ਕਾਰ 'ਤੇ ਪਲਟਿਆ ਰੇਤ ਨਾਲ ਭਰਿਆ ਟਰੱਕ, 6 ਲੋਕਾਂ ਦੀ ਦਰਦਨਾਕ ਮੌਤ

Monday, Apr 17, 2023 - 10:50 AM (IST)

ਕਾਰ 'ਤੇ ਪਲਟਿਆ ਰੇਤ ਨਾਲ ਭਰਿਆ ਟਰੱਕ, 6 ਲੋਕਾਂ ਦੀ ਦਰਦਨਾਕ ਮੌਤ

ਯਾਂਗੂਨ (ਵਾਰਤਾ)- ਮਿਆਂਮਾਰ ਦੇ ਸ਼ਾਨ ਸੂਬੇ ਦੇ ਮੂਸੇ ਟਾਊਨਸ਼ਿਪ ਵਿਚ ਐਤਵਾਰ ਨੂੰ ਵਾਪਰੇ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸੋਮਵਾਰ ਨੂੰ ਮਿਆਂਮਾਰ ਦੇ ਫਾਇਰ ਵਿਭਾਗ ਨੇ ਦਿੱਤੀ। ਫਾਇਰ ਵਿਭਾਗ ਮੁਤਾਬਕ ਹਾਦਸਾ ਸਥਾਨਕ ਸਮੇਂ ਮੁਤਾਬਕ ਸਵੇਰੇ ਲਗਭਗ 11:30 ਵਜੇ ਵਾਪਰਿਆ, ਜਦੋਂ ਤੇਜ਼ ਰਫ਼ਤਾਰ ਰੇਤ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਕਾਰ 'ਤੇ ਪਲਟ ਗਿਆ।

ਇਹ ਵੀ ਪੜ੍ਹੋ: 48 ਸਾਲਾ ਪਿਓ ਦਾ ਕਾਰਾ, ਆਪਣੀ ਹੀ ਨਾਬਾਲਿਗ ਧੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ, ਕੋਰਟ ਨੇ ਸੁਣਾਈ ਮਿਸਾਲੀ ਸਜ਼ਾ

ਮਿੰਟ ਮਾਯਤ ਪਾਰਾਮੀ ਰਾਹਤ ਸੰਸਥਾ ਦੇ ਇਕ ਅਧਿਕਾਰੀ ਮੁਤਾਬਕ ਕਾਰ ਵਿਚ ਸਵਾਰ ਸਾਰੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਵਿਚ 2 ਪੁਰਸ਼ ਅਤੇ 4 ਔਰਤਾਂ ਸ਼ਾਮਲ ਹਨ ਅਤੇ ਸਥਾਨਕ ਬਚਾਅ ਸੰਗਠਨਾਂ ਨੇ ਲਾਸ਼ਾਂ ਨੂੰ ਮਿਊਜ਼ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: ਬ੍ਰਿਟੇਨ ਨੇ ਭਾਰਤੀ ਫ਼ੌਜੀਆਂ ਦੀ ਸਾਢੇ 6 ਕਰੋੜ ਦੀ ਪੇਂਟਿੰਗ ਦੇ ਨਿਰਯਾਤ 'ਤੇ ਲਾਈ ਪਾਬੰਦੀ, ਜਾਣੋ ਵਜ੍ਹਾ

 


author

cherry

Content Editor

Related News