ਸੜਕ ਹਾਦਸੇ ''ਚ 6 ਲੋਕਾਂ ਦੀ ਦਰਦਨਾਕ ਮੌਤ, 13 ਜ਼ਖਮੀ
Sunday, Nov 10, 2024 - 08:49 PM (IST)

ਕਾਠਮੰਡੂ — ਨੇਪਾਲ ਦੇ ਕਾਲੀਕੋਟ ਜ਼ਿਲ੍ਹੇ 'ਚ ਐਤਵਾਰ ਨੂੰ ਇਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਰਾਤ 2.30 ਵਜੇ ਦੇ ਕਰੀਬ ਰਾਡੂਕਾਪਰੇ ਨੇੜੇ ਵਾਪਰਿਆ ਜਦੋਂ ਪਲਤਾ ਗ੍ਰਾਮੀਣ ਨਗਰਪਾਲਿਕਾ ਦੇ ਖਿਨ ਖੇਤਰ ਤੋਂ ਥਿਰਪੂ ਵੱਲ ਜਾ ਰਹੀ ਇੱਕ ਜੀਪ ਇੱਕ ਹੋਰ ਵਾਹਨ ਨਾਲ ਟਕਰਾ ਗਈ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਕਰਮੀਆਂ ਦੀ ਮਦਦ ਨਾਲ ਜ਼ਖਮੀਆਂ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੁਰਖੇਤ ਦੇ ਸੂਬਾਈ ਹਸਪਤਾਲ ਪਹੁੰਚਾਇਆ ਗਿਆ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।