ਘਰ ''ਚ ਰੱਖੇ ਪਟਾਕਿਆਂ ''ਚ ਹੋਇਆ ਧਮਾਕਾ, ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
Saturday, Jan 11, 2025 - 04:58 PM (IST)
ਲਾਹੋਰ (ਏਜੰਸੀ)- ਪਾਕਿਸਤਾਨ ਦੇ ਪੰਜਾਬ ਸੂਬੇ ਦੇ ਇੱਕ ਪਿੰਡ ਵਿੱਚ ਘਰ ਦੇ ਅੰਦਰ ਰੱਖੇ ਪਟਾਕਿਆਂ ਵਿਚ ਧਮਾਕਾ ਹੋਣ ਕਾਰਨ ਇੱਕ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 4 ਔਰਤਾਂ ਇਕ ਬੱਚਾ ਵੀ ਸ਼ਾਮਲ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਲਾਹੌਰ ਤੋਂ ਲਗਭਗ 250 ਕਿਲੋਮੀਟਰ ਦੂਰ ਮੰਡੀ ਬਹਾਉਦੀਨ ਦੇ ਫਲੀਆ ਵਿੱਚ ਵਾਪਰੀ, ਜਦੋਂ ਘਰ ਵਿੱਚ ਰੱਖੇ ਪਟਾਕਿਆਂ ਦੇ ਸਮਾਨ ਨੂੰ ਅੱਗ ਲੱਗ ਗਈ ਅਤੇ ਧਮਾਕਾ ਹੋ ਗਿਆ।
ਇਹ ਵੀ ਪੜ੍ਹੋ: ਟਰੰਪ ਸਜ਼ਾ ਪਾਉਣ ਵਾਲੇ ਅਮਰੀਕੀ ਇਤਿਹਾਸ ਦੇ ਪਹਿਲੇ ਰਾਸ਼ਟਰਪਤੀ ਬਣੇ
ਪੁਲਸ ਨੇ ਦੱਸਿਆ ਕਿ ਪਰਿਵਾਰ ਦੇ 7 ਮੈਂਬਰ ਜ਼ਖਮੀ ਵੀ ਹੋਏ ਹਨ, ਜੋ ਰੋਜ਼ੀ-ਰੋਟੀ ਲਈ ਪਟਾਕੇ ਬਣਾਉਂਦੇ ਸਨ। ਬਚਾਅ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਭੇਜਿਆ, ਜਿੱਥੇ 7 ਵਿੱਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਘਰ ਵਿੱਚ ਰੱਖੇ ਪਟਾਕਿਆਂ ਵਿਚ ਧਮਾਕਾ ਹੋ ਗਿਆ, ਜਿਸ ਕਾਰਨ ਘਰ ਦੀ ਛੱਤ ਡਿੱਗ ਗਈ। ਪਰਿਵਾਰ ਦੇ 6 ਮੈਂਬਰ, ਜਿਨ੍ਹਾਂ ਵਿੱਚ 4 ਔਰਤਾਂ ਅਤੇ 1 ਬੱਚਾ ਸ਼ਾਮਲ ਹੈ, ਮਾਰੇ ਗਏ। ਉਨ੍ਹਾਂ ਦੀਆਂ ਲਾਸ਼ਾਂ ਨੂੰ ਮਲਬੇ ਵਿੱਚੋਂ ਕੱਢ ਲਿਆ ਗਿਆ ਹੈ। 7 ਹੋਰ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਰਦ ਸਨ, ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।”
ਇਹ ਵੀ ਪੜ੍ਹੋ: Plane Crash ਦੀ ਵੀਡੀਓ ਆਈ ਸਾਹਮਣੇ, ਜ਼ਿੰਦਾ ਸੜਿਆ ਪਾਇਲਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8