ਓਟਾਵਾ 'ਚ ਕੋਰੋਨਾ ਵਾਇਰਸ ਦੇ 6 ਨਵੇਂ ਮਾਮਲੇ ਆਏ ਸਾਹਮਣੇ
Thursday, Jul 09, 2020 - 01:17 PM (IST)
ਓਟਾਵਾ- ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਸਿਹਤ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਹੋਰ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕੋਈ ਹੋਰ ਮੌਤ ਨਹੀਂ ਹੋਈ।
ਦੱਸਿਆ ਜਾ ਰਿਹਾ ਹੈ ਕਿ ਹੋਰ 6 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਏ ਹਨ। ਇਸ ਸਮੇਂ ਸ਼ਹਿਰ ਵਿਚ 47 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਦੋ ਵਿਅਕਤੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇੱਥੇ 2,124 ਲੋਕ ਹੁਣ ਤਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ,ਜਿਨ੍ਹਾਂ ਵਿਚੋਂ 85 ਫੀਸਦੀ ਲੋਕ ਠੀਕ ਹੋ ਗਏ ਹਨ ਅਤੇ 1,814 ਲੋਕ ਸਿਹਤਯਾਬ ਹੋ ਗਏ ਹਨ। ਸੀਨੀਅਰ ਹੋਮਜ਼ ਵਿਚ ਦੋ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ। ਓਟਾਵਾ ਪਬਲਿਕ ਹੈਲਥ ਕੇਅਰ ਦਾ ਕਹਿਣਾ ਹੈ ਕਿ ਐਮਿਕਾ ਵੈਸਟਬੋਰੋ ਪਾਰਕ ਰਿਟਾਇਰਮੈਂਟ ਹੋਮ ਵਿਚ 5 ਜੁਲਾਈ ਨੂੰ ਇਕ ਸਟਾਫ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।