੋਸਟ' ਅਖ਼ਬਾਰ ਦੀ ਖਬਰ ਮੁਤਾਬਕ ਓਖਲਢੂੰਗਾ ਤੋਂ ਕਾਠਮੰਡੂ ਜਾ ਰਹੀ ਬੱਸ ਮਿਡ-ਹਿਲ ਹਾਈਵੇਅ ਨੇੜੇ ਫਿੱਕਲ ਗ੍ਰਾਮੀਣ ਨਗਰਪਾਲਿਕਾ-4 'ਤੇ ਹਾਦਸੇ ਦੀ ਸ਼ਿਕਾਰ ਹੋ ਗਈ। ਬੱਸ ਵਿੱਚ 34 ਯਾਤਰੀ ਸਵਾਰ ਸਨ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਗੱਡੀ ਹੋਈ ਹਾਦਸੇ ਦੀ ਸ਼ਿਕਾਰ, ਤਿੰਨ ਲੋਕਾਂ ਦੀ ਦਰਦਨਾਕ ਮੌਤ
ਪੁਲਸ ਨੇ ਦੱਸਿਆ ਕਿ ਹਾਦਸੇ 'ਚ ਤਿੰਨ ਪੁਰਸ਼ਾਂ ਅਤੇ ਤਿੰਨ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਡਿਪਟੀ ਸੁਪਰਡੈਂਟ ਆਫ਼ ਪੁਲਸ ਚਿਰੰਜੀਵੀ ਦਹਿਲ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਡਰਾਈਵਰ ਵੱਲੋਂ ਵਾਹਨ ਤੋਂ ਕੰਟਰੋਲ ਗੁਆਉਣ ਤੋਂ ਬਾਅਦ ਬੱਸ ਪਹਾੜੀ ਨਾਲ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਸਵਾਰੀਆਂ ਨੂੰ ਖੁਰਕਕੋਟ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਸੁਪਰਡੈਂਟ ਰਾਜ ਕੁਮਾਰ ਸਿਲਵਾਲ ਨੇ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖਮੀ ਪੰਜ ਯਾਤਰੀਆਂ ਨੂੰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਕਾਠਮੰਡੂ ਲਿਜਾਇਆ ਜਾਵੇਗਾ। ਪੁਲਸ ਨੇ ਦੱਸਿਆ ਕਿ ਬੱਸ ਡਰਾਈਵਰ ਫਰਾਰ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।