ਮਸਜਿਦ ਦੀ ਪਵਿੱਤਰਤਾ ਦੀ ਉਲੰਘਣਾ ਕਰਨ ਦੇ ਮਾਮਲੇ ''ਚ ਛੇ ਪਾਕਿਸਤਾਨੀ ਨਾਗਰਿਕਾਂ ਨੂੰ ਸਜ਼ਾ
Friday, Aug 05, 2022 - 10:14 AM (IST)
ਇਸਲਾਮਾਬਾਦ (ਵਾਰਤਾ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਾਊਦੀ ਅਰਬ ਦੀ ਯਾਤਰਾ ਦੌਰਾਨ ਮਦੀਨਾ ਸਥਿਤ ਮਸਜਿਦ-ਏ-ਨਬਵੀ (ਪੀ.ਬੀ.ਯੂ.) ਦੀ ਪਵਿੱਤਰਤਾ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਛੇ ਪਾਕਿਸਤਾਨੀ ਨਾਗਰਿਕਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਅੱਠ ਤੋਂ ਦਸ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜੀਓ ਨਿਊਜ਼ ਨੇ ਕੂਟਨੀਤਕ ਸੂਤਰਾਂ ਦੇ ਹਵਾਲੇ ਨਾਲ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਯੁੱਧ ਦੀ ਤਿਆਰੀ 'ਚ ਚੀਨ! ਤਾਈਵਾਨ ਨੇੜੇ ਦਾਗੀਆਂ 11 ਮਿਜ਼ਾਈਲਾਂ, ਜਾਪਾਨ 'ਚ ਹੋਈ ਲੈਂਡਿੰਗ
ਰਿਪੋਰਟ ਮੁਤਾਬਕ ਮਦੀਨਾ ਦੀ ਇਕ ਅਦਾਲਤ ਨੇ ਤਿੰਨ ਪਾਕਿਸਤਾਨੀ ਨਾਗਰਿਕਾਂ ਅਨਸ, ਇਰਸ਼ਾਦ ਅਤੇ ਮੁਹੰਮਦ ਸਲੀਮ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ। ਜਦਕਿ ਤਿੰਨ ਹੋਰਾਂ, ਖਵਾਜਾ ਲੁਕਮਾਨ, ਮੁਹੰਮਦ ਅਫਜ਼ਲ ਅਤੇ ਗੁਲਾਮ ਮੁਹੰਮਦ ਨੂੰ ਅੱਠ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਦੋਸ਼ੀਆਂ ਤੋਂ 20-20 ਹਜ਼ਾਰ ਸਾਊਦੀ ਰਿਆਲ ਦਾ ਜੁਰਮਾਨਾ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੇ ਮੋਬਾਈਲ ਫੋਨ ਵੀ ਜ਼ਬਤ ਕਰ ਲਏ ਗਏ ਹਨ।