ਮੋਰੱਕੋ ''ਚ ਵਾਪਰਿਆ ਬੱਸ ਹਾਦਸਾ, 6 ਹਲਾਕ
Sunday, Sep 08, 2019 - 03:53 PM (IST)

ਰਾਬਤ— ਮੋਰੱਕੋ ਦੇ ਸ਼ਹਿਰ ਇਰਾਚੀਡੀਆ 'ਚ ਬੱਸ ਹਾਦਸਾ ਹੋਣ ਦੀ ਖਬਰ ਮਿਲੀ ਹੈ। ਐਤਵਾਰ ਸਵੇਰੇ ਵਾਪਰੇ ਇਸ ਹਾਦਸੇ ਦੌਰਾਨ 6 ਲੋਕਾਂ ਦੀ ਮੌਤ ਹੋ ਗਈ ਤੇ ਹੋਰ ਕਈ ਲੋਕ ਲਾਪਤਾ ਹਨ। ਸਥਾਨਕ ਮੀਡੀਆ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕੇ ਓਆਡ ਦਮਚੇਨੇ 'ਚ ਬੱਸ ਅਚਾਨਕ ਪਲਟ ਗਈ। ਹਾਦਸੇ ਤੋਂ ਬਾਅਦ 27 ਲੋਕਾਂ ਨੂੰ ਬਚਾ ਲਿਆ ਗਿਆ ਤੇ ਕੁਝ ਯਾਤਰੀ ਅਜੇ ਲਾਪਤਾ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਲਾਕੇ 'ਚ ਕੁਝ ਦਿਨਾਂ ਤੋਂ ਭਾਰੀ ਵਰਖਾ ਹੋ ਰਹੀ ਹੈ, ਜਿਸ ਕਾਰਨ ਇਲਾਕੇ 'ਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ।