ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 6 ਲੋਕਾਂ ਦੀ ਦਰਦਨਾਕ ਮੌਤ

Thursday, Apr 20, 2023 - 01:59 PM (IST)

ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 6 ਲੋਕਾਂ ਦੀ ਦਰਦਨਾਕ ਮੌਤ

ਢਾਕਾ (ਵਾਰਤਾ)- ਬੰਗਲਾਦੇਸ਼ ਵਿਚ ਢਾਕਾ-ਮਾਵਾ ਐਕਸਪ੍ਰੈਸਵੇਅ 'ਤੇ ਵੀਰਵਾਰ ਸਵੇਰੇ ਇਕ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਚਸ਼ਮਦੀਦਾਂ ਦੇ ਹਵਾਲੇ ਨਾਲ ਸ਼੍ਰੀਨਗਰ ਪੁਲਸ ਸਟੇਸ਼ਨ ਦੇ ਅਧਿਕਾਰੀ (ਓਸੀ) ਹਿਦਯਾਤੁਲ ਇਸਲਾਮ ਭੂਈਆ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਕੈਲੀਫੋਰਨੀਆ ਦੇ ਗੁਰਦੁਆਰਿਆਂ 'ਚ ਗੋਲ਼ੀਬਾਰੀ ਦਾ ਮਾਮਲਾ: ਪਵਿੱਤਰ ਤੇ ਹੁਸੈਨਦੀਪ ਸਬੰਧੀ ਹੋਏ ਵੱਡੇ ਖ਼ੁਲਾਸੇ

ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ 9 ਵਜੇ ਦੇ ਕਰੀਬ ਮੁਨਸ਼ੀਗੰਜ ਦੇ ਸ਼੍ਰੀਨਗਰ ਉਪਜ਼ਿਲਾ ਦੇ ਸ਼ਲੋਘਰ ਇਲਾਕੇ 'ਚ ਉਸ ਸਮੇਂ ਵਾਪਰੀ, ਜਦੋਂ ਇੱਕ ਯਾਤਰੀ ਬੱਸ ਆਪਣੀ ਮੰਜ਼ਿਲ ਵੱਲ ਜਾ ਰਹੀ ਸੀ। ਇਸ ਦੌਰਾਨ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਲਾਪਤਾ ਭਾਰਤੀ-ਅਮਰੀਕੀ ਸਾਫਟਵੇਅਰ ਇੰਜੀਨੀਅਰ ਦੀ ਮਿਲੀ ਲਾਸ਼

ਸਾਰੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ 4 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 6 ਹੋ ਗਈ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਮ੍ਰਿਤਕਾਂ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: ਯਮਨ 'ਚ ਵਿੱਤੀ ਸਹਾਇਤਾ ਵੰਡ ਪ੍ਰੋਗਰਾਮ 'ਚ ਮਚੀ ਭੱਜ-ਦੌੜ, 85 ਲੋਕਾਂ ਦੀ ਮੌਤ


author

cherry

Content Editor

Related News