ਪਾਕਿਸਤਾਨ : ਆਤਮਘਾਤੀ ਹਮਲੇ ''ਚ ਤਿੰਨ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ

05/15/2022 5:23:24 PM

ਪੇਸ਼ਾਵਰ (ਭਾਸ਼ਾ)- ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਆਤਮਘਾਤੀ ਹਮਲੇ ਵਿੱਚ ਤਿੰਨ ਬੱਚੇ ਅਤੇ ਪਾਕਿਸਤਾਨੀ ਫ਼ੌਜ ਦੇ ਤਿੰਨ ਜਵਾਨ ਮਾਰੇ ਗਏ। ਪਾਕਿਸਤਾਨੀ ਫ਼ੌਜ ਨੇ ਇਹ ਜਾਣਕਾਰੀ ਦਿੱਤੀ। ਫ਼ੌਜ ਦੀ ਮੀਡੀਆ ਸ਼ਾਖਾ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਇਹ ਘਟਨਾ ਇੱਥੋਂ 250 ਕਿਲੋਮੀਟਰ ਦੂਰ ਮੀਰਾਂ ਸ਼ਾਹ ਸ਼ਹਿਰ ਵਿੱਚ ਵਾਪਰੀ। ਬਿਆਨ ਮੁਤਾਬਕ ਹਮਲੇ 'ਚ ਮਰਨ ਵਾਲੇ ਬੱਚਿਆਂ ਦੀ ਉਮਰ ਚਾਰ ਤੋਂ 11 ਸਾਲ ਦੇ ਵਿਚਕਾਰ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ 'ਚ ਦੋ ਸਿੱਖਾਂ ਦਾ ਗੋਲੀਆਂ ਮਾਰ ਕੇ ਕਤਲ

ਬਿਆਨ ਮੁਤਾਬਕ ਹਮਲੇ 'ਚ ਤਿੰਨ ਸੈਨਿਕਾਂ ਦੀ ਵੀ ਮੌਤ ਹੋ ਗਈ। ਆਈਐਸਪੀਆਰ ਨੇ ਕਿਹਾ ਕਿ ਖੁਫ਼ੀਆ ਏਜੰਸੀਆਂ ਆਤਮਘਾਤੀ ਹਮਲਾਵਰ ਅਤੇ ਉਸਦੇ ਮਾਲਕਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਆਤਮਘਾਤੀ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇੱਕ ਬਿਆਨ ਜਾਰੀ ਕਰਕੇ ਬੱਚਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਅਤੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਵੀ ਹਮਲੇ ਦੀ ਨਿੰਦਾ ਕੀਤੀ ਹੈ।

ਪੜ੍ਹੋ ਇਹ ਅਹਿਮ ਖ਼ਬਰ- ਜਿਹੜੀਆਂ ਜਮਾਤਾਂ 'ਚ ਕੁੜੀਆਂ ਨੇ ਪੜ੍ਹਨਾ ਸੀ, ਉੱਥੇ ਤਾਲਿਬਾਨ ਲੜਾਕੇ AK-47 ਨਾਲ ਨੱਚਦੇ ਆਏ ਨਜ਼ਰ (ਵੀਡੀਓ)


Vandana

Content Editor

Related News